
ਔਰਤ ਦੀ ਹਜੇ ਤੱਕ ਨਹੀਂ ਹੋ ਸਕੀ ਪਹਿਚਾਣ
ਤਰਨਤਾਰਨ : ਤਰਨਤਾਰਨ ਦੇ ਸ੍ਰੀ ਦਰਬਾਰ ਸਾਹਿਬ ਸਰੋਵਰ 'ਚੋਂ ਇਕ ਔਰਤ ਦੀ ਲਾਸ਼ ਮਿਲੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਸਕੀ ਸੀ।
ਇਹ ਵੀ ਪੜ੍ਹੋ: ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਐਡਵਾਇਜ਼ਰੀ ਕੀਤੀ ਜਾਰੀ, ਭਾਰਤ ਵਿਚ ਸਫ਼ਰ ਕਰਨ ਦੌਰਾਨ ਕੀਤਾ ਸੁਚੇਤ
ਜਾਣਕਾਰੀ ਅਨੁਸਾਰ ਸਥਾਨਕ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਲੋਕਾਂ ਨੇ ਇਕ ਔਰਤ ਦੀ ਲਾਸ਼ ਵੇਖੀ, ਜਿਸ ਨੂੰ ਸੇਵਾਦਾਰਾਂ ਵੱਲੋਂ ਬਾਹਰ ਕੱਢਿਆ ਗਿਆ। ਤੇ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ। ਫਿਲਹਾਲ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ: ਮੋਦੀ ਸਰਕਾਰ ਦੀਆਂ ਗਰੀਬਾਂ ਲਈ ਇਹ ਸਕੀਮਾਂ ਹਨ ਬੇਮਿਸਾਲ, ਤੁਸੀਂ ਵੀ ਚੱਕੋ ਇਨ੍ਹਾਂ ਦਾ ਫਾਇਦਾ
ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੇ ਸਬ ਇੰਸਪੈਕਟਰ ਵਿਪਨ ਕੁਮਾਰ ਨੇ ਦੱਸਿਆ ਕਿ ਦੇਰ ਸ਼ਾਮ ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਇਕ ਔਰਤ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।