
ਪੁਲਿਸ ਨੇ ਮਾਮਲਾ ਦਰਜ ਕਰ ਕੀਤੀ ਕਾਰਵਾਈ ਸ਼ੁਰੂ
ਰਾਮਗੜ੍ਹ: ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਰਾਮਗੜ੍ਹ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ ਉਸ ਸਮੇਂ ਇਲਾਕੇ ’ਚ ਸਨਸਨੀ ਫੈਲ ਗਈ, ਜਦੋਂ ਇਕ ਪੁੱਤ ਵਲੋਂ ਆਪਣੇ ਹੀ ਪਿਓ ਦੇ ਸਿਰ ’ਤੇ ਲਕੜੀ ਦੇ ਬਾਲੇ ਨਾਲ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਵਿਅਕਤੀ ਦੀ ਪਛਾਣ ਨੰਦ ਸਿੰਘ (90) ਵਜੋਂ ਹੋਈ ਹੈ।
ਕਤਲ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਰਾਮਗੜ੍ਹ ਦੇ ਮ੍ਰਿਤਕ ਨੰਦ ਸਿੰਘ ਦਾ ਕਤਲ ਉਸ ਦੇ ਪੁੱਤ ਹਾਕਮ ਸਿੰਘ ਨੇ ਨਸ਼ੇ ਦੀ ਹਾਲਤ ’ਚ ਕੀਤਾ ਹੈ। ਸਿਰ ’ਤੇ ਵਾਰ ਕਰਨ ਕਰ ਕੇ ਨੰਦ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਸਥਾਨ ’ਤੇ ਪੁੱਜੀ ਥਾਣਾ ਭਾਦਸੋਂ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਮ੍ਰਿਤਕ ਦੇ ਦੂਜੇ ਪੁੱਤਰ ਰੇਸ਼ਮ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਹਾਕਮ ਸਿੰਘ ਖ਼ਿਲਾਫ਼ ਆਈ.ਪੀ.ਸੀ ਦੀ ਧਾਰਾ 302 ਤਹਿਤ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।