
ਮਾਤਾ ਚਿੰਤਪੁਰਨੀ ਦਰਬਾਰ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ
ਜਲੰਧਰ: ਮਾਤਾ ਚਿੰਤਪੁਰਨੀ ਦਰਬਾਰ ਨੂੰ ਲੈ ਕੇ ਨਕੋਦਰ 'ਚ ਬਾਬਾ ਮੁਰਾਦ ਸ਼ਾਹ ਦੇ ਮੇਲੇ ਦੌਰਾਨ ਵਿਵਾਦਤ ਬਿਆਨ ਦੇਣ ਦੇ ਇਲਜ਼ਾਮ ਤਹਿਤ ਪੰਜਾਬੀ ਗਾਇਕ ਮਾਸਟਰ ਸਲੀਮ ਵਿਰੁਧ ਥਾਣਾ ਗੁਰਾਇਆ 'ਚ ਪਹਿਲੀ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਵਿਰੋਧ ਤੋਂ ਬਾਅਦ ਪੁਲਿਸ ਨੇ ਇਹ ਮਾਮਲਾ ਦਰਜ ਕੀਤਾ ਹੈ। ਮਾਸਟਰ ਸਲੀਮ ਵਿਰੁਧ ਭਾਰਤੀ ਦੰਡਾਵਲੀ ਦੀ ਧਾਰਾ 295ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਗਾਇਕ ਸ਼ੁੱਭ ਦਾ ਪਹਿਲਾ ਇੰਡੀਆ ਟੂਰ ਹੋਇਆ ਰੱਦ
ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਮੈਂਬਰਾਂ ਨੇ ਪ੍ਰੈੱਸ ਕਾਨਫ਼ਰੰਸ 'ਚ ਦਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੇ ਮਾਸਟਰ ਸਲੀਮ ਵਿਰੁਧ ਧਰਨਾ ਦਿਤਾ ਸੀ ਪਰ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਭਰੋਸਾ ਦਿਤਾ ਕਿ ਮਾਸਟਰ ਸਲੀਮ ਵਿਰੁਧ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਸਟਰ ਸਲੀਮ ਨੇ ਮਾਤਾ ਚਿੰਤਪੁਰਨੀ ਅਤੇ ਸਨਾਤਨ ਧਰਮ ਬਾਰੇ ਅਪਸ਼ਬਦ ਬੋਲੇ ਸਨ।
ਇਹ ਵੀ ਪੜ੍ਹੋ: PRTC ਤੇ PUNBUS ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ; ਇਨ੍ਹਾਂ ਮੰਗਾਂ ’ਤੇ ਬਣੀ ਸਹਿਮਤੀ
ਮੁੰਬਈ ਤੋਂ ਸ਼ਿਵ ਸੈਨਾ ਆਗੂ ਨੇ ਮਾਸਟਰ ਸਲੀਮ ਵਲੋਂ ਮਾਤਾ ਚਿੰਤਪੁਰਨੀ ਨੂੰ ਲੈ ਕੇ ਕੀਤੀ ਗਈ ਟਿੱਪਣੀ 'ਤੇ ਸਵਾਲ ਖੜ੍ਹੇ ਕੀਤੇ ਹਨ। ਸ਼ਿਵ ਸੈਨਾ ਆਗੂਆਂ ਨੇ ਕਿਹਾ ਕਿ ਸਲੀਮ ਵਿਰੁਧ ਐਫਆਈਆਰ ਦਰਜ ਕੀਤੀ ਗਈ ਹੈ, ਹੁਣ ਉਹ ਮਾਸਟਰ ਸਲੀਮ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਮਾਸਟਰ ਸਲੀਮ ਦੇ ਜਾਗਰਣ ਮੁੱਦੇ ਬਾਰੇ ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਧਾਰਮਿਕ ਪ੍ਰੋਗਰਾਮ 'ਚ ਜਾ ਕੇ ਮਾਸਟਰ ਸਲੀਮ ਦਾ ਵਿਰੋਧ ਨਹੀਂ ਕਰਨਾ ਚਾਹੁੰਦੇ।