ਹਰਸਿਮਰਤ ਦੀ ਮੌਜੂਦਗੀ 'ਚ ਬਿੱਲ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਚੁੱਪ ਰਹੇ - ਰੰਧਾਵਾ
Published : Sep 20, 2020, 6:53 pm IST
Updated : Sep 20, 2020, 6:53 pm IST
SHARE ARTICLE
sukhjinder singh Randhawa
sukhjinder singh Randhawa

ਕਾਂਗਰਸੀ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਨੂੰ ਅਕਾਲੀ ਦਲ ਦੀ ਪਿੱਠ ਥਪਾੜਨ ਉਤੇ ਆੜੇ ਹੱਥੀ ਲਿਆ

ਚੰਡੀਗੜ•, 20 ਸਤੰਬਰ - ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ ਕੀਤਾ ਹੈ ਕਿ ਕਿਸਾਨ ਵਿਰੋਧੀ ਖੇਤੀਬਾੜੀ ਬਿੱਲਾਂ ਦੇ ਪਾਸ ਉਤੇ ਚੀਚੀ ਨੂੰ ਖੂਨ ਲਗਾ ਕੇ ਸ਼ਹੀਦ ਬਣਨ ਦਾ ਰਾਗ ਅਲਾਪਣ ਵਾਲੀ ਹਰਸਿਮਰਤ ਬਾਦਲ ਦੇ ਅਸਤੀਫੇ 'ਤੇ ਉਹ ਮਾਣ ਕਰਨ ਤੋਂ ਪਹਿਲਾਂ ਇਹ ਦੱਸਣ ਕਿ ਜਦੋਂ ਹਰਸਿਮਰਤ ਦੀ ਮੌਜੂਦਗੀ ਵਿੱਚ ਕੇਂਦਰੀ ਕੈਬਨਿਟ ਨੇ ਆਰਡੀਨੈਂਸ ਪਾਸ ਕੀਤੇ ਸਨ ਤਾਂ ਉਹ ਉਸ ਵੇਲੇ ਕਿਉਂ ਚੁੱਪ ਸਨ।

Harsimrat Badal Harsimrat Badal

ਪ੍ਰਕਾਸ਼ ਸਿੰਘ ਬਾਦਲ ਇਹ ਵੀ ਦੱਸ ਦੇਣ ਕਿ ਹੁਣ ਨਹੁੰ (ਅਕਾਲੀ ਦਲ) ਤੇ ਮਾਸ (ਭਾਜਪਾ) ਕਦੋਂ ਅੱਡ-ਅੱਡ ਹੋਣਗੇ, ਕਿਉਂਕਿ ਅਕਾਲੀ ਦਲ ਹਾਲੇ ਵੀ ਕਿਸਾਨ ਵਿਰੋਧੀ ਬਿੱਲ ਲਿਆਉਣ ਵਾਲੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦਾ ਅਟੁੱਟ ਅੰਗ ਬਣਿਆ ਹੋਇਆ ਹੈ। ਸ. ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਦੇ ਸਰਪ੍ਰਸਤ ਆਪਣੀ ਹੀ ਪਾਰਟੀ ਦੀ ਪਿੱਠ ਥਾਪੜਨ ਤੋਂ ਪਹਿਲਾਂ ਇਹ ਵੀ ਸਪੱਸ਼ਟ ਕਰ ਦਿੰਦੇ ਕਿ 15 ਦਿਨਾਂ ਦੇ ਅੰਦਰ ਸਾਬਕਾ ਮੁੱਖ ਮੰਤਰੀ ਦੇ ਆਏ ਦੋਵੇਂ ਬਿਆਨਾਂ ਵਿੱਚੋਂ ਸੂਬੇ ਦੇ ਲੋਕ ਕਿਸ ਉਪਰ ਯਕੀਨ ਕਰਨ।

Parkash Singh BadalParkash Singh Badal

ਉਨ੍ਹਾਂ ਕਿਹਾ ਕਿ 15 ਦਿਨਾਂ ਪਹਿਲਾਂ ਆਰਡੀਨੈਂਸਾਂ ਦੇ ਸੋਹਲੇ ਗਾਉਣ ਵਾਲੇ ਵੱਡੇ ਬਾਦਲ ਨੇ ਅੱਜ ਆਪਣੇ ਪੁੱਤਰ ਤੇ ਨੂੰਹ ਵਾਂਗ ਯੂ ਟਰਨ ਲੈਂਦਿਆਂ ਆਰਡੀਨੈਂਸਾ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਕਾਂਗਰਸੀ ਮੰਤਰੀ ਨੇ ਕਿਹਾ ਕਿ ਕਿਸਾਨੀ ਤੇ ਸਿੱਖੀ ਦੇ ਸਿਰ 'ਤੇ ਪੰਜ ਵਾਰ ਮੁੱਖ ਮੰਤਰੀ ਬਣਨ ਵਾਲੇ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਕੁਰਸੀ ਖਾਤਰ ਦੋਵਾਂ ਹੀ ਧਿਰਾਂ ਨਾਲ ਧ੍ਰੋਹ ਕਮਾਇਆ ਹੈ।

Sri Guru Granth Sahib JiSri Guru Granth Sahib Ji

ਬਾਦਲ ਦੇ ਸੂਬੇ ਵਿੱਚ ਮੁੱਖ ਮੰਤਰੀ ਰਹਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਹੋਈ ਅਤੇ ਫੇਰ ਨਿਹੱਥੀ ਸਿੱਖ ਸੰਗਤ ਉਤੇ ਗੋਲੀਆਂ ਵਰਾਈਆਂ ਗਈਆਂ। ਹੁਣ ਕੇਂਦਰੀ ਸਰਕਾਰ ਵਿੱਚ ਅਕਾਲੀ ਦਲ ਦੀ ਭਾਈਵਾਲੀ ਦੌਰਾਨ ਕਿਸਾਨ ਵਿਰੋਧੀ ਖੇਤੀਬਾੜੀ ਕਾਨੂੰਨ ਬਣਾਏ ਗਏ। ਪੰਜਾਬ ਦੇ ਲੋਕ ਬਾਦਲਾਂ ਦੇ ਇਸ ਧ੍ਰੋਹ ਲਈ ਉਨ੍ਹਾਂ ਨੂੰ ਕਦੇ ਨਹੀਂ ਮੁਆਫ ਨਹੀਂ ਕਰਨਗੇ।

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement