ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਅਸਤੀਫਾ ਦੇਣ ਜਾਂ ਬਰਖ਼ਾਸਤ ਹੋਣ ਲਈ ਤਿਆਰ ਹਾਂ -ਕੈਪਟਨ
Published : Oct 20, 2020, 2:54 pm IST
Updated : Oct 20, 2020, 2:54 pm IST
SHARE ARTICLE
Capt Amarinder Singh
Capt Amarinder Singh

ਕਿਸਾਨਾਂ ਨੂੰ ਰੋਕਾਂ ਹਟਾਉਣ ਦੀ ਅਪੀਲ, ਕਿਹਾ 'ਅਸੀਂ ਤੁਹਾਡੇ ਨਾਲ ਖੜ੍ਹੇ ਹਾਂ, ਕ੍ਰਿਪਾ ਕਰਕੇ ਹੁਣ ਸਾਡੇ ਨਾਲ ਖੜ੍ਹੋ''

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਵਿੱਚ ਐਲਾਨ ਕੀਤਾ ਕਿ ਪੰਜਾਬ ਦੇ ਕਿਸਾਨਾਂ ਪ੍ਰਤੀ ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਉਹ ਅਸਤੀਫਾ ਦੇਣ ਜਾਂ ਆਪਣੀ ਸਰਕਾਰ ਬਰਖ਼ਾਸਤ ਹੋਣ ਦੇਣ ਲਈ ਤਿਆਰ ਹਨ। ਇਸ ਮੌਕੇ ਉਨ੍ਹਾਂ ਨੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਨਤੀਜੇ ਵਜੋਂ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਭੰਗ ਹੋਣ ਅਤੇ ਕੌਮੀ ਸੁਰੱਖਿਆ ਨੂੰ ਖ਼ਤਰਾ ਖੜ੍ਹਾ ਹੋਣ ਦੀ ਸੰਭਾਵਨਾ ਬਾਰੇ ਚਿਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਅਤੇ ਰੋਜ਼ੀ-ਰੋਟੀ 'ਤੇ ਲੱਤ ਵੱਜਣ ਦੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰ ਸਕਦਾ।Capt Amarinder SinghCapt Amarinder Singh
ਮੁੱਖ ਮੰਤਰੀ ਨੇ ਕਿਹਾ,''ਮੈਂ ਅਸਤੀਫਾ ਦੇਣ ਤੋਂ ਨਹੀਂ ਡਰਦਾ। ਮੈਨੂੰ ਆਪਣੀ ਸਰਕਾਰ ਦੇ ਬਰਖ਼ਾਸਤ ਹੋ ਜਾਣ ਦਾ ਵੀ ਡਰ ਨਹੀਂ । ਪਰ ਮੈਂ ਕਿਸਾਨਾਂ ਨੂੰ ਦੁੱਖਾਂ ਦੀ ਭੱਠੀ ਵਿੱਚ ਝੋਕਣ ਜਾਂ ਬਰਬਾਦ ਹੋਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵਾਂਗਾ । '' ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਓਪਰੇਸ਼ਨ ਬਲਿਊ ਸਟਾਰ ਦੇ ਸਮੇਂ ਸਿੱਖ ਸਿਧਾਂਤਾਂ ਉਪਰ ਹੋਏ ਹਮਲੇ ਨੂੰ ਸਮਰਥਨ ਜਾਂ ਪ੍ਰਵਾਨ ਕਰਨ ਦੀ ਬਜਾਏ ਉਨ੍ਹਾਂ ਨੇ ਅਸਤੀਫਾ ਦੇਣ ਦਾ ਰਾਹ ਹੀ ਚੁਣਿਆ ਸੀ ।

ProtestProtest

ਕੇਂਦਰ ਸਰਕਾਰ ਨੂੰ ਹਾਲਾਤ ਹੱਥਾਂ ਵਿੱਚੋਂ ਨਿਕਲਣ ਦੀ ਇਜਾਜ਼ਤ ਦੇਣ ਵਿਰੁੱਧ ਸਾਵਧਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਖੇਤੀ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਰੋਹ ਵਿੱਚ ਆਏ ਨੌਜਵਾਨ ਕਿਸਾਨਾਂ ਨਾਲ ਸੜਕਾਂ 'ਤੇ ਉੱਤਰ ਸਕਦੇ ਹਨ ਜਿਸ ਨਾਲ ਅਫਰਾ-ਤਫਰੀ ਫੈਲ ਜਾਵੇਗੀ । ਉਨ੍ਹਾਂ ਨੇ ਖ਼ਬਰਦਾਰ ਕਰਦਿਆਂ ਕਿਹਾ ਕਿ ਇਸ ਵੇਲੇ ਜੋ ਵਰਤਾਰਾ ਵਾਪਰ ਰਿਹਾ ਹੈ , ਇਸ ਨਾਲ ਸ਼ਾਂਤਮਈ ਮਾਹੌਲ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ । ਉਨ੍ਹਾਂ ਕਿਹਾ ਕਿ 80ਵੇਂ ਅਤੇ 90ਵੇਂ ਦੇ ਦਹਾਕੇ ਮੌਕੇ ਵੀ ਅਜਿਹਾ ਵੀ ਵਾਪਰਿਆ ਸੀ। ਉਨ੍ਹਾਂ ਕਿਹਾ ਕਿ ਚੀਨ ਅਤੇ ਪਾਕਿਸਤਾਨ ਦੀ ਆਪਸ ਵਿੱਚ ਗੰਢਤੁੱਪ ਹੈ ਅਤੇ ਉਹ ਸੂਬੇ ਦੇ ਅਮਨ-ਚੈਨ ਨੂੰ ਭੰਗ ਕਰਨ ਲਈ ਇਸ ਮੌਕੇ ਦਾ ਲਾਹਾ ਲੈਣ ਦੀ ਕੋਸ਼ਿਸ਼ ਕਰਨਗੇ ਜਿਸ ਨਾਲ ਕੌਮੀ ਸੁਰੱਖਿਆ ਨੂੰ ਗੰਭੀਰ ਖਤਰਾ ਖੜ੍ਹਾ ਹੋ ਸਕਦਾ ਹੈ ।

