
ਕਿਹਾ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸਮਝਦਾਰ ਬਿਆਨ ਦਾ ਇਸ ਤੋਂ ਚੰਗਾ ਸਮਾਂ ਹੋਰ ਨਹੀਂ ਹੋ ਸਕਦਾ ਸੀ।
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਦੇ ਬਿਆਨ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
Jathedar Giani Harpreet Singh
ਉਨ੍ਹਾਂ ਟਵੀਟ ਕਰ ਕੇ ਕਿਹਾ ਕਿ, “ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸਮਝਦਾਰ ਬਿਆਨ ਦਾ ਇਸ ਤੋਂ ਚੰਗਾ ਸਮਾਂ ਹੋਰ ਨਹੀਂ ਹੋ ਸਕਦਾ ਸੀ। ਉੱਚੇ ਅਹੁਦਿਆਂ ’ਤੇ ਬੈਠੇ ਛੋਟੀ ਸੋਚ ਵਾਲੇ ਲੋਕ ਜਾਤ, ਨਸਲ ਅਤੇ ਪਛਾਣ ਦੇ ਅਧਾਰ ’ਤੇ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਗੁਰੂ ਸਾਹਿਬ ਦੇ ਸਦੀਵੀ ਸੰਦੇਸ਼ “ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ" ਨੂੰ ਭੁੱਲ ਜਾਂਦੇ ਹਨ।” ਜਿਸਦਾ ਅਰਥ ਹੈ ਕਿ ਸਾਰੇ ਮਨੁੱਖ ਬਰਾਬਰ ਹਨ।
PHOTO
ਦੱਸ ਦੇਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਲਵੰਡੀ ਸਾਬੋ ਵਿਖੇ ਆਪਣੇ ਦਫ਼ਤਰ ’ਚ ਪੰਜਾਬ ਲਈ ਹਿੰਦੂ ਮੁੱਖ ਮੰਤਰੀ (Hindu CM) ਦੀ ਸੰਭਾਵਨਾ 'ਤੇ ਕਿਹਾ ਕਿ "ਬਿਹਤਰ ਇਨਸਾਨ ਹੋਣਾ ਚਾਹੀਦਾ ਹੈ, ਮਨੁੱਖਾਂ ਪ੍ਰਤੀ ਨੇਕੀ ਪਹਿਲੇ ਨੰਬਰ ’ਤੇ ਹੈ। ਭਾਵੇਂ ਹਿੰਦੂ ਹੋਵੇ ਜਾਂ ਸਿੱਖ ਹੋਵੇ, ਉਹ ਸੈਕੰਡਰੀ ਹੈ।"