
ਕਰੋੜਾਂ ਲੋਕਾਂ ਦਾ ਵਿਸ਼ਵਾਸ ਸੀ ਤੇ ਜਿਊਂਦਾ ਜਾਗਦਾ ਇਤਿਹਾਸ ਸੀ ਅੱਜ ਦਾ ਦਿਨ ਬਹੁਤ ਖ਼ਾਸ ਸੀ।
ਚੰਡੀਗੜ੍ਹ - ਚਰਨਜੀਤ ਸਿੰਘ ਚੰਨੀ ਦੇ ਨਵਾਂ ਮੁੱਖ ਮੰਤਰੀ ਬਣਨ ਤੋਂ ਬਾਅਦ ਸੋਮਵਾਰ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੰਮੇ ਸਮੇਂ ਬਾਅਦ ਮੀਡੀਆ ਦੇ ਰੂਬਰੂ ਹੋਏ ਹਨ। ਨਵਜੋਤ ਸਿੰਧਊ ਨੇ ਚਰਨਜੀਤ ਚੰਨੀ ਦੇ ਨਾਲ-ਨਾਲ ਰਾਹੁਲ ਗਾਂਧੀ ਦੀਆਂ ਤਾਰੀਫ਼ਾ ਦੇ ਵੀ ਪੁਲ ਬੰਨ੍ਹੇ। ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਬਾਰੇ ਕਿਹਾ ਕਿ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਨਹੀਂ ਬਣਾਇਆ ਬਲਕਿ ਲੋਕਾਂ ਨੂੰ ਇੱਕ ਉਮੀਦ ਦਿੱਤੀ ਹੈ।
Navjot Sidhu, Charanjeet Channi
ਸੰਵਿਧਾਨ ਦਾ ਸਤਿਕਾਰ ਕੀਤਾ ਹੈ। ਸਿੱਧੂ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤੇ ਵਾਅਦਿਆਂ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਅੱਜ ਹੀ 4-5 ਫੈਸਲਿਆਂ 'ਤੇ ਗੱਲਬਾਤ ਕੀਤੀ ਜਾਵੇਗੀ। ਨਵਜੋਤ ਸਿੱਧੂ ਨੇ ਕਿਹਾ ਕਿ ਇਕ ਮੁੱਖ ਮੰਤਰੀ ਕਿਹੋ ਜਿਹਾ ਹੋਣਾ ਚਾਹੀਦਾ ਹੈ ਮੈਨੂੰ ਅੱਜ ਪਤਾ ਲੱਗਾ ਹੈ, ਮੈਂ ਅੱਜ ਬਹੁਤ ਖੁਸ਼ ਹਾਂ ਕਿ ਨਵੇਂ ਮੁੱਖ ਮੰਤਰੀ ਨੇ ਅੱਜ ਲੋਕਾਂ ਦੇ ਮਸਲੇ ਹੱਲ ਕਰਨੇ ਸ਼ੁਰੂ ਕਰ ਦਿੱਤੇ ਹਨ, ਕਰੋੜਾਂ ਲੋਕਾਂ ਦਾ ਵਿਸ਼ਵਾਸ ਸੀ ਤੇ ਜਿਊਂਦਾ ਜਾਗਦਾ ਇਤਿਹਾਸ ਸੀ ਅੱਜ ਦਾ ਦਿਨ ਬਹੁਤ ਖ਼ਾਸ ਸੀ।