Samrala 'ਚ ਵੈਨ ਤੇ ਮੋਟਰਸਾਈਕਲ ਦੀ ਟੱਕਰ, ਨੌਜਵਾਨ ਦੀ ਮੌਤ
Published : Sep 20, 2025, 11:32 am IST
Updated : Sep 20, 2025, 11:32 am IST
SHARE ARTICLE
Van And Motorcycle Collide in Samrala, Youth Dies Latest News in Punjabi 
Van And Motorcycle Collide in Samrala, Youth Dies Latest News in Punjabi 

ਰਾਏਪੁਰ ਰਾਜਪੂਤਾਂ ਪਿੰਡ ਦਾ ਜਸਕਰਨ ਸਿੰਘ ਮੋਹਾਲੀ 'ਚ ਕਰਦਾ ਸੀ ਕੰਮ 

Van And Motorcycle Collide in Samrala, Youth Dies Latest News in Punjabi ਸਮਰਾਲਾ (ਲੁਧਿਆਣਾ) : ਲੁਧਿਆਣਾ ਵਿਚ ਸਮਰਾਲਾ-ਚਾਵਾ ਰੋਡ ’ਤੇ ਪਿੰਡ ਸ਼ਮਸਪੁਰ ਦੇ ਨਜਦੀਕ ਅੱਜ ਸਵੇਰੇ ਇਕ ਮੋਟਰਸਾਈਕਲ ਤੇ ਵੈਨ ਵਿਚਕਾਰ ਹੋਈ ਭਿਆਨਕ ਟੱਕਰ ਵਿਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 26 ਸਾਲਾ ਮ੍ਰਿਤਕ ਪਾਇਲ ਠਾਣੇ ਦੇ ਰਾਏਪੁਰ ਰਾਜਪੂਤਾਂ ਪਿੰਡ ਦਾ ਵਸਨੀਕ ਜਸਕਰਨ ਸਿੰਘ ਮੋਹਾਲੀ ਵਿਚ ਕਿਸੇ ਫ਼ਰਮ ਵਿਚ ਕੰਮ ਕਰਦਾ ਸੀ ਅਤੇ ਉਹ ਅਪਣੀ ਡਿਊਟੀ ਤੋਂ ਅਪਣੇ ਘਰ ਵਾਪਸ ਪਰਤ ਰਿਹਾ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟੱਕਰ ਹੁੰਦਿਆਂ ਹੀ ਮੋਟਰਸਾਈਕਲ ਨੂੰ ਅੱਗ ਲੱਗ ਗਈ ਤੇ ਮੋਟਰਸਾਈਕਲ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਿਤਾ ਦੀ ਚਾਰ ਕੁ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਜੋ ਘਰ ਵਿਚ ਇਕਲੌਤਾ ਹੀ ਕਮਾਉਣ ਵਾਲਾ ਸੀ। ਇਸ ਭਿਆਨਕ ਹਾਦਸੇ ਤੋਂ ਬਾਅਦ ਉਸ ਦੀਆਂ ਭੈਣਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪਰਵਾਰ ਵਿਚ ਸੋਗ ਦੀ ਲਹਿਰ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ।

(For more news apart from Van And Motorcycle Collide in Samrala, Youth Dies Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement