
ਸਕੂਲਾਂ, ਕਾਲਜਾਂ ਸਮੇਤ ਸਮੁੱਚੇ ਸਰਕਾਰੀ ਅਦਾਰੇ ਰਹਿਣਗੇ ਬੰਦ
ਚੰਡੀਗੜ੍ਹ : 22 ਸਤੰਬਰ ਦਿਨ ਸੋਮਵਾਰ ਨੂੰ ਪੰਜਾਬ ਵਿਚ ਛੁੱਟੀ ਰਹੇਗੀ, ਜਿਸ ਦੇ ਚਲਦਿਆਂ ਸਕੂਲਾਂ ਸੂਬੇ ਦੇ ਸਕੂਲਾਂ, ਕਾਲਜਾਂ ਸਮੇਤ ਸਮੁੱਚੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਜ਼ਿਕਰਯੋਗ ਹੈ ਕਿ ਮਹਾਰਾਜਾ ਅਗਰਸੇਨ ਲੋਕਾਂ ਨੂੰ ਏਕਤਾ ਦਾ ਸਬਕ ਸਿਖਾਉਣ ਅਤੇ ਇੱਕ ਦੂਜੇ ਦੀ ਮਦਦ ਕਰਨ ਲਈ ਜਾਣੇ ਜਾਂਦੇ ਹਨ। ਇਸ ਦਿਨ ਉਨ੍ਹਾਂ ਦੇ ਪੈਰੋਕਾਰਾਂ ਵੱਲੋਂ ਲੋਕਾਂ ਨੂੰ ਮੁਫਤ ਭੋਜਨ ਅਤੇ ਦਵਾਈਆਂ ਆਦਿ ਵੰਡੀਆਂ ਜਾਂਦੀਆਂ ਹਨ। ਅਜਿਹੇ ਕਈ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾਂਦੇ ਹਨ ਜਿਨ੍ਹਾਂ ਵਿੱਚ ਮਹਾਰਾਜਾ ਅਗਰਸੇਨ ਦੇ ਜੀਵਨ ’ਤੇ ਚਾਨਣਾ ਪਾਇਆ ਜਾਂਦਾ ਹੈ।