ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 2 ਨਵੰਬਰ ਨੂੰ
Published : Oct 20, 2020, 7:37 pm IST
Updated : Oct 20, 2020, 7:46 pm IST
SHARE ARTICLE
Darbar sahib
Darbar sahib

- ਪ੍ਰਕਾਸ਼ ਪੁਰਬ ਦੀ ਤਿਆਰੀ ਸਬੰਧੀ ਕੀਤੀ ਅਹਿਮ ਮੀਟਿੰਗ

ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 2 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ  ਨਾਲ ਮਨਾਇਆ ਜਾਵੇਗਾ। ਇਸ ਸਬੰਧ ਸਮਾਗਮਾਂ ਦੀਆਂ ਤਿਆਰੀਆਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ । ਸਮਾਗਮਾਂ ਦੀ ਰੂਪ-ਰੇਖਾ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਦੀ ਮੀਟਿੰਗ ਹੋਈ ।

guru ram das meet to guru amardasGuru Ram das ji meet to Guru Amardas jiਜਿਸ 'ਚ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਪਰਮਜੀਤ ਸਿੰਘ ਖ਼ਾਲਸਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਮੁਖਤਾਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਹਰਪ੍ਰੀਤ ਸਿੰਘ, ਸ. ਨਰਿੰਦਰ ਸਿੰਘ ਮਥਰੇਵਾਲ ਆਦਿ ਸ਼ਾਮਿਲ ਸਨ।

SGPC Member doing meeting

ਗੁਰਪੁਰਬ ਸਮਾਗਮਾਂ ਦੀ ਰੂਪ-ਰੇਖਾ ਜਾਰੀ ਕੀਤੀ ਗਈ । ਜਿਸ ਅਨੁਸਾਰ ਪ੍ਰਕਾਸ਼ ਪੁਰਬ ਸਬੰਧੀ 31 ਅਕਤੂਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਪਲਾਜ਼ਾ ਘੰਟਾ ਘਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਚੁਫੇਰੇ ਗਲਿਆਰੇ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ । ਇਸ ਤੋਂ ਇਲਾਵਾ 1 ਨਵੰਬਰ ਨੂੰ ਰਾਤ 7 ਵਜੇ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ । ਇਸ 'ਚ ਪੰਥ ਪ੍ਰਸਿੱਧ ਰਾਗੀ ਜਥੇ ਹਾਜ਼ਰੀ ਭਰਨਗੇ । 2 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਣਗੇ ਅਤੇ ਸਾਰਾ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ । 2 ਨਵੰਬਰ ਰਾਤ ਨੂੰ ਵਿਸ਼ੇਸ਼ ਕਵੀ ਸਮਾਗਮ ਹੋਵੇਗਾ, ਜਦਕਿ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਅਲੌਕਿਕ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ । ਪ੍ਰਕਾਸ਼ ਗੁਰਪੁਰਬ ਤੋਂ ਪਹਿਲਾਂ 22 ਅਕਤੂਬਰ ਤੋਂ ਲੈ ਕੇ 31 ਅਕਤੂਬਰ ਤੱਕ ਸ਼ਹਿਰ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸ਼ਾਮ ਸਮੇਂ ਦੀਵਾਨ ਸਜਾਏ ਜਾਣਗੇ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement