ਵਿਜੇ ਸਾਂਪਲਾ ਦੀ ਪ੍ਰੈਸ ਕਾਨਫਰੰਸ ਤੋਂ ਪਹਿਲਾਂ ਕਿਸਾਨਾਂ ਨੇ ਸਰਕਟ ਹਾਊਸ ਦਾ ਕੀਤਾ ਘਿਰਾਓ
Published : Oct 20, 2020, 5:46 pm IST
Updated : Oct 20, 2020, 6:15 pm IST
SHARE ARTICLE
farmer protest
farmer protest

ਭਾਜਪਾ ਆਗੂਆਂ ਨੂੰ ਘੇਰ ਕੇ ਲੋਕ ਰੋਹ ਦਾ ਸੇਕ ਚਾੜ੍ਹਨਾ ਜ਼ਰੂਰੀ -ਆਗੂ

ਜਲੰਧਰ : ਜਲੰਧਰ ਵਿੱਚ ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਦੀ ਪ੍ਰੈਸ ਕਾਨਫਰੰਸ ਤੋਂ ਪਹਿਲਾ ਇੱਥੇ ਕਿਸਾਨਾਂ ਵਲੋਂ ਸਰਕਟ ਹਾਊਸ ਦਾ ਘਿਰਾਓ ਕੀਤਾ ਗਿਆ । ਇਰ ਕਾਨਫਰੰਸ ਵਿੱਚ ਬੀਜੇਪੀ ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਤੇ ਆਪਣਾ ਸਪੱਸ਼ਟੀ ਕਰਨ ਦੇਣਾ ਸੀ ਪਰ ਕਿਸਾਨਾਂ ਨੇ ਇਸ ਪ੍ਰੈਸ ਕਾਨਫਰੰਸ ਪਹਿਲਾਂ ਹੀ ਜੋਰਦਾਰ ਵਿਰੋਧ ਕੀਤਾ ।

farmar protestfarmar protest
ਵਿਰੋਧ ਕਰ ਰਹੇ ਕਿਸਾਨ ਆਗਆ ਨੇ ਦੋਸ਼ ਲਾਇਆ ਕਿ ਇਹ ਨਵਾਂ ਹਮਲਾ ਮੋਦੀ ਹਕੂਮਤ ਵੱਲੋਂ ਕਾਰਪੋਰੇਟਾਂ ਨੂੰ ਖੇਤੀ ਖੇਤਰ 'ਚ ਅੰਨ੍ਹੀ ਲੁੱਟ ਮਚਾਉਣ ਦੀਆਂ ਖੁੱਲ੍ਹੀਆਂ ਛੋਟਾਂ ਦੇਣ ਦਾ ਹਮਲਾ ਹੈ । ਖੇਤੀ ਜ਼ਮੀਨਾਂ 'ਤੇ ਉਹਨਾਂ ਦੇ ਕਬਜ਼ੇ ਕਰਾਉਣ ਦਾ ਹਮਲਾ ਹੈ । ਮੋਦੀ ਸਰਕਾਰ ਮੁਲਕ ਦੇ ਸਾਰੇ ਮਾਲ ਖਜ਼ਾਨੇ ਬਹੁਕੌਮੀ ਕੰਪਨੀਆਂ ਤੇ ਉਨ੍ਹਾਂ ਦੇ ਦੇ ਸੀ ਦਲਾਲਾਂ ਅੰਬਾਨੀ ਅਡਾਨੀ ਵਰਗੇ ਕਾਰਪੋਰੇਟ ਕਾਰੋਬਾਰੀਆਂ ਨੂੰ ਸੰਭਾਲਣ 'ਤੇ ਤੁਲੀ ਹੋਈ ਹੈ । bjp leaderbjp leaderਇਸ ਲਈ ਜਿੱਥੇ ਇੱਕ ਪਾਸੇ ਭਾਜਪਾ ਆਗੂਆਂ ਨੂੰ ਘੇਰ ਕੇ ਲੋਕ ਰੋਹ ਦਾ ਸੇਕ ਚਾੜ੍ਹਨਾ ਜ਼ਰੂਰੀ ਹੈ ਉੱਥੇ ਨਾਲ ਹੀ ਕਾਰਪੋਰੇਟ ਘਰਾਣਿਆਂ ਨੂੰ ਇਹ ਦੱਸਣਾ ਜ਼ਰੂਰੀ ਹੈ ਕਿ ਹੁਣ ਉਨ੍ਹਾਂ ਦੇ ਲੋਟੂ ਕਾਰੋਬਾਰ ਵੀ ਲੋਕ ਰੋਹ ਦੇ ਨਿਸ਼ਾਨੇ 'ਤੇ ਆਉਣਗੇ । ਲੋਕ ਨਾ- ਸਿਰਫ ਆਪਣੇ ਖੇਤਾਂ ਤੇ ਫ਼ਸਲਾਂ ਨੂੰ ਹੜੱਪਣ ਦੇ ਲੁਟੇਰੇ ਕਾਰਪੋਰੇਟੀ ਮਨਸੂਬਿਆਂ ਨੂੰ ਚੁਣੌਤੀ ਦੇਣਗੇ ਸਗੋਂ ਉਨ੍ਹਾਂ ਦੇ ਚੱਲ ਰਹੇ ਲੁਟੇਰੇ ਕਾਰੋਬਾਰਾਂ ਨੂੰ ਵੀ ਨੱਥ ਪਾਉਣ ਲਈ ਅੱਗੇ ਆਉਣਗੇ । ਇਨ੍ਹਾਂ ਕਾਰੋਬਾਰਾਂ ਦਾ ਘਿਰਾਓ ਜਿੱਥੇ ਲੋਟੂ ਕਾਨੂੰਨਾਂ ਨੂੰ ਰੱਦ ਕਰਨ ਲਈ ਦਬਾਅ ਬਣਾਵੇਗਾ, ਉੱਥੇ ਇਸ ਲੁੱਟ ਨੂੰ ਬਰਦਾਸ਼ਤ ਨਾ ਕਰਨ ਦਾ ਲੋਕਾਂ ਦਾ ਐਲਾਨ ਵੀ ਬਣੇਗਾ।  ਆਗੂਆਂ ਨੇ ਦੱਸਿਆ ਪੰਜਾਬ ਅੰਦਰ ਅਡਾਨੀ ਗਰੁੱਪ ਨੇ ਅਨਾਜ ਖਰੀਦ ਕੇ ਸਟੋਰ ਕਰਨ ਲਈ ਵੱਡੇ ਗ਼ੁਦਾਮ ਉਸਾਰੇ ਹੋਏ ਹਨ। ਕਾਨੂੰਨ ਪਾਸ ਹੁੰਦਿਆਂ ਹੀ ਇਨ੍ਹਾਂ ਨੂੰ ਹੋਰ ਫੈਲਾਉਣ ਦੇ ਕਦਮ ਲੈਣੇ ਵੀ ਸ਼ੁਰੂ ਕਰ ਦਿੱਤੇ ਹਨ। ਇੱਥੇ ਸਾਡੀਆਂ ਫਸਲਾਂ ਨੂੰ ਦਿਨ ਦਿਹਾੜੇ ਲੁੱਟ ਕੇ ਰੱਖਿਆ ਜਾਣਾ ਹੈ। ਗਰੀਬ ਪਰਿਵਾਰਾਂ ਨੂੰ ਅਨਾਜ ਵੰਡਣ ਦੀ ਥਾਂ ਵੱਡੇ ਮੁਨਾਫਿਆਂ ਖਾਤਰ ਇੱਥੋਂ ਦੇਸ਼ਾਂ ਵਿਦੇਸ਼ਾਂ ਨੂੰ ਪਹੁੰਚਾਇਆ ਜਾਣਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'Majithia ਦੇ ਠੇਕੇ ਤੋਂ ਨਹੀਂ ਖਰੀਦੀ ਦਾਰੂ ਦੀ ਪੇਟੀ ਤਾਂ ਕਰਕੇ ਫ਼ੋਟੋ ਪਾਈ' - Ashok Parashar Pappi ਨੇ ਖੜਕਾਇਆ..

27 Apr 2024 8:19 AM

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM
Advertisement