Advertisement
  ਖ਼ਬਰਾਂ   ਪੰਜਾਬ  20 Sep 2020  ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਵਰਚੂਅਲ ਮੀਟਿੰਗ

ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਵਰਚੂਅਲ ਮੀਟਿੰਗ

ਏਜੰਸੀ
Published Sep 20, 2020, 2:41 am IST
Updated Sep 20, 2020, 2:41 am IST
ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਵਰਚੂਅਲ ਮੀਟਿੰਗ
image
 image

ਚੰਡੀਗੜ੍ਹ, 19 ਸਤੰਬਰ (ਨੀਲ ਭਲਿੰਦਰ ਸਿੰਘ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਖ਼ਸ਼ੀਅਤ ਅਤੇ ਦੇਸ਼ ਅਤੇ ਲੋਕਾਂ ਦੇ ਹਿੱਤ ਵਿਚ ਮੋਦੀ ਵਲੋਂ ਲਏ ਗਏ ਫ਼ੈਸਲਿਆਂ ਅਤੇ ਕਾਰਜਾਂ ਤੋਂ ਜਾਣੂ ਕਰਵਾਉਣ ਲਈ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਇਕ ਵਰਚੂਅਲ ਮੀਟਿੰਗ ਆਯੋਜਿਤ ਕੀਤੀ ਗਈ। ਇਸ ਵਰਚੂਅਲ ਵੈਬਿਨਾਰ ਨੂੰ ਕੇਂਦਰੀ ਯੂਨੀਵਰਸਟੀ, ਹਿਮਾਚਲ ਪ੍ਰਦੇਸ਼ ਦੇ ਚਾਂਸਲਰ ਡਾ: ਹਰਮੋਹਿੰਦਰ ਸਿੰਘ ਬੇਦੀ ਨੇ ਸੰਬੋਧਨ ਕੀਤਾ ਅਤੇ ਮੋਦੀ ਦੇ ਜੀਵਨ ਬਾਰੇ ਵਿਸ਼ਥਾਰਪੁਰਵ ਜਾਣੂ ਕਰਵਾਇਆ। ਇਸ ਮੌਕੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ ਅਤੇ ਮਲਵਿੰਦਰ ਸਿੰਘ ਕੰਗ ਵੀ ਮੌਜੂਦ ਸਨ। ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿਚ ਸੂਬਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਇਸ ਵੈਬਿਨਾਰ ਵਿਚ ਮੌਜੂਦ ਅਤੇ ਜੁੜੇ ਸਾਰੇ ਲੋਕਾਂ ਦਾ ਸਵਾਗਤ ਕੀਤਾ। ਅਸ਼ਵਨੀ ਸ਼ਰਮਾ ਵਲੋਂ ਪੰਜਾਬ ਨਾਲ ਸਬੰਧਤ ਈ-ਪੁਸਤਕ ਨੂੰ ਸੂਬਾ ਭਾਜਪਾ ਦਫ਼ਤਰ ਵਿਚ ਜਾਰੀ ਕੀਤਾ ਗਿਆ, ਜਿਸ ਵਿਚ ਕੋਰੋਨਾ ਪੀਰੀਅਡ ਦੌਰਾਨ ਭਾਜਪਾ ਵਰਕਰਾਂ ਵਲੋਂ ਪੰਜਾਬ ਵਿਚ ਕੀਤੇ ਜਾ ਰਹੇ ਸੇਵਾ ਕਾਰਜ ਵੀ ਸ਼ਾਮਲ ਹਨ।

Advertisement
Advertisement

 

Advertisement
Advertisement