
ਸਕੂਲ ਵਿੱਚੋ ਪੜ੍ਹਾ ਕੇ ਵਾਪਸ ਘਰ ਨੂੰ ਜਾ ਰਿਹਾ ਸੀ
ਸੁਨਾਮ ਊਧਮ ਸਿੰਘ ਵਾਲਾ, ਸੰਗਰੂਰ ਅੱਜ ਦੁਪਹਿਰ ਸਮੇ ਸੰਗਰੂਰ ਦੇ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੁਨਾਮ ਦੇ ਇਕ ਅਧਿਆਪਕ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ । ਇਲਾਕੇ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ ।
Accident
ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਅਜੈਬ ਸਿੰਘ (56) ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਕਣਕਵਾਲ ਭੰਗੂਆਂ ਜੋ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਅਧਿਆਪਕ ਵਜੋਂ ਤਾਇਨਾਤ ਸੀ ਅਤੇ ਛੁੱਟੀ ਹੋਣ ਉਪਰੰਤ ਮੋਟਰਸਾਇਕਲ 'ਤੇ ਪਿੰਡ ਆਪਣੇ ਘਰ ਜਾ ਰਿਹਾ ਸੀ । ਜਿਵੇਂ ਹੀ ਉਹ ਆਪਣੇ ਪਿੰਡ ਦੇ ਨੇੜੇ ਪਹੁੰਚਿਆਂ ਤਾਂ ਅੱਗੋਂ ਆ ਰਹੀ ਇਕ ਕਾਰ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ । ਸਥਾਨਕ ਹਸਪਤਾਲ ਵਿੱਚ ਲਾਸ ਦਾ ਪੋਸਟਮਾਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ।