
ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਇਸ ਯਾਤਰਾ ਨੂੰ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕੀਤਾ ਗਿਆ ਹੈ।
ਨਵੀਂ ਦਿੱਲੀ : ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੂਰੇ ਦੇਸ਼ 'ਚ ਕਰਵਾਏ ਜਾ ਰਹੇ ਵਿਸ਼ੇਸ਼ ਪ੍ਰੋਗਰਾਮਾਂ ਦੀ ਲੜੀ 'ਚ 22 ਅਕਤੂਬਰ ਨੂੰ 90 ਤੋਂ ਜ਼ਿਆਦਾ ਦੇਸ਼ਾਂ ਦੇ ਰਾਜਦੂਤ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ 'ਚ ਦਰਸ਼ਨ ਕਰਨਗੇ।
ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਇਸ ਯਾਤਰਾ ਨੂੰ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਕੇਂਦਰ ਤੋਂ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ, ਆਈ.ਸੀ.ਸੀ.ਆਰ. ਦੇ ਮੁਖੀ ਵਿਨੈ ਸਹਸਤ੍ਰਬੁੱਧੇ ਇਸ ਵਫ਼ਦ ਨਾਲ ਜਾਣਗੇ।