
ਵਿਰੋਧੀਆਂ ਨੂੰ ਬਿੱਲ ਦੀ ਕਾਪੀ ਨਾ ਦੇਣ 'ਤੇ ਮੁੱਖ ਮੰਤਰੀ ਨੇ ਦਿੱਤਾ ਜਵਾਬ
ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਕੈਬਨਿਟ ਵੱਲੋਂ ਸੱਦੇ ਗਏ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਖੇਤੀ ਕਾਨੂੰਨ ਖਿਲਾਫ਼ ਤਿਆਰ ਕੀਤਾ ਗਿਆ ਬਿੱਲ ਪੇਸ਼ ਕੀਤਾ।
Punjab Vidhan Sabha Session
ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਬਿਲ ਦੀਆਂ ਕਾਪੀਆਂ ਨਾ ਦੇਣ 'ਤੇ ਪੰਜਾਬ ਸਰਕਾਰ 'ਤੇ ਇਲਜ਼ਾਮ ਲਗਾਏ ਗਏ। ਇਸ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 'ਸਪੈਸ਼ਲ ਸੈਸ਼ਨ' ਵਿਚ ਬਿਲ ਦੀ ਕਾਪੀ ਤੁਰੰਤ ਨਹੀਂ ਦਿੱਤੀ ਜਾਂਦੀ। ਵਿਰੋਧੀ ਧਿਰ ਵੱਲੋਂ ਬਿਲ ਦੀਆਂ ਕਾਪੀਆਂ ਨਾ ਦੇਣ ਦੇ ਇਤਰਾਜ਼ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਬਿਲ 'ਤੇ ਰਾਤੀਂ ਹੀ ਹਸਤਾਖਰ ਕੀਤੇ ਹਨ।
Punjab vidhan sabha
ਮੁੱਖ ਮੰਤਰੀ ਨੇ ਕਿਹਾ ਕਿ ਬਿਲ ਦਾ ਖਰੜਾ ਤਿਆਰ ਕਰਨ ਵਿਚ ਸਮਾਂ ਲੱਗਦਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮੰਗ ਵੀ ਕੀਤੀ ਗਈ ਹੈ। ਸੀਐਮ ਕੈਪਟਨ ਨੇ ਕਿਹਾ ਕਿ ਕਿਸਾਨੀ ਦੇਸ਼ ਅਤੇ ਪੰਜਾਬ ਦਾ ਗੰਭੀਰ ਮਸਲਾ ਹੈ, ਇਸ ਨੂੰ ਸਿਆਸੀ ਮਸਲਾ ਨਾ ਬਣਾਇਆ ਜਾਵੇ।
Captain Amarinder Singh
ਇਸ ਦੌਰਾਨ ਕੇਂਦਰੀ ਖੇਤੀ ਕਾਨੂੰਨ ਨੂੰ ਖਾਰਜ ਕਰਨ ਲਈ ਮਤਾ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਸਤਾਵਤ ਬਿਜਲੀ ਸੋਧ 2020 ਬਿਲ ਦੇ ਵਿਰੋਧ ਵਿਚ ਵੀ ਮਤਾ ਪੇਸ਼ ਕੀਤਾ ਗਿਆ।