Narender Modi PMNarender Modi PM
ਮੁੱਖ ਮੰਤਰੀ ਨੇ ਕਿਹਾ ਕਿ ਉਹ ਮੌਜੂਦਾ ਸਥਿਤੀ ਨੂੰ ਲੈ ਕੇ ਬੇਚੈਨ ਅਤੇ ਪ੍ਰੇਸ਼ਾਨ ਹਨ ਅਤੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸਮਝਣਾ ਚਾਹੁੰਦੇ ਹਨ ਕਿ ਕੋਵਿਡ ਦੇ ਸੰਕਟ ਵਿੱਚ ਵੀ ਕਿਸਾਨਾਂ ਲਈ ਅਜਿਹੀ ਬਿਪਤਾ ਕਿਉਂ ਸਹੇੜ ਦਿੱਤੀ । ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਹ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਡਟ ਕੇ ਖੜ੍ਹੇ ਹਨ ਕਿਉਂਕਿ ਕਿਸਾਨਾਂ ਕੋਲ ਆਪਣੇ ਆਪ ਨੂੰ ਅਤੇ ਪਰਿਵਾਰਾਂ ਨੂੰ ਬਚਾਉਣ ਲਈ ਲੜਾਈ ਲੜਨ ਤੋਂ ਸਿਵਾਏ ਕੋਈ ਹੋਰ ਰਸਤਾ ਨਹੀਂ ਬਚਿਆ । ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ਅਤੇ ਰੋਕਾਂ ਹਟਾਉਣ ਅਤੇ ਜ਼ਰੂਰੀ ਵਸਤਾਂ ਦੀ ਆਵਾਜਾਈ ਦੀ ਆਗਿਆ ਦੇ ਕੇ ਸੂਬਾ ਸਰਕਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ।

farmer Protestfarmer Protest
ਕਿਸਾਨਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ,''ਅਸੀਂ ਤੁਹਾਡੇ ਨਾਲ ਖੜ੍ਹੇ ਹਾਂ ਅਤੇ ਹੁਣ ਸਾਡੇ ਨਾਲ ਖੜ੍ਹਨ ਦੀ ਵਾਰੀ ਤੁਹਾਡੀ ਹੈ ।'' ਉਨ੍ਹਾਂ ਕਿਹਾ ਕਿ ਸਮੁੱਚਾ ਸਦਨ ਉਨ੍ਹਾਂ ਨਾਲ ਹੈ ਪਰ ਸੂਬਾ ਔਖੇ ਸਮਿਆਂ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਬਿਜਲੀ ਉਤਪਾਦਨ ਸੰਕਟ ਵਿੱਚ ਘਿਰਿਆ ਹੋਇਆ ਹੈ , ਖਾਦ ਲਈ ਯੂਰੀਆ ਨਹੀਂ ਹੈ ਅਤੇ ਨਾ ਹੀ ਝੋਨੇ ਦੀ ਮੌਜੂਦਾ ਆਮਦ ਲਈ ਗੁਦਾਮਾਂ ਵਿੱਚ ਜਗ੍ਹਾ ਹੈ । ਮੁੱਖ ਮੰਤਰੀ ਵਿਧਾਨ ਸਭਾ ਵਿੱਚ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਆਪਣੀ ਸਰਕਾਰ ਦੇ ਚਾਰ ਬਿੱਲ ਪੇਸ਼ ਕਰਨ ਮੌਕੇ ਵਿਚਾਰ ਪੇਸ਼ ਕਰ ਰਹੇ ਸਨ।

vidhan sabha punjabvidhan sabha punjab
ਸੂਬਾ ਸਰਕਾਰ ਦੇ ਬਿੱਲ, ਜੋ ਪੰਜਾਬ ਦਾ ਵਜੂਦ ਬਚਾਉਣ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਹੁ-ਮੰਤਵੀ ਰਣਨੀਤੀ ਦਾ ਹਿੱਸਾ ਹੈ , ਖੇਤੀ ਉਪਜ ਸੁਖਾਲਾ ਬਣਾਉਣ ਸਬੰਧੀ ਐਕਟ, ਖੇਤੀ ਕਰਾਰ ਤੇ ਖੇਤੀ ਸੇਵਾ ਐਕਟ, ਜ਼ਰੂਰੀ ਵਸਤਾਂ ਐਕਟ ਅਤੇ ਸਿਵਲ ਪ੍ਰੋਸੀਜਰ ਕੋਡ ਵਿੱਚ ਸੋਧ ਦੀ ਮੰਗ ਕਰਦੇ ਹਨ । ਇਨ੍ਹਾਂ ਬਿੱਲਾਂ ਦਾ ਮੁੱਖ ਉਦੇਸ਼ ਕੇਂਦਰੀ ਕਾਨੂੰਨਾਂ ਦੇ ਮਾਰੂ ਪ੍ਰਭਾਵਾਂ ਦਾ ਟਾਕਰਾ ਕਰਨਾ ਹੈ ਜਿਨ੍ਹਾਂ ਨੂੰ ਮੁੱਖ ਮੰਤਰੀ 'ਛਲਾਵੇ ਨਾਲ ਹਥਿਆਉਣ ਵਾਲੇ ਕਾਨੂੰਨ' ਕਰਾਰ ਦੇ ਚੁੱਕੇ ਹਨ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement