
ਇਸ ਮੀਟਿੰਗ 'ਚ ਪੰਜਾਬ ਦੇ ਧਾਰਮਿਕ, ਸਿਆਸੀ, ਸਮਾਜਿਕ ਤੇ ਕਿਸਾਨਾਂ ਸੰਬੰਧੀ ਠੋਸ ਵਿਚਾਰਾਂ ਕੀਤੀਆਂ ਜਾਣਗੀਆਂ।
ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਸ.ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੀ ਕੋਰ ਕਮੇਟੀ, ਸਮੂਹ ਅਹੁਦੇਦਾਰਾਂ ਅਤੇ ਜ਼ਿਲ੍ਹਾ ਜਥੇਦਾਰਾਂ ਵਲੋਂ ਹੰਗਾਮੀ ਮੀਟਿੰਗ 22 ਅਕਤੂਬਰ ਨੂੰ ਹੋਵੇਗੀ। ਇਹ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਗੁਰੂ ਹਰ ਰਾਏ ਐਨਕਲੇਵ ਨਜ਼ਦੀਕ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਬੁਲਾਈ ਗਈ ਹੈ। ਇਸ ਬੁਲਾਰੇ ਬਾਰੇ ਜਾਣਕਾਰੀ ਮੀਡੀਆ ਸੂਤਰਾਂ ਤੋਂ ਮਿਲੀ ਹੈ।
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਦਫ਼ਤਰ ਤੋਂ ਪਾਰਟੀ ਦੇ ਮੁੱਖ ਬੁਲਾਰੇ ਅਤੇ ਜਰਨਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਸ ਮੀਟਿੰਗ 'ਚ ਪੰਜਾਬ ਦੇ ਧਾਰਮਿਕ, ਸਿਆਸੀ, ਸਮਾਜਿਕ ਤੇ ਕਿਸਾਨਾਂ ਸੰਬੰਧੀ ਠੋਸ ਵਿਚਾਰਾਂ ਕੀਤੀਆਂ ਜਾਣਗੀਆਂ। ਪਾਰਟੀ ਬੁਲਾਰਿਆਂ ਨੇ ਦੱਸਿਆ ਹੈ ਕਿ ਕੇਂਦਰ ਵੱਲੋਂ ਲਿਆਂਦੇ ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਕਿਸਾਨਾਂ ਨਾਲ ਖੜਾ ਹੈ।