
ਡੇਰਾ ਬਾਬਾ ਨਾਨਕ ਵਿਖੇ ਸਮਾਗਮਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਬਟਾਲਾ (ਭੱਲਾ, ਹੇਮੰਤ ਨੰਦਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਸ਼ਰਧਾਲੂਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਉਣ ਦੇ ਮੰਤਵ ਨਾਲ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਕੋਲੋ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਉਨਾਂ ਨੇ ਅਧਿਕਾਰੀਆਂ ਨੂੰ ਸਮਾਗਮ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਸਫ਼ਲ ਬਣਾਉਣ ਲਈ ਕਿਹਾ।
Captain amrinder Singh
ਇਸ ਮੌਕੇ ਸ. ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਵੀ ਮੌਜੂਦ ਸਨ। ਗੁਰਦਾਸਪੁਰ ਦੇ ਤਿੱਬੜੀ ਕੈਂਟ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਦਸਿਆ ਕਿ ਸੂਬਾ ਸਰਕਾਰ ਵਲੋਂ 550 ਸਾਲਾ ਗੁਰਪੁਰਬ ਨੂੰ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਪੂਰੇ ਉਤਸ਼ਾਹ ਨਾਲ ਤਿਆਰੀਆਂ ਕੀਤੀ ਜਾ ਰਹੀਆਂ ਹਨ ਅਤੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਵੱਡੀ ਗਿਣਤੀ ਵਿਚ ਦੇਸ਼ ਤੇ ਵਿਦੇਸ਼ ਵਿਚੋਂ ਪੁਹੰਚਣ ਵਾਲੀ ਸੰਗਤਾਂ ਲਈ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ।
Dera Baba Nanak
ਮੁੱਖ ਮੰਤਰੀ ਪੰਜਾਬ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਡੇਰਾ ਬਾਬਾ ਨਾਨਕ ਵਿਖੇ ਆਉਣ ਵਾਲੀਆਂ ਸੰਗਤਾਂ ਦੇ ਠਹਿਰਣ, ਲੰਗਰ ਅਤੇ ਆਵਾਜਾਈ ਆਦਿ ਦੀ ਸਾਰੀਆਂ ਸਹੂਲਤਾਂ ਦੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ। ਡੇਰਾ ਬਾਬਾ ਨਾਨਕ ਵਿਖੇ ਸੰਗਤਾਂ ਦੇ ਠਹਿਰਣ ਲਈ ਬਣ ਰਹੇ 'ਟੈਂਟ ਸਿਟੀ' ਦਾ ਕੰਮ 60 ਫ਼ੀ ਸਦੀ ਮੁਕੰਮਲ ਕਰ ਲਿਆ ਗਿਆ ਤੇ 31 ਅਕਤੂਬਰ ਤਕ ਟੈਂਟ ਸਿਟੀ ਬਣ ਕੇ ਤਿਆਰ ਹੋ ਜਾਵੇਗਾ। ਪੰਡਾਲ ਅਤੇ ਵੱਖ-ਵੱਖ ਪੰਜ ਪਾਰਕਿੰਗਾਂ ਦੀ ਤਿਆਰੀ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਪਹਿਲੀ ਨਵੰਬਰ ਤੋਂ 15 ਨਵੰਬਰ ਤਕ ਡੇਰਾ ਬਾਬਾ ਨਾਨਕ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਸਮਾਗਮਾਂ ਨੂੰ ਮਨਾਉਣ ਲਈ ਤਿਆਰੀਆਂ ਪੂਰੇ ਜ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।