ਮੁੱਖ ਮੰਤਰੀ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਵਲੋਂ ਖੇਤੀ ਕਾਨੂੰਨਾਂ ਵਿਰੁਧ ਰੋਸ ਮੁਜ਼ਾਹਰਿਆਂ ਦੌਰਾਨ
Published : Oct 20, 2020, 1:11 am IST
Updated : Oct 20, 2020, 1:11 am IST
SHARE ARTICLE
image
image

ਮੁੱਖ ਮੰਤਰੀ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਵਲੋਂ ਖੇਤੀ ਕਾਨੂੰਨਾਂ ਵਿਰੁਧ ਰੋਸ ਮੁਜ਼ਾਹਰਿਆਂ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ

ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ਵਲੋਂ ਉਘੀਆਂ ਸ਼ਖ਼ਸੀਅਤਾਂ ਨੂੰ ਵੀ ਸ਼ਰਧਾਂਜਲੀ

  to 
 

ਚੰਡੀਗੜ੍ਹ, 19 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : 15ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ (ਵਿਸ਼ੇਸ਼) ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਦਨ ਨੇ ਸੋਮਵਾਰ ਨੂੰ ਉਨ੍ਹਾਂ ਸਾਰੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜੋ ਕਿ ਕੇਂਦਰ ਸਰਕਾਰ ਦੇ ਕਾਲੇ ਖੇਤੀਬਾੜੀ ਕਾਨੂੰਨਾਂ ਵਿਰੁਧ ਰੋਸ-ਮੁਜ਼ਾਹਰਾ ਕਰਦੇ ਹੋਏ ਅਪਣੀ ਜਾਨ ਗੁਆ ਬੈਠੇ ਹਨ। ਸਦਨ ਵਲੋਂ ਆਜ਼ਾਦੀ ਘੁਲਾਟੀਆਂ, ਸਿਆਸੀ ਤੇ ਹੋਰ ਉੱਘੀਆਂ ਹਸਤੀਆਂ ਅਤੇ ਸੈਨਿਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਸਮੂਹ ਮੈਂਬਰਾਂ ਨੇ ਵਿਛੜੀਆਂ ਰੂਹਾਂ ਦੇ ਸਨਮਾਨ ਵਿਚ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿਤੀ।
ਇਸ ਮੌਕੇ ਲਾਂਸ ਨਾਇਕ ਕਰਨੈਲ ਸਿੰਘ, ਪੰਜਾਬੀ ਭਾਸ਼ਾ ਦੇ ਉੱਘੇ ਵਿਗਿਆਨੀ ਤੇ ਸਾਹਿਤਕਾਰ-ਲੇਖਕ ਕੁਲਦੀਪ ਸਿੰਘ ਧੀਰ, ਪੰਜਾਬੀ ਯੂਨੀਵਰਸਟੀ ਪਟਿਆਲਾ ਦੇ ਸਾਬਕਾ ਉਪ ਕੁਲਪਤੀ ਜੋਗਿੰਦਰ ਸਿੰਘ ਪੁਆਰ ਅਤੇ ਮਸ਼ਹੂਰ ਸੰਗੀਤਕਾਰ ਤੇ ਉੱਘੀ ਗਾਇਕਾ ਜਸਪਿੰਦਰ ਨਰੂਲਾ ਦੇ ਪਿਤਾ ਕੇਸਰ ਸਿੰਘ ਨਰੂਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਨ੍ਹਾਂ ਦਾ ਹਾਲ ਹੀ ਵਿਚ ਦੇਹਾਂਤ ਹੋ ਗਿਆ ਸੀ। ਲਾਂਸ ਨਾਇਕ ਕਰਨੈਲ ਸਿੰਘ 30 ਸਤੰਬਰ ਨੂੰ ਜੰਮੂ-ਕਸ਼ਮੀਰ ਦੇ ਕ੍ਰਿਸ਼ਨਾ ਘਾਟੀ ਖੇਤਰ ਵਿਚ ਦਹਿਸ਼ਤਗਰਦਾਂ ਵਿਰੁਧ ਇੱਕ ਓਪਰੇਸ਼ਨ ਦੌਰਾਨ ਸ਼ਹੀਦ ਹੋ ਗਏ ਸਨ। ਸਦਨ ਵਲੋਂ ਆਜ਼ਾਦੀ ਘੁਲਾਟੀਆਂ ਮਹਿੰਦਰ ਸਿੰਘ, ਸਰਦਾਰ ਸਿੰਘ, ਰਾਏ ਸਿੰਘ ਪਤੰਗਾ, ਮਹਿੰਦਰ ਸਿੰਘ ਅਤੇ ਹੇਮ ਰਾਜ ਮਿੱਤਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਆਜ਼ਾਦੀ ਦੀ ਲੜਾਈ ਵਿਚ ਇਨ੍ਹਾਂ ਵਲੋਂ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ।  ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਬੇਨਤੀ ਉੱਤੇ ਸਪੀਕਰ ਵਲੋਂ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦਾ ਨਾਂ ਵੀ ਸ਼ਰਧਾਂਜਲੀਆਂ ਵਿਚ ਸ਼ਾਮਲ ਕਰਨ ਨੂੰ ਮਨਜ਼ੂਰੀ ਦਿਤੀ ਗਈ। ਸਦਨ ਦੇ ਮੈਂਬਰਾਂ ਵਲੋਂ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਮਾਤਾ ਜੀ ਦਵਿੰਦਰ ਕੌਰ, ਪਠਾਨਕੋਟ ਤੋਂ ਵਿਧਾਇਕ ਅਮਿਤ ਵਿੱਜ ਦੇ ਪਿਤਾ ਅਨਿਲ ਵਿੱਜ, ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਰੋੜੀ ਦੇ ਪਿਤਾ ਚੌਧਰੀ ਚੈਨ ਸਿੰਘ ਅਤੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦੇ ਪਿਤਾ ਗੁਰਬੰਤ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ, ਜਿਨ੍ਹਾਂ ਦਾ ਦੇਹਾਂਤ ਹਾਲ ਹੀ ਵਿਚ ਹੋਇਆ ਸੀ।  ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਇਹ ਤਜਵੀਜ਼ ਪੇਸ਼ ਕੀਤੀ ਕਿ ਉਨ੍ਹਾਂ ਸਾਰੇ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ ਜੋ ਕਿ ਪਿਛਲੇ ਸੈਸ਼ਨ ਤੋਂ ਲੈ ਕੇ ਹੁਣ ਤਕ ਦੇ ਸਮੇਂ ਦੌਰਾਨ ਅਕਾਲ ਚਲਾਣਾ ਕਰ ਗਏ ਹਨ। ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਸਪੀਕਰ ਨੇ ਵਿਛੜੀਆਂ ਰੂਹਾਂ ਦੇ ਪਰਵਾਰਾਂ ਨੂੰ ਸਦਨ ਵਲੋਂ ਸ਼ੋਕ ਸੰਦੇਸ਼ ਭੇਜਣ ਸਬੰਧੀ ਇਕ ਮਤਾ ਪੇਸ਼ ਕੀਤਾ ਜਿਸ ਨੂੰ ਜ਼ੁਬਾਨੀ ਵੋਟ ਰਾਹੀਂ ਪਾਸ ਕੀਤਾ ਗਿਆ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement