ਵਿਧਾਨ ਸਭਾ ਦੇ ਬਾਹਰ ਅਕਾਲੀ ਦਲ ਦਾ ਪ੍ਰਦਰਸ਼ਨ, ਕਾਂਗਰਸ ਦੇ ਮੈਨੀਫੈਸਟੋ ਦੀ ਸਾੜੀਆਂ ਕਾਪੀਆਂ
Published : Oct 20, 2020, 9:49 am IST
Updated : Oct 20, 2020, 10:00 am IST
SHARE ARTICLE
Bikram Majithia
Bikram Majithia

ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲੀ ਹੋਈ ਹੈ - ਮਜੀਠੀਆ

ਚੰਡੀਗੜ੍ਹ - ਅੱਜ ਵਿਧਾਨ ਸਭਾ ਦੇ ਇਜਲਾਸ ਦਾ ਦੂਜਾ ਦਿਨ ਹੈ ਤੇ ਅੱਜ ਖੇਤੀ ਕਾਨੂੰਨਾਂ ਖਿਲਾਫ਼ ਬਿੱਲ ਪੇਸ਼ ਹੋਵੇਗਾ। ਇਸ ਤੋਂ ਪਹਿਲਾਂ ਅਕਾਲੀ ਦਲ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਕਾਂਗਰਸ ਦੇ ਚੋਣ ਮੈਨੀਫੈਸਟੋ ਦੀਆਂ ਕਾਪੀਆਂ ਸਾੜੀਆਂ ਗਈਆਂ। ਅਕਾਲੀ ਦਲ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲੀ ਹੋਈ ਹੈ।

Punjab Vidhan SabhaPunjab Vidhan Sabha

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦਾ ਕਹਿਣਾ ਹੈ ਕਿ ਉਹਨਾਂ ਨੂੰ ਅਜੇ ਤੱਕ ਪੇਸ਼ ਹੋਣ ਵਾਲੇ ਬਿੱਲ ਦੀਆਂ ਕਾਪੀਆਂ ਨਹੀਂ ਦਿੱਤੀਆਂ ਗਈਆਂ ਤੇ ਸਰਕਾਰ ਦਾ ਹੁਣ ਮਕਸਦ ਇਹ ਹੈ ਕਿ ਆਖਰੀ ਟਾਈਮ 'ਤੇ ਬਿੱਲ ਲਿਆ ਕੇ ਪਾਸ ਕਰ ਦਿੱਤਾ ਜਾਵੇ ਤੇ ਕਿਸੇ ਨੂੰ ਕੁੱਝ ਕਹਿਣ ਦਾ ਮੌਕਾ ਨਾ ਦਿੱਤਾ ਜਾਵੇ। ਇਸ ਦੇ ਨਾਲ ਹੀ ਦੱਸ ਦਈਏ ਕਿ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦਾ ਵੀ ਕਹਿਣਾ ਹੈ ਕਿ ਜੇ ਪੰਜਾਬ ਸਰਕਾਰ ਕਿਸਾਨਾਂ ਲਈ ਵਧੀਆ ਬਿੱਲ ਪੇਸ਼ ਕਰਨ ਜਾ ਰਹੀ ਹੈ

simarjit singh bainssimarjit singh bains

ਤਾਂ ਸਭ ਦੀ ਸਹਿਮਤੀ ਨਾਲ ਹੋਣਾ ਚਾਹੀਦਾ ਹੈ ਤੇ ਸਾਰੇ ਮੈਂਬਰਾਂ ਨੂੰ ਉਸ ਦੀਆਂ ਕਾਪੀਆਂ ਮਿਲਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਕੱਲ੍ਹ ਮਨਪ੍ਰੀਤ ਬਾਦਲ ਨੇ ਵਿਧਾਨ ਸਭਾ ਵਿਚ ਵਿਸ਼ਵਾਸ ਦਿਲਵਾਇਆ ਸੀ ਕਿ ਸ਼ਾਮ 5 ਵਜੇ ਤੱਕ ਸਾਰੇ ਮੈਂਬਰਾਂ ਨੂੰ ਬਿੱਲ ਦੀਆਂ ਕਾਪੀਆਂ ਮਿਲ ਜਾਣਗੀਆਂ ਪਰ ਅਜੇ ਤੱਕ ਕਿਸੇ ਵੀ ਮੈਂਬਰ ਕੋਲ ਕੋਈ ਕਾਪੀ ਨਹੀਂ ਪਹੁੰਚੀ। 

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement