ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਧਰਨਾ ਕੀਤਾ ਖ਼ਤਮ; ਪੰਜਾਬ ਸਰਕਾਰ ਵਲੋਂ ਨਰਸਿੰਗ ਕਾਲਜ ਬੰਦ ਕਰਨ ਦੇ ਹੁਕਮ
Published : Sep 20, 2023, 9:51 pm IST
Updated : Sep 20, 2023, 9:51 pm IST
SHARE ARTICLE
Students of Desh Bhagat University ended their sit-in
Students of Desh Bhagat University ended their sit-in

ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਪੰਜਾਬ ਸਰਕਾਰ ਦੇ ਹੁਕਮਾਂ ਦੀ ਕਾਪੀ ਲੈ ਕੇ ਵਿਦਿਆਰਥੀਆਂ ਕੋਲ ਪਹੁੰਚੇ।

 

ਅਮਲੋਹ: ਦੇਸ਼ ਭਗਤ ਯੂਨੀਵਰਸਿਟੀ ਦੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਵਿਚਾਲੇ ਚੱਲ ਰਹੇ ਵਿਵਾਦ ਨੂੰ ਉਸ ਵੇਲੇ ਵਿਰਾਮ ਲੱਗ ਗਿਆ ਜਦੋਂ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਪੰਜਾਬ ਸਰਕਾਰ ਦੇ ਹੁਕਮਾਂ ਦੀ ਕਾਪੀ ਲੈ ਕੇ ਵਿਦਿਆਰਥੀਆਂ ਕੋਲ ਪਹੁੰਚੇ।

ਇਹ ਵੀ ਪੜ੍ਹੋ: ਐੱਨ.ਆਈ.ਏ. ਨੇ ਗਰਮਖ਼ਿਆਲੀਆਂ ਵਿਰੁਧ ਤੇਜ਼ ਕੀਤੀ ਕਾਰਵਾਈ; ਪੰਜ ’ਤੇ ਇਨਾਮ ਦਾ ਐਲਾਨ

ਪੰਜਾਬ ਸਰਾਕਰ ਵਲੋਂ ਦੇਸ਼ ਭਗਤ ਯੂਨੀਵਰਸਿਟੀ ਦੀ 5 ਕਰੋੜ ਦੀ ਸਕਿਓਰਿਟੀ ਜ਼ਬਤ ਕਰਨ ਅਤੇ ਨਰਸਿੰਗ ਕਾਲਜ ਨੂੰ ਬੰਦ ਕਰਨ ਦੇ ਹੁਕਮ ਦਿਤੇ ਗਏ ਹਨ। ਇਸ ਮਗਰੋਂ ਵਿਦਿਆਰਥੀਆਂ ਨੂੰ ਦੂਜੇ ਕਾਲਜ ਵਿਚ ਸ਼ਿਫਟ ਕੀਤਾ ਜਾਵੇਗਾ, ਇਸ ਦੌਰਾਨ ਵਿਦਿਆਰਥੀਆਂ ਦੇ ਕਾਲਜ ਦਾ ਖਰਚਾ ਯੂਨੀਵਰਸਿਟੀ ਵਲੋਂ ਭਰਿਆ ਜਾਵੇਗਾ।

ਇਹ ਵੀ ਪੜ੍ਹੋ: ਲੁਧਿਆਣਾ ਵਿਚ ਕੱਪੜਾ ਕਾਰੋਬਾਰੀ ਵਲੋਂ ਖੁਦਕੁਸ਼ੀ; ਪੈਸਿਆਂ ਦੇ ਲੈਣ-ਦੇਣ ਕਾਰਨ ਸੀ ਪਰੇਸ਼ਾਨ

ਹਲਕਾ ਵਿਧਾਇਕ ਨੇ ਕਿਹਾ ਕਿ ਅਸੀਂ ਕਿਸੇ ਵੀ ਵਿਦਿਆਰਥੀ ਨਾਲ ਧੋਖਾਧੜੀ ਨਹੀਂ ਹੋਣ ਦੇਵਾਂਗੇ। ਉਨ੍ਹਾਂ ਦਸਿਆ ਕਿ ਦੇਸ਼ ਭਗਤ ਯੂਨੀਵਰਸਿਟੀ ਦੀ ਧੋਖਾਧੜੀ ਵਿਰੁਧ ਪੰਜਾਬ ਸਰਕਾਰ ਨੇ ਸਖ਼ਤ ਕਾਰਵਾਈ ਕਰਦਿਆਂ ਚਾਂਸਲਰ ਅਤੇ ਹੋਰਨਾਂ ਸਟਾਫ ਮੈਬਰਾਂ ਵਿਰੁਧ ਪਰਚਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਜੇਕਰ ਅਸੀਂ ਅੱਜ ਸਮਰਥਨ ਨਹੀਂ ਕਰਦੇ ਤਾਂ ਕੀ ਇਹ ਛੇਤੀ ਆ ਜਾਵੇਗਾ? : ਸ਼ਾਹ

ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਦੇ ਨਰਸਿੰਗ ਵਿਦਿਆਰਥੀਆਂ ਦਾ ਇਲਜ਼ਾਮ ਸੀ ਕਿ ਯੂਨੀਵਰਸਿਟੀ ਨੂੰ ਭਾਰਤੀ ਨਰਸਿੰਗ ਕੌਂਸਲ ਦੀ ਮਾਨਤਾ ਨਹੀਂ ਹੈ। ਸਿਰਫ਼ ਪੰਜਾਬ ਨਰਸਿੰਗ ਕੌਂਸਲ ਕੋਲ ਮਾਨਤਾ ਲਈ 60 ਸੀਟਾਂ ਹਨ ਜਦਕਿ 150 ਤੋਂ ਵੱਧ ਦਾਖਲੇ ਕੀਤੇ ਗਏ ਹਨ। ਹੁਣ ਕੋਰਸ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਡਿਗਰੀਆਂ ਨਹੀਂ ਦਿਤੀਆਂ ਜਾ ਰਹੀਆਂ ਹਨ। ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement