
ਹੁਣ ਤੱਕ ਜਿਲ੍ਹੇ ਵਿੱਚ ਹੋ ਚੁੱਕੀ ਹੈ 434 ਕੋਰੋਨਾ ਪੀੜਤਾਂ ਦੀ ਮੌਤ
ਅੰਮ੍ਰਿਤਸਰ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਰ ਜਾਰੀ ਹੈ ਇਸ ਨਾਲ ਜਿਲ੍ਹੇ ਵਿੱਚ 2 ਜਾਣਿਆਂ ਦੀ ਮੌਤ ਹੋ ਚੁੱਕੀ ਹੈ । ਅਤੇ 37 ਹੋਰ ਮਾਮਲੇ ਸਾਹਮਣੇ ਆਏ ਹਨ । ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 11502 ਹੋ ਗਏ ਹਨ, ਜਿਨ੍ਹਾਂ 'ਚੋਂ 290 ਸਰਗਰਮ ਮਾਮਲੇ ਹਨ । ਇਸ ਦੇ ਨਾਲ ਹੀ ਹੁਣ ਤੱਕ ਜ਼ਿਲ੍ਹੇ 'ਚ ਕੋਰੋਨਾ ਕਾਰਨ 434 ਮੌਤਾਂ ਹੋ ਚੁੱਕੀਆਂ ਹਨ । covid
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੇ ਭਾਸ਼ਣ ਵਿੱਚ ਸਪੱਸ਼ਟ ਤੌਰ ਤੇ ਕਿਹਾ ਹੈ ਕਿ ਕੋਰੋਨਾ ਬਿਮਾਰੀ ਅਜੇ ਖਤਮ ਨਹੀਂ ਹੋਈ ਇਸ ਲਈ ਤੋਂ ਬਚਾਅ ਲਈ ਸਾਵਧਾਨੀ ਵਰਤਣੀ ਚਾਹੀਦੀ ਹੈ । ਤਾਂ ਜੋ ਇਸ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ ।