ਪੰਜਾਬ ਦੇ ਪੇਂਡੂ ਖੇਤਰਾਂ ’ਚ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਗਿਣਤੀ ’ਚ ਵਾਧਾ: ਤਰੁਨਪ੍ਰੀਤ ਸਿੰਘ ਸੌਂਦ
Published : Sep 20, 2025, 7:19 pm IST
Updated : Sep 20, 2025, 7:19 pm IST
SHARE ARTICLE
Increase in the number of libraries equipped with modern facilities in rural areas of Punjab: Tarunpreet Singh Saund
Increase in the number of libraries equipped with modern facilities in rural areas of Punjab: Tarunpreet Singh Saund

278 ਲਾਇਬ੍ਰੇਰੀਆਂ ਕਾਰਜਸ਼ੀਲ, 58 ਹੋਰ ਜਲਦ ਖੁੱਲ੍ਹਣਗੀਆਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ ਬਣੀਆਂ ਲਾਇਬ੍ਰੇਰੀਆਂ ਦੀ ਗਿਣਤੀ 275 ਤੱਕ ਪਹੁੰਚ ਗਈ ਹੈ। ਪੇਂਡੂ ਖੇਤਰਾਂ ਵਿੱਚ ਇਹ ਲਾਇਬ੍ਰੇਰੀਆਂ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 58 ਹੋਰ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀ ਅਧੀਨ ਹੈ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ, 2024 ਨੂੰ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬ੍ਰੇਰੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਨੇ ਇੱਥੇ ਬਣਾਈ ਪਹਿਲੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸੁਪਨਾ ਹੈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ। ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਵਿਕਸਤ ਕਰਨਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ, ਜੋ ਇੱਥੋਂ ਪੜ੍ਹ ਕੇ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ ਅਤੇ ਤਕਨੀਕੀ ਮਾਹਰ ਆਦਿ ਬਣਨਗੇ।

ਜ਼ਿਆਦਾ ਜਾਣਕਾਰੀ ਦਿੰਦਿਆਂ ਸੌਂਦ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ 4 ਲਾਇਬ੍ਰੇਰੀਆਂ ਕਾਰਜਸ਼ੀਲ ਹਨ, ਜਦਕਿ ਬਠਿੰਡਾ ਵਿੱਚ 29 ਲਾਇਬ੍ਰੇਰੀਆਂ ਚੱਲ ਰਹੀਆਂ ਹਨ। ਬਰਨਾਲਾ ਵਿੱਚ 9 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਤੇ 2 ਦਾ ਕੰਮ ਚੱਲ ਰਿਹਾ ਹੈ। ਇਸੇ ਤਰ੍ਹਾਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 11 ਲਾਇਬ੍ਰੇਰੀਆ ਕਾਰਜਸ਼ੀਲ ਹਨ ਤੇ 2 ਦਾ ਕੰਮ ਪ੍ਰਗਤੀ ਅਧੀਨ ਹੈ, ਫਰੀਦਕੋਟ ਵਿੱਚ 10 ਕਾਰਜਸ਼ੀਲ ਤੇ 2 ਪ੍ਰਗਤੀ ਅਧੀਨ, ਫਾਜ਼ਿਲਕਾ ਵਿੱਚ 21 ਕਾਰਜਸ਼ੀਲ ਹਨ, ਫਿਰੋਜ਼ਪੁਰ ਵਿੱਚ 15 ਲਾਇਬ੍ਰੇਰੀਆ ਚੱਲ ਰਹੀਆਂ ਹਨ ਅਤੇ 9 ਲਾਇਬ੍ਰੇਰੀਆ ਦਾ ਕੰਮ ਪ੍ਰਗਤੀ ਅਧੀਨ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 6 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਤੇ 9 ਦਾ ਕੰਮ ਚੱਲ ਰਿਹਾ ਹੈ। ਲੁਧਿਆਣਾ ਵਿੱਚ 30 ਕਾਰਜਸ਼ੀਲ ਤੇ 11 ਪ੍ਰਗਤੀ ਅਧੀਨ, ਮਾਨਸਾ ਵਿੱਚ 17 ਕਾਰਜਸ਼ੀਲ ਤੇ 1 ਪ੍ਰਗਤੀ ਅਧੀਨ, ਮਾਲੇਰਕੋਟਲਾ ਵਿੱਚ 11 ਕਾਰਜਸ਼ੀਲ ਜਦਕਿ ਸ੍ਰੀ ਮੁਕਤਸਰ ਸਾਹਿਬ ਵਿੱਚ 6 ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀ ਅਧੀਨ ਹੈ। ਮੋਗਾ ਵਿੱਚ 14 ਲਾਇਬ੍ਰੇਰੀਆਂ ਕਾਰਜਸ਼ੀਲ, ਪਟਿਆਲਾ ਵਿੱਚ 28 ਕਾਰਜਸ਼ੀਲ ਤੇ 2 ਪ੍ਰਗਤੀ ਅਧੀਨ, ਰੂਪਨਗਰ ਵਿੱਚ 12 ਕਾਰਜਸ਼ੀਲ, ਸ਼ਹੀਦ ਭਗਤ ਸਿੰਘ ਨਗਰ ਵਿੱਚ 6 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 12 ਲਾਇਬ੍ਰੇਰੀਆਂ ਪ੍ਰਗਤੀ ਅਧੀਨ ਹਨ।

ਪੰਚਾਇਤ ਮੰਤਰੀ ਨੇ ਅੱਗੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਸਭ ਤੋਂ ਜ਼ਿਆਦਾ 31 ਲਾਇਬ੍ਰੇਰੀਆਂ ਚੱਲ ਰਹੀਆਂ ਹਨ ਜਦਕਿ 2 ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀ ਅਧੀਨ ਹੈ। ਇਸੇ ਤਰ੍ਹਾਂ ਤਰਨਤਾਰਨ ਵਿੱਚ 11 ਅਤੇ ਜਲੰਧਰ ਜ਼ਿਲ੍ਹੇ ਵਿੱਚ 2 ਲਾਇਬ੍ਰੇਰੀਆਂ ਚੱਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਹ ਲਾਇਬ੍ਰੇਰੀਆਂ ਵਾਈ-ਫਾਈ, ਸੋਲਰ ਪਾਵਰ, ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹਨ। ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਾਹਿਤਕ ਕਿਤਾਬਾਂ, ਵੱਖ-ਵੱਖ ਵਿਸ਼ਿਆਂ ਦੀਆਂ ਮਿਆਰੀ ਪੁਸਤਕਾਂ ਅਤੇ ਪਾਠਕ੍ਰਮ ਬਾਰੇ ਵਿਸ਼ਵ ਪੱਧਰੀ ਪੁਸਤਕਾਂ ਉਪਲੱਬਧ ਹਨ, ਜੋ ਸਿੱਖਣ ਲਈ ਅਨੁਕੂਲ ਤਜ਼ਰਬਾ ਪ੍ਰਦਾਨ ਕਰਦੀਆਂ ਹਨ। 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement