Finance Minister ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ
Published : Sep 20, 2025, 6:19 pm IST
Updated : Sep 20, 2025, 6:19 pm IST
SHARE ARTICLE
Finance Minister Harpal Singh Cheema sent three ambulances to the flood-affected areas of Dirba constituency.
Finance Minister Harpal Singh Cheema sent three ambulances to the flood-affected areas of Dirba constituency.

ਕਿਹਾ : ਮੈਡੀਕਲ ਟੀਮਾਂ ਅਗਲੇ 15 ਦਿਨਾਂ ਲਈ ਮੁਫ਼ਤ ਜਾਂਚ ਅਤੇ ਦਵਾਈਆਂ ਪ੍ਰਦਾਨ ਕਰਨਗੀਆਂ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਰੈਸਟ ਹਾਊਸ, ਸੰਗਰੂਰ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਆਦੇਸ਼ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਨਾਲ ਲੈਸ ਐਂਬੂਲੈਂਸਾਂ ਹੜ੍ਹ ਤੋਂ ਬਾਅਦ ਦੀਆਂ ਸਿਹਤ ਚੁਣੌਤੀਆਂ ਦਾ ਹੱਲ ਕਰਨਗੀਆਂ ਅਤੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਰਾਹੀਂ ਅਗਲੇ 15 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ, ਅਤੇ ਗੰਭੀਰ ਮਾਮਲਿਆਂ ਵਿੱਚ, ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ।

ਇਸ ਮੌਕੇ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾਈ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਆਫ਼ਤ ਪ੍ਰਬੰਧਨ ਐਕਟ, ਮਾਈਨਿੰਗ ਐਕਟ ਅਤੇ ਹੋਰ ਸਬੰਧਤ ਕਾਨੂੰਨਾਂ ਵਿੱਚ ਜ਼ਰੂਰੀ ਸੋਧਾਂ ਸੈਸ਼ਨ ਵਿੱਚ ਰੱਖੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਮੁੱਚੀ ਸਰਕਾਰ ਤੇ ਆਮ ਆਦਮੀ ਪਾਰਟੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਭਲਾਈ ਲਈ ਸਮਰਪਿਤ ਹੈ, ਅਤੇ ਇਹ ਸੈਸ਼ਨ ਉਸ ਵਚਨਬੱਧਤਾ ਨੂੰ ਦਰਸਾਏਗਾ।

ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਇਕੱਤਰ ਕਰਨ ਦੀ ਮੁਹਿੰਮ ਨੂੰ ਸਫ਼ਲ ਕਰਾਰ ਦਿੰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਦੁਨੀਆ ਭਰ ਦੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਭਾਰੀ ਯੋਗਦਾਨ ਨੇ ਆਮ ਸਥਿਤੀ ਬਹਾਲ ਕਰਨ ਦੇ ਯਤਨਾਂ ਨੂੰ ਮਜ਼ਬੂਤੀ ਦਿੱਤੀ ਹੈ। ਇਨ੍ਹਾਂ ਮੁਸ਼ਕਲ ਸਮਿਆਂ ਵਿੱਚ ਮਦਦ ਕਰਨ ਲਈ ਪ੍ਰਵਾਸੀ ਭਾਰਤੀਆਂ ਦਾ ਧੰਨਵਾਦ ਕਰਦੇ ਹੋਏ, ਉਨ੍ਹਾਂ ਕਿਹਾ ਕਿ ਇਹ ਫੰਡ ਉਨ੍ਹਾਂ ਪਰਿਵਾਰਾਂ ਦੀ ਹਿੰਮਤ ਵਧਾਏਗਾ ਜਿਨ੍ਹਾਂ ਨੂੰ ਕੁਦਰਤ ਦੇ ਕਹਿਰ ਕਾਰਨ ਭਾਰੀ ਨੁਕਸਾਨ ਹੋਇਆ ਹੈ।

ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਆਬਾਦੀ ਦੀ ਸਹਾਇਤਾ ਲਈ ਹਰ ਸੰਭਵ ਕਦਮ ਚੁੱਕੇਗੀ, ਜਿਸਦਾ ਉਦੇਸ਼ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣਾ ਹੈ। ਇਸ ਮੌਕੇ ਵਿੱਤ ਮੰਤਰੀ ਦੇ ਓ ਐਸ ਡੀ ਐਡਵੋਕੇਟ ਤਪਿੰਦਰ ਸਿੰਘ ਸੋਹੀ, ਸਹਿਤ ਵਿਭਾਗ ਦੀਆਂ ਟੀਮਾਂ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਮੌਜੂਦ ਸਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement