
ਜਲੰਧਰ ਸਥਿਤ 5 ਗੋਦਾਮਾਂ ਵਿੱਚ ਰਾਸ਼ਨ ਸਣੇ ਹੋਰ ਸਮਾਨ ਪਹੁੰਚਿਆ
ਜਲੰਧਰ: ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕਈ ਸੰਸਥਾਵਾਂ ਅੱਗੇ ਆਈਆਂ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਵੀ ਇਸ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ। ਸਾਰੇ ਸੂਬਿਆਂ ਵਿੱਚ ਭਾਜਪਾ ਵਰਕਰ ਹੜ੍ਹ ਪੀੜਤਾਂ ਲਈ ਸਮਾਨ ਇਕੱਠਾ ਕਰਕੇ ਜਲੰਧਰ ਵਿੱਚ ਸਥਿਤ 5 ਵੇਅਰ ਹਾਊਸਾਂ ਵਿੱਚ ਭੇਜ ਰਹੇ ਹਨ। ਇਸ ਤੋਂ ਬਾਅਦ ਜਲੰਧਰ ਤੋਂ ਇਸ ਸਮਾਨ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਭੇਜਿਆ ਜਾ ਰਿਹਾ ਹੈ।
ਜਲੰਧਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਨੇ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਸਮਾਨ ਦੀਆਂ 30 ਗੱਡੀਆਂ ਇੱਥੋਂ ਰਵਾਨਾ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਘੜੀ ਵਿੱਚ ਭਾਰਤ ਦੇ ਲੋਕ ਪੰਜਾਬ ਨਾਲ ਖੜ੍ਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਖੇਤਾਂ ਵਿੱਚੋਂ ਰੇਤ ਕੱਢਣ ਲਈ ਵੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 100 ਥਾਵਾਂ ’ਤੇ ਮੈਡੀਕਲ ਕੈਂਪ ਲਗਾਏ ਜਾਣਗੇ।