ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ 'ਚ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
Published : Sep 20, 2024, 9:38 pm IST
Updated : Sep 20, 2024, 9:38 pm IST
SHARE ARTICLE
Cabinet Minister Aman Arora started the development works in Sunam constituency at a cost of about one crore rupees
Cabinet Minister Aman Arora started the development works in Sunam constituency at a cost of about one crore rupees

ਕੈਬਨਿਟ ਮੰਤਰੀ ਨੇ ਕੀਤੇ ਵੱਡੇ ਐਲਾਨ

ਸੁਨਾਮ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਪੱਖੋਂ ਵਿਧਾਨ ਸਭਾ ਹਲਕਾ ਸੁਨਾਮ, ਸੂਬੇ ਦੇ ਮੋਹਰੀ ਹਲਕਿਆਂ ਦੀ ਕਤਾਰ ਵਿੱਚ ਖੜਾ ਹੋਇਆ ਹੈ ਅਤੇ ਇੱਥੋਂ ਦੇ ਹਰ ਨਾਗਰਿਕ ਨੂੰ ਲੋੜੀਂਦੀਆਂ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਅਸੀਂ ਦਿਨ ਰਾਤ ਸਰਗਰਮ ਹਾਂ।

ਕੈਬਨਿਟ ਮੰਤਰੀ ਨੇ ਕੀਤੇ ਵੱਡੇ ਐਲਾਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਪੌਣੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਹਲਕਾ ਸੁਨਾਮ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਆਰੰਭ ਕਰਵਾਉਂਦੇ ਹੋਏ ਹੁਣ ਤੱਕ ਅਨੇਕਾਂ ਪ੍ਰੋਜੈਕਟ ਪਾਰਦਰਸ਼ੀ ਪ੍ਰਣਾਲੀ ਨਾਲ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਬਾਕੀ ਵੀ ਜੋਸ਼ੋ ਖਰੋਸ਼ ਨਾਲ ਪ੍ਰਗਤੀ ਅਧੀਨ ਹਨ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪਿੰਡ ਖੇੜੀ ਵਿਖੇ 53.5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਹਨਾਂ ਨੇ ਕਾਰਜਕਾਰੀ ਏਜੰਸੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੀ ਨਿਗਰਾਨੀ ਹੇਠ ਸਮੁੱਚੇ ਕਾਰਜਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇ ਅਤੇ ਇਸ ਸਬੰਧ ਵਿੱਚ ਕਿਸੇ ਵੀ ਕਿਸਮ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੀਰੋ ਟੋਲਰੈਂਸ ਨੀਤੀ ਅਪਣਾ ਰਹੀ ਹੈ।

ਵਿਕਾਸ ਕਾਰਜਾਂ ਦੀ ਮੁਹਿੰਮ ਨੂੰ ਹੁਲਾਰਾ ਦੇਣ ਲਈ ਕੀਤੇ ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਖਤੌਰ ਨਗਰ ਵਿਖੇ ਕਰੀਬ 18 ਲੱਖ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਅਤੇ ਗਲੀਆਂ ਦੇ ਕੰਮਾਂ ਨੂੰ ਵੀ ਆਰੰਭ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ਉੱਤੇ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਪਿੰਡਾਂ ਦੇ ਵਿਕਾਸ ਲਈ 27 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਪੱਤਰ ਵੀ ਸੌਂਪੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement