ਕੈਪਟਨ ਦਾ ਦੁੱਖ : 150 ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ  ਨਿਯੁਕਤੀ ਪੱਤਰ ਨਾ ਸੌਂਪ ਸਕਿਆ
Published : Sep 20, 2021, 6:28 am IST
Updated : Sep 20, 2021, 6:28 am IST
SHARE ARTICLE
image
image

ਕੈਪਟਨ ਦਾ ਦੁੱਖ : 150 ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ  ਨਿਯੁਕਤੀ ਪੱਤਰ ਨਾ ਸੌਂਪ ਸਕਿਆ

ਉਮੀਦ ਹੈ ਕਿ ਨਵੇਂ ਮੁੱਖ ਮੰਤਰੀ ਛੇਤੀ ਇਸ ਕਾਰਜ ਨੂੰ  ਨੇਪਰੇ ਚਾੜ੍ਹਨਗੇ ਅਤੇ ਕਿਸਾਨਾਂ ਦੀ ਲੜਾਈ ਵਿਚ ਉਨ੍ਹਾਂ ਨਾਲ ਖੜਨਗੇ

ਚੰਡੀਗੜ੍ਹ, 19 ਸਤੰਬਰ (ਸ.ਸ.ਸ.) : ਪੰਜਾਬ ਕਾਂਗਰਸ ਦੇ ਸੰਕਟ ਦਰਮਿਆਨ ਪਾਰਟੀ ਵੱਲੋਂ ਬੇਇੱਜ਼ਤ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਇਕ ਦਿਨ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਜਾਨਾਂ ਗੁਆ ਜਾ ਚੁੱਕੇ 150 ਕਿਸਾਨਾਂ ਦੇ ਪਰਿਵਾਰਾਂ ਨੂੰ  ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡਣ ਦਾ ਤੈਅਸ਼ੁਦਾ ਪ੍ਰੋਗਰਾਮ ਰੱਦ ਹੋਣ ਜਾਣ ਉਤੇ ਦੁੱਖ ਜ਼ਾਹਰ ਕੀਤਾ ਹੈ |
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਮੁੱਖ ਮੰਤਰੀ ਮਨੋਨੀਤ ਹੋ ਚੁੱਕਾ ਹੈ ਜਿਸ ਕਰਕੇ ਬਦਕਿਸਮਤੀ ਨਾਲ ਉਹ ਮਿ੍ਤਕ ਕਿਸਾਨਾਂ ਦੇ ਵਾਰਸਾਂ ਨੂੰ  ਨਿੱਜੀ ਤੌਰ ਉਤੇ ਨਿਯੁਕਤੀ ਪੱਤਰ ਨਹੀਂ ਸੌਂਪ ਸਕਣਗੇ, ਭਾਵੇਂ ਕਿ ਉਨ੍ਹਾਂ ਦੀ ਵਜ਼ਾਰਤ ਇਸ ਪ੍ਰਸਤਾਵ ਨੂੰ  ਪਹਿਲਾਂ ਹੀ ਪ੍ਰਵਾਨਗੀ ਦੇ ਚੁੱਕੀ ਹੈ | ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ  ਨਵੇਂ ਮੁੱਖ ਮੰਤਰੀ ਇਸ ਕਾਰਜ ਨੂੰ   ਛੇਤੀ ਨੇਪਰੇ ਚਾੜ੍ਹਨਗੇ ਤਾਂ ਕਿ ਪੀੜਤ ਪਰਿਵਾਰਾਂ ਨੂੰ  ਰਾਹਤ ਮਿਲ ਸਕੇ |
