Punjab News : ਐਡਵੋਕੇਟ ਧਾਮੀ ਨੇ ਰਾਜਸਥਾਨ ਦੇ ਸਿੱਖ ਆਗੂ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਕੀਤੀ ਨਿੰਦਾ
Published : Sep 20, 2024, 10:50 pm IST
Updated : Sep 20, 2024, 10:50 pm IST
SHARE ARTICLE
Advocate Harjinder Singh Dhami
Advocate Harjinder Singh Dhami

ਕਿਹਾ- ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੋਸ਼ ਬਿਲਕੁਲ ਬੇਬੁਨਿਆਦ ਹਨ ਅਤੇ ਪੁਲਿਸ ਦੀ ਇਹ ਕਾਰਵਾਈ ਸਿੱਖ ਨਾਲ ਅਨਿਆਂ ਹੈ

Punjab News : ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੇਸ਼ ਧ੍ਰੋਹ ਦੇ ਮੁਕੱਦਮੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਨਾਲ ਧੱਕਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੋਸ਼ ਬਿਲਕੁਲ ਬੇਬੁਨਿਆਦ ਹਨ ਅਤੇ ਪੁਲਿਸ ਦੀ ਇਹ ਕਾਰਵਾਈ ਸਿੱਖ ਨਾਲ ਅਨਿਆਂ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਟਿੰਮਾ ਰਾਜਸਥਾਨ ਦੇ ਉੱਘੇ ਸਿੱਖ ਆਗੂ ਹਨ, ਜਿਨ੍ਹਾਂ ਨੇ ਧਰਮ ਪ੍ਰਚਾਰ ਦੇ ਖੇਤਰ ਅਤੇ ਸਮਾਜ ਭਲਾਈ ਦੇ ਕਾਰਜਾਂ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਅਜਿਹੀ ਸ਼ਖ਼ਸੀਅਤ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣਾ ਭਾਈਚਾਰਕ ਸਾਂਝਾ ਵਿਚ ਵਿਗਾੜ ਪੈਦਾ ਕਰਨ ਦੇ ਯਤਨ ਹਨ। ਉਨ੍ਹਾਂ ਕਿਹਾ ਕਿ ਭਾਈ ਟਿੰਮਾ ਨੂੰ ਉੱਚ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਮਿਲੀ ਹੋਈ ਹੈ, ਇਸ ਦੇ ਬਾਵਜੂਦ ਵੀ ਗ੍ਰਿਫ਼ਤਾਰ ਵਾਰੰਟ ਜਾਰੀ ਕਰਨੇ ਸਰਾਸਰ ਗ਼ਲਤ ਹਨ।

ਉਨ੍ਹਾਂ ਕਿਹਾ ਕਿ ਭਾਰਤ ਬਹੁ-ਧਰਮੀ ਸਭਿਅਕ ਦੇਸ਼ ਹੈ ਅਤੇ ਇਥੇ ਕਾਨੂੰਨ ਵੀ ਸਭ ਲਈ ਇਕਸਾਰ ਹੋਣੇ ਚਾਹੀਦੇ ਹਨ। ਘੱਟਗਿਣਤੀਆਂ ਅਤੇ ਖਾਸਕਰ ਸਿੱਖਾਂ ਨੂੰ ਦਬਾਉਣ ਦੀ ਸਰਕਾਰੀ ਪ੍ਰਵਿਰਤੀ ਦੇਸ਼ ਹਿੱਤ ਵਿੱਚ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਲੋੜੀਂਦੀ ਕਾਨੂੰਨੀ ਮੱਦਦ ਲਈ ਵਚਨਬੱਧ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Panchayat Election ਨੂੰ ਲੈ ਕੇ ਇੱਕ ਹੋਰ Big Update

11 Oct 2024 1:16 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:22 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:20 PM

ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਕੀਤੀ ਕਮਾਲ,,ਬਿਜਲੀ ਬਣਾਉਣ ਵਾਲਾ ਛੋਟਾ ਜਿਹਾ ਜੈਨਰੇਟਰ ਕੀਤਾ ਤਿਆਰ,

10 Oct 2024 1:17 PM

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM
Advertisement