ਚੰਨੀ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼ 
Published : Sep 20, 2021, 6:34 am IST
Updated : Sep 20, 2021, 6:34 am IST
SHARE ARTICLE
image
image

ਚੰਨੀ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼ 


ਅੱਜ ਚੁਕਣਗੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ

ਚੰਡੀਗੜ੍ਹ, 20 ਸਤੰਬਰ (ਗੁਰਉਪਦੇਸ਼ ਭੁੱਲਰ): ਕਾਂਗਰਸ ਹਾਈ ਕਮਾਨ ਵਲੋਂ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਅੱਜ ਸ਼ਾਮ ਪੰਜਾਬ ਰਾਜ ਭਵਨ ਪਹੁੰਚ ਕੇ ਸਰਕਾਰ ਬਣਾਉਣ ਦਾ ਅਪਣਾ ਦਾਅਵਾ ਪੇਸ਼ ਕਰ ਦਿਤਾ ਹੈ | ਉਨ੍ਹਾਂ ਨਾਲ ਰਾਜਪਾਲ ਨੂੰ ਦਾਅਵਾ ਪੇਸ਼ ਕਰਨ ਸਮੇਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਵਿਧਾਇਕ ਤੇ ਹੋਰ ਆਗੂ ਵੱਡੀ ਗਿਣਤੀ ਵਿਚ ਮੌਜੂਦ ਸਨ | ਰਾਜਪਾਲ ਨੂੰ ਮਿਲਣ ਤੋਂ ਬਾਅਦ ਚੰਨੀ ਨੇ ਰਾਜ ਭਵਨ ਦੇ ਬਾਹਰ ਆ ਕੇ ਦਸਿਆ ਕਿ 20 ਸਤੰਬਰ ਸਵੇਰੇ 11 ਵਜੇ ਉਹ ਅਹੁਦੇ ਦੀ ਸਹੁੰ ਚੁਕਣਗੇ ਅਤੇ ਇਸ ਤੋਂ ਬਾਅਦ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਹੋਰ ਆਗੂ ਮੀਡੀਆ ਨੂੰ ਸੰਬੋਧਨ ਕਰਨਗੇ |
ਇਹ ਪੰਜਾਬ ਰਾਜ ਭਵਾਨ ਦੇ ਬਾਹਰ ਪਹਿਲੀ ਵਾਰ ਵੇਖਣ ਨੂੰ ਮਿਲਿਆ ਜਦੋਂ ਕਿਸੇ ਮੁੱਖ ਮੰਤਰੀ ਵਜੋਂ ਦਾਅਵਾ ਪੇਸ਼ ਕਰਨ ਗਏ ਕਿਸੇ ਆਗੂ ਦੇ ਸਮਰਥਕਾਂ ਵਲੋਂ ਭੰਗੜੇ ਪਾਏ ਗਏ ਹੋਣ | ਚੰਨੀ ਦੇ ਵੱਡੀ ਗਿਣਤੀ 'ਚ ਸਮਰਥਕ ਖ਼ੁਸ਼ੀ 'ਚ ਚੀਵੇ ਹੋ ਕੇ ਢੋਲ ਦੇ ਡੱਗੇ ਨਾਲ ਖ਼ੂਬ ਭੰਗੜੇ ਪਾ ਰਹੇ ਸਨ |


ਰੂਪਨਗਰ, 19 ਸਤੰਬਰ (ਕੁਲਵਿੰਦਰ ਭਾਟੀਆ) : ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਾਰਾ ਜ਼ਿਲ੍ਹਾ ਹੀ ਫ਼ਖ਼ਰ ਮਹਿਸੂਸ ਕਰ ਰਿਹਾ ਹੈ | ਜਿਵੇਂ ਹੀ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖ਼ਬਰ ਆਈ ਉਨ੍ਹਾਂ ਦੇ ਚਾਹੁਣ ਵਾਲਿਆਂ ਵਲੋਂ ਚੰਡੀਗੜ੍ਹ ਵਲ ਵਹੀਰਾਂ ਘੱਤ ਲਈਆਂ ਗਈਆਂ | ਦਸਣਾ ਬਣਦਾ ਹੈ ਕਿ ਚਰਨਜੀਤ ਸਿੰਘ ਚੰਨੀ ਹਲਕਾ ਚਮਕੌਰ ਸਾਹਿਬ ਤੋਂ ਤਿੰਨ ਵਾਰ ਵਿਧਾਇਕ ਚੁਣੇ ਜਾ ਚੁਕੇ ਹਨ ਅਤੇ ਲੰਘੀ ਅਕਾਲੀ ਭਾਜਪਾ ਸਰਕਾਰ ਵਿਚ ਉਹ ਵਿਰੋਧੀ ਧਿਰ ਤੇ ਕਾਂਗਰਸ ਵਲੋਂ ਨੇਤਾ ਵੀ ਰਹਿ ਚੁੱਕੇ ਹਨ ਅਤੇ ਸਾਲ 2017 ਵਿਚ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਦੀ ਬਣੀ ਸਰਕਾਰ ਵਿਚ ਤਕਨੀਕੀ ਸਿਖਿਆ ਮੰਤਰੀ ਸਨ | ਕੁਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਨੇੜੇ ਮੰਨੇ ਜਾਂਦੇ ਚੰਨੀ ਦੀ ਉਮਰ ਲਗਭਗ 54 ਸਾਲ ਦੇ ਕਰੀਬ ਹੈ ਅਤੇ ਉਹ ਪੜ੍ਹਨ ਦਾ ਸ਼ੌਕ ਰਖਦੇ ਹਨ | ਇਹੀ ਕਾਰਨ ਹੈ ਕਿ ਉਨ੍ਹਾਂ ਐਲ.ਐਲ.ਬੀ., ਐਲ.ਐਲ.ਐਮ. ਅਤੇ ਐਮ.ਬੀ.ਏ ਦੀ ਪੜ੍ਹਾਈ ਕਰਨ ਤੋਂ ਬਾਅਦ ਹੁਣ ਐਮ.ਏ ਰਾਜਨੀਤੀ ਸਾਸ਼ਤਰ ਇਸੇ ਸਰਕਾਰ ਦੌਰਾਨ ਕੀਤੀ | ਖਰੜ ਦੇ ਲਾਗੇ ਪਿੰਡ ਭਜੌਲੀ ਵਿਚ ਮਾਤਾ ਅਜਮੇਰ ਕੌਰ ਦੀ ਕੁੱਖੋ ਜੰਮੇ ਚਰਨਜੀਤ ਸਿੰਘ ਚੰਨੀ ਬਚਪਨ ਤੋਂ ਹੀ ਅਗਾਂਹਵਧੂ ਸੋਚ ਦੇ ਮਾਲਕ ਰਹੇ ਹਨ | ਇਕ ਦਲਿਤ ਪਰਵਾਰ ਵਿਚ ਜਨਮ ਲੈਣ ਤੋਂ ਬਾਅਦ ਇਸ ਮੁਕਾਮ ਤਕ ਪੁੱਜੇ ਹਨ | ਅਪਣੇ ਰਾਜਨੀਤਕ ਸਫ਼ਰ ਵਿਚ ਚਰਨਜੀਤ ਸਿੰਘ ਚੰਨੀ ਕਾਂਗਰਸ ਦੇ ਕਈ ਅਹੁਦਿਆਂ 'ਤੇ ਬਿਰਾਜਮਾਨ ਰਹੇ ਹਨ | ਸਾਲ 2017 ਦੀਆਂ ਹੋਈਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਚੰਨੀ ਤੋਂ 12 ਹਜ਼ਾਰ ਤੋਂ ਵੱਧ ਵੋਟਾਂ ਨਾਲ ਜੇਤੂ ਰਹੇ ਸਨ | 


 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement