ਸੂਬੇ ਵਿਚ 2976273 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ 2858.68 ਕਰੋੜ ਰੁਪਏ ਦਾ ਕੀਤਾ ਭੁਗਤਾਨ 
Published : Oct 20, 2018, 5:58 pm IST
Updated : Oct 20, 2018, 5:58 pm IST
SHARE ARTICLE
Paddy
Paddy

ਪੰਜਾਬ ਵਿਚ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 2976273 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ...

ਚੰਡੀਗੜ੍ਹ (ਸ.ਸ.ਸ) : ਪੰਜਾਬ ਵਿਚ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 2976273 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਖ਼ਰੀਦੇ ਇਸ ਝੋਨੇ ਦੇ ਬਣਦੇ ਕੁੱਲ 2943.41 ਕਰੋੜ ਰੁਪਏ ਦੇ ਬਿਲਾਂ ਵਿਚੋਂ ਆੜਤੀਆਂ/ਕਿਸਾਨਾਂ ਦੇ ਖਾਤਿਆਂ ਵਿਚ 2858.68 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 2976273 ਮੀਟ੍ਰਿਕ ਟਨ ਝੋਨੇ ਵਿਚੋਂ 2933566 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦ ਕਿ 42707 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

PaddyPaddy

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 959686 ਟਨ, ਮਾਰਕਫੈੱਡ ਵੱਲੋਂ 702934 ਟਨ ਅਤੇ ਪਨਸਪ ਵੱਲੋਂ 612995 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 298656 ਮੀਟ੍ਰਿਕ ਟਨ ਅਤੇ 303213 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 42707 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement