ਜ਼ਿੰਦਾ ਪੁਲਿਸ ਮੁਲਾਜ਼ਮ ਨੂੰ ਡਕਟਰਾਂ ਨੇ ਘੋਸ਼ਿਤ ਕੀਤਾ ਮ੍ਰਿਤਕ, ਪ੍ਰਵਾਰ ਲੱਗਾ ਸਸਕਾਰ ਦੀਆਂ ਤਿਆਰੀਆਂ

By : GAGANDEEP

Published : Sep 20, 2023, 9:22 am IST
Updated : Sep 20, 2023, 9:22 am IST
SHARE ARTICLE
photo
photo

ਅਚਾਨਕ ਨਬਜ਼ ਵੇਖਣ 'ਤੇ ਪਤਾ ਲੱਗਿਆ ਜ਼ਿੰਦਾ ਹੈ ਪੁਲਿਸ ਮੁਲਾਜ਼ਮ

 

ਲੁਧਿਆਣਾ: ਲੁਧਿਆਣਾ ਵਿਚ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਲਾਜ਼ਮ ਮਨਪ੍ਰੀਤ ਨੂੰ ਜ਼ਹਿਰੀਲੇ ਕੀੜੇ ਦੇ ਕੱਟਣ ਤੋਂ ਬਾਅਦ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਹਸਪਤਾਲ ਦੇ ਸਟਾਫ ਨੇ ਉਨ੍ਹਾਂ ਨੂੰ ਦੱਸਿਆ ਕਿ ਮਨਪ੍ਰੀਤ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਪਠਾਨਕੋਟ 'ਚ ਸਕੂਟਰ ਸਲਿੱਪ ਹੋਣ ਕਾਰਨ ਸਰਕਾਰੀ ਅਧਿਆਪਕ ਦੀ ਮੌਤ

ਜਦੋਂ ਉਹ ਉਸ ਦੀ ਲਾਸ਼ ਨੂੰ ਐਂਬੂਲੈਂਸ ਵਿੱਚ ਪੋਸਟਮਾਰਟਮ ਲਈ ਲੈ ਕੇ ਜਾ ਰਹੇ ਸਨ ਤਾਂ ਸਾਥੀ ਪੁਲਿਸ ਮੁਲਾਜ਼ਮਾਂ ਨੇ ਮਹਿਸੂਸ ਕੀਤਾ ਕਿ ਮਨਪ੍ਰੀਤ ਦੇ ਸਰੀਰ ਵਿਚ ਹਰਕਤ ਹੈ ਅਤੇ ਉਸ ਦੀ ਨਬਜ਼ ਵੀ ਚੱਲ ਰਹੀ ਹੈ। ਦੂਜੇ ਪਾਸੇ ਹਸਪਤਾਲ ਦੇ ਡਾਕਟਰ ਨੇ ਪਰਿਵਾਰ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਦਾਅਵਾ ਕੀਤਾ ਕਿ ਮਨਪ੍ਰੀਤ ਨੂੰ ਜ਼ਿੰਦਾ ਪਰਿਵਾਰ ਹਵਾਲੇ ਕਰ ਦਿੱਤਾ ਗਿਆ ਹੈ। ਇਹ ਯਕੀਨੀ ਤੌਰ 'ਤੇ ਕਿਹਾ ਗਿਆ ਸੀ ਕਿ ਉਸ ਦੇ ਬਚਣ ਦਾ ਕੋਈ ਮੌਕਾ ਨਹੀਂ ਸੀ।

ਇਹ ਵੀ ਪੜ੍ਹੋ: ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਬੱਸ ਡਰਾਈਵਰਾਂ ਨੇ ਕੀਤਾ ਚੱਕਾ ਜਾਮ

ਪੁਲਿਸ ਮੁਲਾਜ਼ਮ ਮਨਪ੍ਰੀਤ ਦੇ ਪਿਤਾ ਏਐਸਆਈ ਰਾਮਜੀ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਦੇ ਹੱਥ ’ਤੇ ਕਿਸੇ ਜ਼ਹਿਰੀਲੇ ਕੀੜੇ ਨੇ ਡੰਗ ਲਿਆ ਸੀ। ਸਰੀਰ 'ਚ ਇਨਫੈਕਸ਼ਨ ਵਧਣ ਕਾਰਨ ਪਰਿਵਾਰ ਨੇ ਆਪਣੇ ਬੇਟੇ ਮਨਪ੍ਰੀਤ ਨੂੰ 15 ਸਤੰਬਰ ਨੂੰ ਏਮਜ਼ ਬੱਸੀ ਹਸਪਤਾਲ 'ਚ ਦਾਖਲ ਕਰਵਾਇਆ। ਮਨਪ੍ਰੀਤ ਨਾਇਬ ਕੋਰਟ ਵਿੱਚ ਤਾਇਨਾਤ ਹੈ। ਰਾਮਜੀ ਅਨੁਸਾਰ ਡਾਕਟਰ ਨੇ ਉਸ ਦੀ ਬਾਂਹ 'ਤੇ ਕੋਈ ਦਵਾਈ ਲਗਾ ਦਿੱਤੀ, ਜਿਸ ਕਾਰਨ ਮਨਪ੍ਰੀਤ ਦੀ ਬਾਂਹ 'ਤੇ ਜਲਨ ਹੋ ਲੱਗ ਪਈ ਤੇ ਉਸ ਦੀ ਬਾਂਹ ਸੁੱਜ ਗਈ। ਉਸ ਦਾ ਪੁੱਤਰ ਸਾਰੀ ਰਾਤ ਦਰਦ ਨਾਲ ਕੁਰਲਾਉਂਦਾ ਰਿਹਾ।

ਅਗਲੀ ਸਵੇਰ ਡਾਕਟਰ ਨੇ ਉਨ੍ਹਾਂ ਨੂੰ ਕਿਹਾ ਕਿ ਮਨਪ੍ਰੀਤ ਨੂੰ ਵੈਂਟੀਲੇਟਰ 'ਤੇ ਰੱਖਣਾ ਹੋਵੇਗਾ। ਪਰਿਵਾਰ ਮੁਤਾਬਕ ਮਨਪ੍ਰੀਤ ਨੂੰ ਲਗਾਤਾਰ 2 ਤੋਂ 3 ਦਿਨ ਵੈਂਟੀਲੇਟਰ 'ਤੇ ਰੱਖਿਆ ਗਿਆ। 18 ਸਤੰਬਰ ਦੀ ਦੇਰ ਰਾਤ ਡਾਕਟਰ ਨੇ ਪਰਿਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਲੜਕੇ ਦਾ ਇਲਾਜ ਨਹੀਂ ਹੋ ਰਿਹਾ ਤਾਂ ਉਹ ਉਸਨੂੰ ਰੈਫਰ ਕਰ ਦੇਣ ਅਤੇ ਉਹ ਉਸਨੂੰ ਪੀ.ਜੀ.ਆਈ. ਲੈ ਜਾਣਗੇ।

ਰਾਮਜੀ ਮੁਤਾਬਕ ਡਾਕਟਰ ਨੇ ਉਸ ਨੂੰ ਕਿਹਾ ਕਿ ਜੇਕਰ ਉਸ ਦੇ ਬੇਟੇ ਨੂੰ ਵੈਂਟੀਲੇਟਰ ਤੋਂ ਉਤਾਰ ਦਿੱਤਾ ਗਿਆ ਤਾਂ ਉਸ ਦੀ ਮੌਤ 3 ਮਿੰਟ ਦੇ ਅੰਦਰ ਹੋ ਜਾਵੇਗੀ। ਪਿਤਾ ਅਨੁਸਾਰ ਰਾਤ ਕਰੀਬ 2.30 ਵਜੇ ਹਸਪਤਾਲ ਦੇ ਸਟਾਫ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ। ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਵੇਰੇ 9 ਵਜੇ ਲਾਸ਼ ਸੌਂਪਣ ਲਈ ਕਿਹਾ।

ਰਾਮਜੀ ਨੇ ਦੱਸਿਆ ਕਿ ਮਨਪ੍ਰੀਤ ਸਰਕਾਰੀ ਮੁਲਾਜ਼ਮ ਹੈ, ਉਸ ਦਾ ਪੋਸਟਮਾਰਟਮ ਕੀਤਾ ਜਾਣਾ ਸੀ, ਜਦੋਂ ਉਸ ਨੂੰ ਹੋਰ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਐਂਬੂਲੈਂਸ ਵਿੱਚ ਰੱਖਿਆ ਜਾ ਰਿਹਾ ਸੀ ਤਾਂ ਅਚਾਨਕ ਇੱਕ ਮੁਲਾਜ਼ਮ ਨੂੰ ਪਤਾ ਲੱਗਾ ਕਿ ਮਨਪ੍ਰੀਤ ਦੀ ਨਬਜ਼ ਚੱਲ ਰਹੀ ਹੈ। ਪਿਤਾ ਰਾਮਜੀ ਨੇ ਦੱਸਿਆ ਕਿ ਉਹ ਤੁਰੰਤ ਹਸਪਤਾਲ ਪ੍ਰਸ਼ਾਸਨ ਨੂੰ ਐਂਬੂਲੈਂਸ ਵਿੱਚ ਆਕਸੀਜਨ ਸਿਲੰਡਰ ਰੱਖਣ ਲਈ ਮਜਬੂਰ ਕਰ ਕੇ ਆਪਣੇ ਪੁੱਤਰ ਨੂੰ ਡੀਐਮਸੀ ਹਸਪਤਾਲ ਲੈ ਗਏ। ਹੁਣ ਡੀਐਮ ਵਿੱਚ ਮਨਪ੍ਰੀਤ ਦੀ ਹਾਲਤ ਸਥਿਰ ਹੈ। ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਏਐਸਆਈ ਰਾਮਜੀ ਨੇ ਦੱਸਿਆ ਕਿ ਜਦੋਂ ਉਸ ਨੇ ਆਪਣੇ ਪੁੱਤਰ ਮਨਪ੍ਰੀਤ ਦੀ ਮੌਤ ਦੀ ਸੂਚਨਾ ਪੁਲਿਸ ਲਾਈਨ ਵਿੱਚ ਆਪਣੇ ਰਿਸ਼ਤੇਦਾਰਾਂ, ਪਿੰਡ ਅਤੇ ਆਪਣੇ ਹੋਰ ਪੁਲਿਸ ਮੁਲਾਜ਼ਮ ਸਾਥੀਆਂ ਨੂੰ ਦਿੱਤੀ ਤਾਂ ਹਰ ਕੋਈ ਸੋਗ ਵਿੱਚ ਡੁੱਬ ਗਿਆ। ਪਿੰਡ ਵਿੱਚ ਸਸਕਾਰ ਲਈ ਲੱਕੜਾਂ ਇਕੱਠੀਆਂ ਕਰਨ ਦਾ ਕੰਮ ਵੀ ਸ਼ੁਰੂ ਹੋ ਗਿਆ ਸੀ। ਘਰ ਵਿੱਚ ਰੋਣ ਕਾਰਨ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਸੀ। ਬੇਟੇ ਦੀ ਨਬਜ਼ ਚੱਲਣ ਦੀ ਖਬਰ ਮਿਲਦੇ ਹੀ ਸਾਰੇ ਰਿਸ਼ਤੇਦਾਰਾਂ ਨੂੰ ਸੁੱਖ ਦਾ ਸਾਹ ਆਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement