ਪੰਜਾਬ ਸਰਕਾਰ ਨੇ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਵੀ.ਡੀ.ਐਸ. ਦੀ 23 ਅਕਤੂਬਰ ਤੱਕ ਵਧਾਈ ਸਮਾਂ ਸੀਮਾ
Published : Sep 20, 2022, 4:55 pm IST
Updated : Sep 20, 2022, 4:55 pm IST
SHARE ARTICLE
 Punjab Government has introduced VDS
Punjab Government has introduced VDS

10 ਜੂਨ ਨੂੰ ਸ਼ੁਰੂ ਹੋਈ ਇਸ ਸਕੀਮ ਦਾ ਲਾਭ ਲੈਂਦਿਆਂ ਕਰੀਬ 1.70 ਲੱਖ ਕਿਸਾਨਾਂ ਨੇ ਬਚਾਏ 160 ਕਰੋੜ ਰੁਪਏ

 

ਚੰਡੀਗੜ: ਆਪਣੇ ਟਿਊਬਵੈੱਲਾਂ ਦੇ ਬਿਜਲੀ ਲੋਡ ਨੂੰ ਵਧਾਉਣ ਦੇ ਚਾਹਵਾਨ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਡ ਵਧਾਉਣ ਲਈ ਵਲੰਟਰੀ ਡਿਸਕਲੋਜ਼ਰ ਸਕੀਮ (ਵੀ.ਡੀ.ਐਸ.) ਦੀ ਮਿਤੀ 23 ਅਕਤੂਬਰ ਤੱਕ ਵਧਾ ਦਿੱਤੀ ਹੈ। ਕਿਸਾਨਾਂ ਦੀ ਦਿਲਚਸਪੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੀਮ ਦੀ ਸਮਾਂ ਸੀਮਾ ਵਿੱਚ ਦੂਜੀ ਵਾਰ ਵਾਧਾ ਕੀਤਾ ਹੈ।

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਬੁਲਾਰੇ ਨੇ ਦੱਸਿਆ ਕਿ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਮੌਜੂਦਾ ਲੋਡ ਫੀਸ 4750 ਰੁਪਏ  ਤੋਂ ਘਟਾ ਕੇ 2500 ਰੁਪਏ ਪ੍ਰਤੀ ਬੀ.ਐਚ.ਪੀ. ਕਰਦਿਆਂ 10 ਜੂਨ ਨੂੰ 45 ਦਿਨਾਂ (24 ਜੁਲਾਈ ਤੱਕ) ਲਈ ਵੀ.ਡੀ.ਐਸ. ਸ਼ੁਰੂ ਕੀਤੀ ਗਈ ਸੀ। ਉਨਾਂ ਕਿਹਾ ਕਿ 23 ਜੁਲਾਈ ਨੂੰ ਮੁੱਖ ਮੰਤਰੀ ਨੇ ਸੂਬੇ ਦੇ ਅਨਾਜ ਉਤਪਾਦਕਾਂ ਦੀ ਸਹੂਲਤ ਲਈ ਇਸ ਸਕੀਮ ਨੂੰ 15 ਸਤੰਬਰ ਤੱਕ ਵਧਾ ਦਿੱਤਾ ਸੀ।

ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 1.70 ਲੱਖ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲੈ ਕੇ ਆਪਣੇ 160 ਕਰੋੜ ਰੁਪਏ ਦੀ ਬਚਤ ਕੀਤੀ ਹੈ। ਉਨਾਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਆਪਣੇ ਟਿਊਬਵੈੱਲਾਂ ਦਾ ਲੋਡ ਵਧਾਉਣਾ ਚਾਹੁੰਦੇ ਹਨ, ਉਹ 23 ਅਕਤੂਬਰ ਤੱਕ ਅਪਲਾਈ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ  ਪੰਜਾਬ ਮੁੱਖ ਤੌਰ ‘ਤੇ ਇੱਕ ਖੇਤੀ ਪ੍ਰਧਾਨ ਅਰਥਚਾਰਾ ਹੈ ਅਤੇ ਇਸਦੀ ਆਬਾਦੀ ਦਾ ਇੱਕ ਵੱਡਾ ਹਿੱਸਾ ਖੇਤੀ ‘ਤੇ ਨਿਰਭਰ ਹੈ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਲਾਗਤਾਂ ਨੂੰ ਘਟਾ ਕੇ ਵੱਧ ਤੋਂ ਵੱਧ ਮੁਨਾਫਾ ਕਮਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement