
ਰਾਜਾ ਵੜਿੰਗ ਅਤੇ ਪਰਗਟ ਸਿੰਘ ਨੇ ਨਵਜੋਤ ਸਿੱਧੂ ਦੇ ਘਰ ਜਾ ਕੇ ਦਿੱਤੀ ਵਧਾਈ
ਚੰਡੀਗੜ੍ਹ - ਨਵਜੋਤ ਸਿੰਘ ਸਿੱਧੂ ਦੇ ਸਿਆਸਤ ਵਿਚ ਸਰਗਰਮ ਹੁੰਦੇ ਹੀ ਉਨ੍ਹਾਂ ਨੂੰ ਕਾਂਗਰਸੀ ਵਿਧਾਇਕਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਕੱਲ੍ਹ ਜਦੋਂ ਡੇਢ ਸਾਲ ਬਾਅਦ ਨਵਜੋਤ ਸਿੱਧੂ ਵਿਧਾਨਸਭਾ ਵਿਚ ਦਾਖ਼ਲ ਹੋਏ ਤਾਂ ਕਈ ਵਿਧਾਇਕ ਆਪ ਜਾ ਕੇ ਨਵਜੋਤ ਸਿੱਧੂ ਨੂੰ ਮਿਲੇ, ਸਿਰਫ਼ ਇੰਨਾਂ ਹੀ ਨਹੀਂ ਅੱਜ ਯਾਨੀ 20 ਅਕਤੂਬਰ ਨੂੰ ਨਵਜੋਤ ਸਿੰਘ ਸਿੱਧੂ ਦੇ ਜਨਮ ਦਿਨ ਦੇ ਮੌਕੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਰਗਟ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਘਰ ਜਾ ਕੇ ਉਹਨਾਂ ਨੂੰ ਵਧਾਈ ਦਿੱਤੀ, ਇੰਨਾਂ ਹੀ ਨਹੀਂ ਤਿੰਨੋ ਆਗੂ ਇੱਕ ਹੀ ਕਾਰ ਵਿਚ ਵਿਧਾਨਸਭਾ ਪਹੁੰਚੇ।
File Photo
ਰਾਜਾ ਵੜਿੰਗ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਚੁੱਕੇ ਨੇ, ਉਨ੍ਹਾਂ ਨੇ ਕਿਹਾ ਸੀ ਕਿ ਸਿੱਧੂ ਨੂੰ ਪਾਰਟੀ ਵਿਚ ਸਨਮਾਨ ਮਿਲਣਾ ਚਾਹੀਦਾ ਹੈ ਅਤੇ ਜੇਕਰ ਉਹ ਪਾਰਟੀ ਨੂੰ ਛੱਡ ਦੇ ਵੀ ਹਨ ਤਾਂ ਕਾਂਗਰਸ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ, ਸਿਰਫ਼ ਇੰਨਾਂ ਹੀ ਨਹੀਂ ਰਾਜਾ ਵੜਿੰਗ ਨੇ ਸੁਖਜਿੰਦਰ ਰੰਧਾਵਾ ਦੇ ਉਸ ਬਿਆਨ 'ਤੇ ਵੀ ਇਤਰਾਜ਼ ਜਤਾਇਆ ਸੀ ਜਿਸ ਵਿਚ ਉਨ੍ਹਾਂ ਨੇ ਸਿੱਧੂ ਨੂੰ ਕਾਂਗਰਸੀ ਨਹੀਂ ਕਿਹਾ ਸੀ।
Navjot Sidhu
ਰਾਜਾ ਵੜਿੰਗ ਨੇ ਦਾਅਵਾ ਕੀਤਾ ਸੀ ਸਿੱਧੂ ਅਗਲੀ ਸਰਕਾਰ ਵਿਚ ਇੱਕ ਵਾਰ ਮੁੜ ਤੋਂ ਕੈਬਨਿਟ ਵਿੱਚ ਵਾਪਸੀ ਕਰਨਗੇ, ਪਰਗਟ ਸਿੰਘ ਪਹਿਲਾਂ ਹੀ ਸਿੱਧੂ ਦੇ ਨਜ਼ਦੀਕੀ ਮੰਨੇ ਜਾਂਦੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਰਾਵਤ ਨੇ ਰਾਹੁਲ ਦੀ ਟਰੈਕਟਰ ਰੈਲੀ ਲਈ ਆਪ ਨਵਜੋਤ ਸਿੰਘ ਸਿੱਧੂ ਨੂੰ ਘਰ ਸੱਦਾ ਦੇਣ ਪਹੁੰਚੇ ਸਨ,
Navjot Sidhu
ਸਿਰਫ਼ ਇੰਨਾਂ ਹੀ ਨਹੀਂ ਹਰੀਸ਼ ਰਾਵਤ ਨੇ ਸਿੱਧੂ ਨੂੰ ਪੰਜਾਬ ਦਾ ਭਵਿੱਖ ਦੱਸਿਆ ਸੀ, ਉਸ ਤੋਂ ਬਾਅਦ ਚਰਚਾਵਾਂ ਸਨ ਕਿ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ ਜਿਸ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਤਿੰਨ ਸਾਲ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਸ਼ਖ਼ਸ ਨੂੰ ਕਿਵੇਂ ਪਾਰਟੀ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ।