ਕੈਪਟਨ ਨੇ ਵਿਧਾਇਕਾਂ ਵੱਲੋਂ ਸਿਆਸੀ ਸ਼ੋਹਰਤ ਖੱਟਣ ਲਈ ਹੋਛੀਆਂ ਕਾਰਵਾਈਆਂ ਕਰਨ 'ਤੇ ਅਫਸੋਸ ਜ਼ਾਹਰ ਕੀਤਾ
Published : Oct 20, 2020, 12:38 pm IST
Updated : Oct 20, 2020, 12:40 pm IST
SHARE ARTICLE
Captain amarinder Singh
Captain amarinder Singh

ਸਮੂਹ ਪਾਰਟੀਆਂ ਨੂੰ ਪੰਜਾਬ ਦੀ ਖਾਤਰ ਸਿਆਸੀ ਹਿੱਤਾਂ ਤੋਂ ਉਪਰ ਉਠਣ ਦੀ ਅਪੀਲ

ਚੰਡੀਗੜ੍ਹ: ਸੂਬੇ ਦੇ ਕਿਸਾਨਾਂ ਅਤੇ ਖੇਤਾਬਾੜੀ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਇਸ ਮੌਕੇ ਉਨ੍ਹਾਂ ਨੇ ਸੂਬੇ ਦੀਆਂ ਸਮੂਹ ਸਿਆਸੀ ਧਿਰਾਂ ਨੂੰ ਪੰਜਾਬ ਦੀ ਰਾਖੀ ਖਾਤਰ ਕਰਨ ਦੀ ਭਾਵਨਾ ਨਾਲ ਆਪਣੇ ਸਿਆਸੀ ਹਿੱਤਾਂ ਤੋਂ ਉਪਰ ਉਠਣ ਦੀ ਅਪੀਲ ਕੀਤੀ ਹੈ।

Captain Amarinder Singh Captain Amarinder Singh

ਇਸ ਮਤੇ ਰਾਹੀਂ ਖੇਤੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਹ ਵੀ ਮੰਗ ਕੀਤੀ ਗਈ ਕਿ ''ਭਾਰਤ ਸਰਕਾਰ ਨਾ ਸਿਰਫ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ ਬਲਕਿ ਅਨਾਜ ਦੇ ਘੱਟੋ-ਘੱਟ ਸਮਰਥਨ ਮੁੱਲ ਉਪਰ ਖਰੀਦ ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਉਣ ਅਤੇ ਭਾਰਤੀ ਖੁਰਾਕ ਨਿਗਮ ਅਜਿਹੇ ਹੋਰ ਅਦਾਰਿਆਂ ਰਾਹੀਂ ਨਵੇਂ ਆਰਡੀਨੈਂਸ ਜਾਰੀ ਕਰੇ।''

Punjab vidhan sabhaPunjab vidhan sabha

ਸੂਬਾ ਸਰਕਾਰ ਵੱਲੋਂ ਬੀਤੇ ਦਿਨ ਬਿੱਲ ਨਾ ਪੇਸ਼ ਕਰਨ ਵਿਰੁੱਧ ਰੋਸ ਪ੍ਰਗਟਾਉਣ ਲਈ ਕੁਝ ਵਿਧਾਇਕਾਂ ਵੱਲੋਂ ਸਿਆਸੀ ਲਾਹਾ ਖੱਟਣ ਲਈ ਵਿਧਾਨ ਸਭਾ ਵੱਲ ਟਰੈਕਟਰਾਂ 'ਤੇ ਕੂਚ ਕਰਨ ਅਤੇ ਕੁਝ ਵੱਲੋਂ ਵਿਧਾਨ ਸਭਾ ਦੇ ਅਹਾਤੇ ਦੇ ਅੰਦਰ ਰਾਤ ਕੱਟਣ ਦੀਆਂ ਹੋਛੀਆਂ ਕਾਰਵਾਈਆਂ ਕਰਨ 'ਤੇ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਮਾਹਿਰਾਂ ਨਾਲ ਡੂੰਘੀ ਵਿਚਾਰ-ਚਰਚਾ ਅਤੇ ਸਲਾਹ-ਮਸ਼ਵਰੇ ਪਿੱਛੋਂ ਦੇਰ ਰਾਤ 9.30 ਵਜੇ ਇਨ੍ਹਾਂ ਬਿੱਲਾਂ 'ਤੇ ਦਸਤਖ਼ਤ ਕੀਤੇ।

Captain Amarinder Singh Captain Amarinder Singh

ਉਨ੍ਹਾਂ ਕਿਹਾ ਕਿ ਸੰਕਟਕਾਲੀਨ ਦੇ ਸਮੇਂ ਹੁੰਦੇ ਇਜਲਾਸ ਦੌਰਾਨ ਅਜਿਹੇ ਬਿੱਲਾਂ ਦੀਆਂ ਕਾਪੀਆਂ ਵੰਡਣ ਵਿਚ ਦੇਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਉਸ ਵੇਲੇ ਵੀ ਵਾਪਰਿਆ ਸੀ, ਜਦੋਂ ਉਨ੍ਹਾਂ ਦੀ ਸਰਕਾਰ ਆਪਣੇ ਪਿਛਲੇ ਕਾਰਜਕਾਲ ਦੌਰਾਨ ਸਾਲ 2004 ਵਿੱਚ ਪਾਣੀਆਂ ਦੇ ਸਮਝੌਤਿਆਂ ਨੂੰ ਰੱਦ ਕਰਨ ਦਾ ਐਕਟ ਸਦਨ ਵਿੱਚ ਲੈ ਕੇ ਆਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਪੇਸ਼ ਕੀਤੇ ਜਾ ਰਹੇ ਬਿੱਲ ਸੂਬੇ ਵੱਲੋਂ ਅੱਗੇ ਕਾਨੂੰਨੀ ਲੜਾਈ ਲੜਣ ਦਾ ਅਧਾਰ ਬਣਨਗੇ ਜਿਸ ਕਰਕੇ ਇਨ੍ਹਾਂ ਨੂੰ ਪੇਸ਼ ਕਰਨ ਤੋਂ ਪਹਿਲਾਂ ਇਸ ਨੂੰ ਚੰਗੀ ਤਰ੍ਹਾਂ ਜਾਚਣ ਦੀ ਲੋੜ ਸੀ।

Vidhan Sabha SessionVidhan Sabha 

ਸਦਨ ਵਿੱਚ ਪਾਸ ਕੀਤੇ ਗਏ ਮਤੇ ਮੁਤਾਬਿਕ ਸੂਬੇ ਦੀ ਵਿਧਾਨ ਸਭਾ ''ਭਾਰਤ ਸਰਕਾਰ ਵੱਲੋਂ ਹੁਣੇ ਜਿਹੇ ਘੜੇ ਗਏ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੀਆਂ ਚਿੰਤਾਵਾਂ ਦੇ ਹੱਲ ਨੂੰ ਲੈ ਕੇ ਅਪਣਾਏ ਗਏ ਕਠੋਰ ਤੇ ਬੇਤਰਕ ਵਤੀਰੇ ਪ੍ਰਤੀ ਡੂੰਘਾ ਖੇਦ ਪ੍ਰਗਟ ਕਰਦੀ ਹੈ।'' ਮਤੇ ਮੁਤਾਬਿਕ ਵਿਧਾਨ ਸਭਾ ਇਨ੍ਹਾਂ ਖੇਤੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ, 2020 ਨੂੰ ਸਰਬਸੰਮਤੀ ਨਾਲ ਖਾਰਜ ਕਰਨ ਲਈ ਮਜਬੂਰ ਹੈ।

PM ModiPM Modi

ਕੇਂਦਰੀ ਖੇਤੀ ਕਾਨੂੰਨਾਂ 'ਕਿਸਾਨੀ ਜਿਣਸ, ਵਪਾਰ ਤੇ ਵਣਜ (ਉਤਸ਼ਾਹਤ ਕਰਨ ਤੇ ਸੁਖਾਲਾ ਬਣਾਉਣ) ਐਕਟ-2020', ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤਾਂ ਦੇ ਭਰੋਸੇ ਤੇ ਖੇਤੀ ਸੇਵਾਵਾਂ ਬਾਰੇ ਕਰਾਰ ਐਕਟ-2020 ਅਤੇ ਜ਼ਰੂਰੀ ਵਸਤਾਂ ਸੋਧ ਐਕਟ-2020 ਦੇ ਹਵਾਲੇ ਨਾਲ ਅੱਜ ਸਦਨ ਵਿਚ ਪੇਸ਼ ਕੀਤੇ ਗਏ ਮਤੇ ਵਿਚ ਕਿਹਾ ਗਿਆ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਵੱਲੋਂ 14 ਸਤੰਬਰ, 2020 ਨੂੰ ਪੱਤਰ ਨੰ:ਸੀ.ਐਮ.ਓ/ਕਾਨਫੀ/2020/635 ਰਾਹੀਂ ਪ੍ਰਧਾਨ ਮੰਤਰੀ ਨੂੰ ਸਦਨ ਦੀਆਂ ਚਿੰਤਾਵਾਂ ਤੇ ਜਜ਼ਬਾਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਬਾਵਜੂਦ ਇਸ ਦੇ ਕੇਂਦਰ ਸਰਕਾਰ ਨੇ 24 ਸਤੰਬਰ ਅਤੇ 26 ਸਤੰਬਰ ਨੂੰ ਸਬੰਧਤ ਖੇਤੀ ਆਰਡੀਨੈਂਸਾਂ ਨੂੰ ਕਾਨੂੰਨਾਂ ਵਿਚ ਤਬਦੀਲ ਕਰਕੇ ਨੋਟੀਫਾਈ ਕਰ ਦਿੱਤਾ।

Farmers Farmers

ਮਤੇ ਮੁਤਾਬਿਕ ''ਪ੍ਰਸਤਾਵਿਤ ਬਿਜਲੀ ਸੋਧ ਬਿੱਲ-2020 ਸਮੇਤ ਇਹ ਤਿੰਨੇ ਖੇਤੀ ਕਾਨੂੰਨ ਸਪੱਸ਼ਟ ਤੌਰ 'ਤੇ ਜਿੱਥੇ ਕਿਸਾਨਾਂ, ਬੇ-ਜ਼ਮੀਨੇ ਕਾਮਿਆਂ ਦੇ ਹਿੱਤਾਂ ਨੂੰ ਢਾਹ ਲਾਉਂਦਾ ਹੈ, ਉਥੇ ਹੀ ਪੰਜਾਬ ਦੇ ਨਾਲ-ਨਾਲ ਮੁਢਲੀ ਹਰੀ ਕ੍ਰਾਂਤੀ ਦੇ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਖਿੱਤਿਆਂ ਵਿੱਚ ਚਿਰਾਂ ਤੋਂ ਸਥਾਪਤ ਖੇਤੀਬਾੜੀ ਮੰਡੀਕਰਨ ਪ੍ਰਣਾਲੀ ਦੇ ਵੀ ਵਿਰੁੱਧ ਹਨ।'' ਮਤੇ ਰਾਹੀਂ ਕਿਹਾ ਗਿਆ ਕਿ ਇਹ ਕਾਨੂੰਨ ਪ੍ਰਤੱਖ ਤੌਰ 'ਤੇ ਭਾਰਤ ਸਰਕਾਰ ਨੇ ਖੇਤੀ ਨਾਲ ਸਬੰਧਤ ਨਹੀਂ ਸਗੋਂ ਵਪਾਰਕ ਕਾਨੂੰਨ ਘੜੇ ਹਨ।

ਮਤੇ ਵਿਚ ਕਿਹਾ ਗਿਆ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ (ਐਂਟਰੀ 14 ਲਿਸਟ-2), ਜਿਸ ਅਨੁਸਾਰ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ, ਦੇ ਵੀ ਖਿਲਾਫ ਹਨ। ਵਿਧਾਨ ਸਭਾ ਦੇ ਸਪੀਕਰ ਵੱਲੋਂ ਪੜ੍ਹੇ ਗਏ ਮਤੇ ਮੁਤਾਬਿਕ ਇਹ ਕਾਨੂੰਨ ਦੇਸ਼ ਦੇ ਸੰਵਿਧਾਨ ਵਿਚ ਦਰਜ ਸੂਬੇ ਦੇ ਕਾਰਜਾਂ ਅਤੇ ਸ਼ਕਤੀਆਂ 'ਤੇ ਸਿੱਧਾ ਹਮਲਾ ਹਨ ਅਤੇ ਉਨ੍ਹਾਂ ਨੂੰ ਛਲਾਵੇ ਨਾਲ ਹਥਿਆਉਣ ਦਾ ਯਤਨ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement