
ਇਹ ਕਰਜ਼ਾ 15 ਸਾਲਾਂ ਲਈ ਦਿੱਤਾ ਗਿਆ ਹੈ, ਜਿਸ 'ਚ 6 ਮਹੀਨਿਆਂ ਦੀ ਛੋਟ ਵੀ ਦਿੱਤੀ ਗਈ ਹੈ।
ਚੰਡੀਗੜ੍ਹ : ਵਿਸ਼ਵ ਬੈਂਕ ਨੇ ਪੰਜਾਬ ਦੇ ਵਿੱਤੀ ਪ੍ਰਬੰਧਨ ਵਿਚ ਸੁਧਾਰ ਕਰਨ ਅਤੇ ਪੰਜਾਬ ਵਿਚ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ $150 ਮਿਲੀਅਨ ਦੀ ਮਨਜ਼ੂਰੀ ਦਿੱਤੀ ਹੈ। ਇਸ ਬਾਰੇ ਵਿਸ਼ਵ ਬੈਂਕ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ।
ਇਸ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸਾਡੀ ਸਰਕਾਰ ਪੰਜਾਬ ਦੇ ਵਿੱਤੀ ਹਾਲਾਤ ਨੂੰ ਸੁਧਾਰਨ 'ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ। ਬਜਟ ਰਾਹੀਂ ਪੰਜਾਬ ਦੇ ਦੋ ਪੜਾਵਾਂ 'ਚ ਕੰਮ ਹੋਵੇਗਾ। ਹਰਪਾਲ ਚੀਮਾ ਨੇ ਕਿਹਾ ਕਿ ਪਹਿਲੇ ਪੜਾਅ 'ਚ ਮਿਊਂਸੀਪਲ ਕਾਰਪੋਰੇਸ਼ਨਾਂ ਨੂੰ ਗ੍ਰਾਂਟ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਅੰਮ੍ਰਿਤਸਰ ਅਤੇ ਲੁਧਿਆਣਾ ਸ਼ਹਿਰਾਂ ਦੇ ਪਾਣੀ ਦੀ ਸਪਲਾਈ 'ਤੇ ਵੀ ਕੰਮ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਵਿਸ਼ਵ ਬੈਂਕ ਵੱਲੋਂ ਇਹ ਕਰਜ਼ਾ 15 ਸਾਲਾਂ ਲਈ ਦਿੱਤਾ ਗਿਆ ਹੈ, ਜਿਸ 'ਚ 6 ਮਹੀਨਿਆਂ ਦੀ ਛੋਟ ਵੀ ਦਿੱਤੀ ਗਈ ਹੈ।