
ਇਸ ਧਰਨੇ ਦੌਰਾਨ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਚੰਡੀਗੜ੍ਹ -ਪੰਜਾਬ 'ਚ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਲਗਾਤਾਰ ਧਰਨੇ ਜਾਰੀ ਹਨ। ਇਸ ਦੇ ਚਲਦੇ ਅੱਜ ਜੰਡਿਆਲਾ ਗੁਰੂ ਨਜਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ। ਅੱਜ 27ਵੇਂ ਦਿਨ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਧਰਨਾ ਲਗਾਤਾਰ ਜਾਰੀ ਹੈ।
ਹਿੰਦ ਕਿਸਾਨ ਸਭਾ ਵਲੋਂ ਰਿਲਾਇੰਸ ਪੈਟਰੋਲ ਪੰਪ ਤੇ ਧਰਨਾ
ਗੜ੍ਹਸ਼ੰਕਰ- ਗੜ੍ਹਸ਼ੰਕਰ ਚੰਡੀਗੜ੍ਹ ਰੋਡ ’ਤੇ ਸਥਿਤ ਪਿੰਡ ਪਨਾਮ ਵਿਖੇ ਰਿਲਾਇੰਸ ਪੈਟਰੋਲ ਪੰਪ ’ਤੇ ਕੁਲ ਹਿੰਦ ਕਿਸਾਨ ਸਭਾ ਵਲੋਂ ਧਰਨਾ ਦਿੱਤਾ ਗਿਆ। ਇਸ ਧਰਨੇ ਦੌਰਾਨ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਸ ਧਰਨੇ 'ਚ ਕਾਮਰੇਡ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਹਰਭਜਨ ਅਟਵਾਲ, ਚੌਧਰੀ ਅੱਛਰ ਸਿੰਘ ਸ਼ਾਮਿਲ ਸਨ। ਇਸ ਦੌਰਾਨ ਉਨ੍ਹਾਂ ਨੇ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਕਰਨ, ਬਿਜਲੀ ਸੋਧ ਬਿੱਲ 2020 ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ।