ਖ਼ਬਰਾਂ |

ਤਾਜ਼ਾ |

ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ ਹੋਵੇਗਾ 15% ਵਾਧਾ 
Published : Sep 20, 2021, 6:04 pm IST
Updated : Sep 20, 2021, 6:04 pm IST
SHARE ARTICLE
Charanjeet Singh Channi
Charanjeet Singh Channi

ਨੋਟੀਫਿਕੇਸ਼ਨ ਮੁਤਾਬਕ ਇਹ ਵਾਧਾ 31 ਦਸੰਬਰ 2015 ਤੋਂ ਬੇਸਿਕ ਪੇ+113% ਡੀ.ਏ. ਉੱਤੇ ਹੋਵੇਗਾ।

 

ਚੰਡੀਗੜ੍ਹ - ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ ਤੇ ਕਾਰਜਭਾਰ ਸੰਭਾਲ ਲਿਆ ਹੈ। ਚਰਨਜੀਤ ਸਿੰਘ ਚੰਨੀ ਰਾਜ ਵਿਚ ਉੱਚ ਅਹੁਦੇ ‘ਤੇ ਰਹਿਣ ਵਾਲੇ ਪਹਿਲੇ ਦਲਿਤ ਆਗੂ ਬਣ ਗਏ ਹਨ। ਮੁੱਖ ਮੰਤਰੀ ਬਣਦਿਆਂ ਹੀ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ। ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ। ਜਿਸ ਵਿਚ ਚਰਨਜੀਤ ਚੰਨੀ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ 15 ਫੀਸਦੀ ਵਾਧੇ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਮੁਤਾਬਕ ਇਹ ਵਾਧਾ 31 ਦਸੰਬਰ 2015 ਤੋਂ ਬੇਸਿਕ ਪੇ+113% ਡੀ.ਏ. ਉੱਤੇ ਹੋਵੇਗਾ।

Photo

ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਅੱਜ ਕੈਬਨਿਟ ਦੀ ਇੱਕ ਗੈਰ-ਰਸਮੀ ਮੀਟਿੰਗ ਹੋਈ। ਹੁਣ ਰਾਤ 8 ਵਜੇ ਰਸਮੀ ਮੀਟਿੰਗ ਹੋਵੇਗੀ, ਜਿਸ ਵਿਚ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਾਰੇ ਫੈਸਲੇ ਅੱਜ ਕੈਬਨਿਟ ਮੀਟਿੰਗ ਵਿਚ ਲਏ ਜਾਣਗੇ। ਚਾਰ ਵੱਡੇ ਮੁੱਦਿਆਂ ‘ਤੇ ਅੱਜ ਫੈਸਲਾ ਆ ਜਾਵੇਗਾ

ਇਹ ਵੀ ਪੜ੍ਹੋ -  ਵਿਵਾਦਤ ਬਿਆਨ: Bureaucracy ਕੁੱਝ ਵੀ ਨਹੀਂ ਹੁੰਦੀ, ਇਹ ਚੱਪਲਾਂ ਚੁੱਕਣ ਵਾਲੀ ਹੁੰਦੀ ਹੈ: ਓਮਾ ਭਾਰਤੀ

Photo

ਪਰ ਇਸ ਬਾਰੇ ਸਾਰੀ ਜਾਣਕਾਰੀ ਮੁੱਖ ਮੰਤਰੀ ਹੀ ਦੇਣਗੇ। ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣਾ ਕਾਰਜਭਾਰ ਸੰਭਾਲ ਲਿਆ ਗਿਆ ਹੈ। ਉਨ੍ਹਾਂ ਦੇ ਨਾਲ ਦੋ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ ਵੀ ਮੌਜੂਦ ਹਨ। ਚੰਨੀ ਨੇ ਕਿਹਾ ਕਿ ਕਿਸੇ ਵੀ ਗਰੀਬਾਂ ਦਾ ਪਾਣੀ ਦਾ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ। ਸਾਰੇ ਗਰੀਬਾਂ ਨੂੰ ਮੁਫਤ ਪਾਣੀ ਮਿਲੇਗਾ। ਇਸ ਤੋਂ ਇਲਾਵਾ ਰੇਤ ਮਾਫੀਆ ਬਾਰੇ ਅੱਜ ਹੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਦਰਾਂ ਵੀ ਘਟਾਈਆਂ ਜਾਣਗੀਆਂ।

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement