
ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।
ਚੰਡੀਗੜ੍ਹ: ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਚੰਡੀਗੜ੍ਹ ਵਿਖੇ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਤੇ ਬ੍ਰਹਮ ਮਹਿੰਦਰਾ ਉੱਪ ਮੁੱਖ ਮੰਤਰੀ ਵੱਜੋ ਹਲਫ ਲੈਣਗੇ।
Charanjit Singh Channi
ਹੋਰ ਪੜ੍ਹੋ: ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨਤਮਸਤਕ ਹੋਏ ਚਰਨਜੀਤ ਚੰਨੀ
ਇਸ ਤੋਂ ਇਲਾਵਾ ਅੱਜ ਸਵੇਰੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਚੰਡੀਗੜ੍ਹ ਏਅਰਪੋਰਟ ਪਹੁੰਚੇ, ਜਿੱਥੋਂ ਉਹ ਸ਼ਿਮਲਾ ਲਈ ਰਵਾਨਾ ਹੋਏ। ਜਾਣਕਾਰੀ ਮੁਤਾਬਕ ਸੋਨੀਆ ਗਾਂਧੀ ਸਵੇਰੇ ਕਰੀਬ 7.30 ਵਜੇ ਚੰਡੀਗੜ੍ਹ ਪਹੁੰਚੇ ਸਨ। ਇਸ ਦੌਰਾਨ ਕਿਆਸ ਲਗਾਏ ਜਾ ਰਹੇ ਸੀ ਕਿ ਉਹ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇ ਪਰ ਉਹ ਸੜਕ ਰਾਹੀਂ ਸ਼ਿਮਲਾ ਲਈ ਰਵਾਨਾ ਹੋਏ। ਦੱਸ ਦਈਏ ਕਿ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਸ਼ਿਮਲਾ ਵਿਚ ਹਨ।