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਮਨੋਨੀਤ ਚਰਨਜੀਤ ਸਿੰਘ ਚੰਨੀ ਨੂੰ  ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬਾ ਸਰਕਾਰ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਕਿਸਾਨਾਂ ਨਾਲ ਆਪਣਾ ਸਾਥ ਜਾਰੀ ਰੱਖੇ ਜਿਨ੍ਹਾਂ ਨੇ ਇਨਸਾਫ ਲਈ ਸਾਡੀ ਸਾਂਝੀ ਲੜਾਈ ਵਿਚ ਆਪਣੀਆਂ ਜ਼ਿੰਦਗੀਆਂ ਤੱਕ ਕੁਰਬਾਨ ਕਰ ਦਿੱਤੀਆਂ |
ਸਾਬਕਾ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਆਪਣੀ ਹੋਂਦ ਅਤੇ ਇਨਸਾਫ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਪਹਿਲਾਂ ਵਾਂਗ ਦਿੰਦੇ ਰਹਿਣਗੇ | ਉਨ੍ਹਾਂ ਕਿਹਾ, Tਹਰੇਕ ਪੰਜਾਬੀ ਸਗੋਂ ਹਰੇਕ ਭਾਰਤੀ ਦਾ ਇਸ ਔਖੀ ਘੜੀ ਵਿਚ ਕਿਸਾਨਾਂ ਨਾਲ ਨੈਤਿਕ ਤੌਰ ਉਤੇ ਖੜ੍ਹਾ ਹੋਣਾ ਬਣਦਾ ਹੈ |U ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਕਿ ਉਹ ਇਸ ਵੇਲੇ ਸੂਬੇ ਦੀ ਵਾਗਡੋਰ ਨਹੀਂ ਸੰਭਾਲ ਰਹੇ ਪਰ ਉਨ੍ਹਾਂ ਦਾ ਦਿਲ ਹਮੇਸ਼ਾ ਹੀ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹੈ ਅਤੇ ਆਪਣੀ ਸਰਕਾਰ ਦੌਰਾਨ ਕਿਸਾਨਾਂ ਦੇ ਬਣਦੇ ਹੱਕ ਦਿਵਾਉਣ ਨੂੰ  ਯਕੀਨੀ ਬਣਾਉਣ ਲਈ ਉਨ੍ਹਾਂ ਨੇ ਜੋ ਵੀ ਕੀਤਾ ਜਾ ਸਕਦਾ ਸੀ, ਉਹ ਸਭ ਕੁਝ ਕੀਤਾ |  
ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਦੀ ਸਰਕਾਰ ਨੇ ਸੰਘਰਸ਼ ਦੌਰਾਨ ਫੌਤ ਹੋ ਚੁੱਕੇ 298 ਕਿਸਾਨਾਂ ਦੇ ਵਾਰਸਾਂ ਨੂੰ  14,85,50,000 ਰੁਪਏ ਦਾ ਮੁਆਵਜ਼ਾ ਵੀ ਦਿੱਤਾ, ਨੇ ਕਿਹਾ ਕਿ ਉਹ ਭਾਰਤ ਦੇ ਅੰਨਦਾਤਿਆਂ ਦੀ ਕੁਰਬਾਨੀ ਨੂੰ  ਅਜਾਈਾ ਨਹੀਂ ਜਾਣ ਦੇਣਗੇ |
 ਇਹ ਹਰੇਕ ਸਰਕਾਰ ਅਤੇ ਸਿਆਸੀ ਧਿਰ, ਚਾਹੇ ਉਹ ਪੰਜਾਬ ਜਾਂ ਕਿਸੇ ਹੋਰ ਸੂਬੇ ਜਾਂ ਫਿਰ ਕੇਂਦਰ ਦੀ ਸਰਕਾਰ ਹੋਵੇ, ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਕਿਸਾਨਾਂ ਨੂੰ  ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣ | ਉਨ੍ਹਾਂ ਇਹ ਵੀ ਦੱਸਿਆ ਕਿ ਅਜਿਹੇ 51 ਹੋਰ ਮਾਮਲੇ ਵੀ ਪ੍ਰਕਿਰਿਆ ਅਧੀਨ ਹੈ |    

SHARE ARTICLE

ਏਜੰਸੀ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement