
ਮੁੱਖ ਮੰਤਰੀ ਬਣਦਿਆ ਹੀ ਚਰਨਜੀਤ ਸਿੰਘ ਚੰਨੀ ਐਕਸ਼ਨ ਵਿਚ ਆ ਗਏ ਹਨ। ਦਰਅਸਲ ਮੁੱਖ ਮੰਤਰੀ ਦਫ਼ਤਰ ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।
ਚੰਡੀਗੜ੍ਹ: ਮੁੱਖ ਮੰਤਰੀ ਬਣਦਿਆ ਹੀ ਚਰਨਜੀਤ ਸਿੰਘ ਚੰਨੀ ਐਕਸ਼ਨ ਵਿਚ ਆ ਗਏ ਹਨ। ਦਰਅਸਲ ਮੁੱਖ ਮੰਤਰੀ ਦਫ਼ਤਰ ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ। ਇਸ ਦੇ ਚਲਦਿਆਂ ਤੇਜਵੀਰ ਸਿੰਘ ਦੀ ਜਗ੍ਹਾ ਹੁਸਨ ਲਾਲ IAS ਨੂੰ ਮੁੱਖ ਮੰਤਰੀ ਪੰਜਾਬ ਦੇ ਮੁੱਖ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਕੀਰਤ ਸਿੰਘ ਦੀ ਥਾਂ ਰਾਹੁਲ ਤਿਵਾੜੀ ਨੂੰ ਮੁੱਖ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।