ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਕਾਨਫਰੰਸ 'ਚ ਚਰਨਜੀਤ ਚੰਨੀ ਨੇ ਕੀਤੇ ਵੱਡੇ ਐਲਾਨ
Published : Sep 20, 2021, 2:06 pm IST
Updated : Sep 20, 2021, 3:36 pm IST
SHARE ARTICLE
Charanjeet Channi
Charanjeet Channi

ਹਾਈਕਮਾਨ ਦੇ 18 ਨੁਕਤੇ ਅਸੀਂ ਅੱਗੇ ਨਹੀਂ ਪਾਵਾਂਗੇ

 

ਚੰਡੀਗੜ੍ਹ - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਬਾਅਦ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਕੀਤੀ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੀ ਕਮਾਨ ਇੱਕ ਆਮ ਆਦਮੀ ਨੂੰ ਸੌਂਪੀ ਹੈ। ਉਹਨਾਂ ਨੇ ਭਾਵੁਕ ਹੁੰਦੇ ਹੋਏ ਕਿਹਾ ਕਿ ਜਿਸ ਦੇ ਘਰ ਦੀ ਛੱਤ ਵੀ ਨਹੀਂ ਸੀ, ਅੱਜ ਕਾਂਗਰਸ ਪਾਰਟੀ ਨੇ ਉਸ ਨੂੰ ਮੁੱਖ ਮੰਤਰੀ ਬਣਾ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਤੁਰੰਤ ਵਾਪਿਸ ਲੈਣ ਦੀ ਅਪੀਲ ਕਰਨਗੇ।

Photo

ਜੇਕਰ ਇਹ ਕਾਨੂੰਨ ਵਾਪਿਸ ਨਾ ਲਏ ਗਏ ਤਾਂ ਖੇਤੀਬਾੜੀ ਖ਼ਤਮ ਹੋ ਜਾਵੇਗੀ ਅਤੇ ਪੰਜਾਬ ਦਾ ਹਰ ਪਰਿਵਾਰ ਪ੍ਰਭਾਵਿਤ ਹੋਵੇਗਾ। ਉਹਨਾਂ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਕਮਜ਼ੋਰ ਨਹੀਂ ਹੋਣ ਦੇਣਗੇ। ਇਹ ਕਿਸਾਨਾਂ ਦੀ ਸਰਕਾਰ ਹੈ। ਜੇਕਰ ਕਿਸਾਨਾਂ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਮੈਂ ਆਪਣਾ ਗਲਾ ਵੱਢ ਦਿਆਂਗਾ। ਜੇਕਰ ਕਿਸਾਨ ਡੁੱਬ ਗਿਆ ਤਾਂ ਦੇਸ਼ ਡੁੱਬ ਜਾਵੇਗਾ। ਅਰਥ ਵਿਵਸਥਾ ਡੁੱਬ ਜਾਵੇਗੀ। ਜੇਕਰ ਕਿਸਾਨੀ ਖੁਸ਼ਹਾਲ ਹੋਵੇਗੀ ਤਾਂ ਹੀ ਪੰਜਾਬ ਖੁਸ਼ਹਾਲ ਹੋਵੇਗਾ। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਗਰੀਬ ਪਰਿਵਾਰਾਂ ਲਈ ਵੀ ਅਹਿਮ ਐਲਾਨ ਕੀਤਾ ਉਹਨਾਂ ਕਿਹਾ ਸਾਰੇ ਗਰੀਬਾਂ ਦੇ ਬਿੱਲ ਮੁਆਫ਼ ਕੀਤੇ ਜਾਣਗੇ, ਇਹ ਫੈਸਲਾ ਕੈਬਨਿਟ ਵਿਚ ਪਾਸ ਕੀਤਾ ਜਾਵੇਗਾ।

Photo

ਹਰ ਕਿਸੇ ਦਾ ਪੁਰਾਣਾ ਬਿੱਲ ਮੁਆਫ਼ ਕਰ ਦਿੱਤਾ ਜਾਵੇਗਾ। ਕਾਂਗਰਸ ਹਾਈਕਮਾਨ ਨੇ ਸਾਨੂੰ ਪੰਜਾਬ ਲਈ 18 ਮੁੱਦੇ ਦਿੱਤੇ ਹਨ, ਅਸੀਂ ਇਸ ਕਾਰਜਕਾਲ ਵਿਚ ਇਸ ਨੂੰ ਪੂਰਾ ਕਰਾਂਗੇ ਤੇ ਇਹਨਾਂ ਨੂੰ ਹੁਣ ਅੱਗੇ ਨਹੀਂ ਪਾਇਆ ਜਾਵੇਗਾ। ਪੰਜਾਬ ਦੇ ਨਵੇਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟੇ ਗਏ ਹਨ ਉਨ੍ਹਾਂ ਦੇ ਸਾਰੇ ਕੁਨੈਕਸ਼ਨ ਬਹਾਲ ਕੀਤੇ ਜਾਣਗੇ।

Photo

ਮੁੱਖ ਮੰਤਰੀ ਨੇ ਹੜਤਾਲ ‘ਤੇ ਗਏ ਸਾਰੇ ਕਰਮਚਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਕਹਿਣਾ ਮੰਨਦਿਆਂ ਹਰ ਕਿਸੇ ਨੂੰ ਕੰਮ ‘ਤੇ ਵਾਪਿਸ ਆ ਜਾਣਾ ਚਾਹੀਦਾ ਹੈ ਤੇ ਉਹਨਾਂ ਨੂੰ ਕੁੱਝ ਸਮਾਂ ਦੇਣਾ ਚਾਹੀਦਾ ਹੈ ਤਾਂ ਕਿ ਉਹ ਉਨ੍ਹਾਂ ਦੀਆਂ ਚਿੰਤਾਵਾਂ ਦਾ ਹੱਲ ਕਰ ਸਕਣ।ਪੰਜਾਬ ਦੇ ਨਵੇਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਕੱਤਰਾਂ ਨੂੰ ਹੁਕਮ ਜਾਰੀ ਕੀਤੇ ਜਾਣਗੇ, ਅਤੇ ਹਫਤੇ ਵਿਚ ਦੋ ਦਿਨ ਜਨਤਕ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਜਾਵੇਗੀ। ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਿਸਾਨਾਂ ਅਤੇ ਆਮ ਲੋਕਾਂ ਨੂੰ ਨਾਲ ਲੈ ਚੱਲਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM

ਸੁਣੋ ਨਸ਼ੇ ਨੂੰ ਲੈ ਕੇ ਕੀ ਬੋਲ ਗਏ ਅਨੰਦਪੁਰ ਸਾਹਿਬ ਦੇ ਲੋਕ ਕਹਿੰਦੇ, "ਚਿੱਟਾ ਸ਼ਰੇਆਮ ਵਿੱਕਦਾ ਹੈ"

20 May 2024 8:37 AM
Advertisement