
11 ਅਕਤੂਬਰ ਨੂੰ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਇਆ ਸੀ ਮਨਦੀਪ ਸਿੰਘ
ਗੁਰਦਾਸਪੁਰ: ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਚ ਅੱਤਵਾਦੀਆਂ ਦਾ ਮੁਕਾਬਲਾ ਕਰਦਿਆਂ ਸ਼ਹੀਦ ਹੋਏ ਜਵਾਨ ਮਨਦੀਪ ਸਿੰਘ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦਾਸਪੁਰ ਦੇ ਪਿੰਡ ਠੱਠਾ ਵਿਖੇ ਪਹੁੰਚੇ।
CM Channi at Shaheed Mandeep Singh's House
ਹੋਰ ਪੜ੍ਹੋ: ਖੇਮਕਰਨ ਸੈਕਟਰ ਵਿਚ ਭਾਰਤ-ਪਾਕਿ ਸਰਹੱਦ ’ਤੇ ਭਾਰੀ ਮਾਤਰਾ ’ਚ ਹਥਿਆਰ ਤੇ ਨਸ਼ੀਲੇ ਪਦਾਰਥ ਬਰਾਮਦ
ਇੱਥੇ ਪਹੁੰਚ ਕੇ ਮੁੱਖ ਮੰਤਰੀ ਨੇ ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਮੇਤ ਹੋਰ ਆਗੂ ਵੀ ਮੌਜੂਦ ਸਨ। ਦੱਸ ਦਈਏ ਕਿ ਸ਼ਹੀਦ ਫੋਜੀ ਮਨਦੀਪ ਸਿੰਘ ਦੇ 2 ਬੇਟੇ ਹਨ, ਜਿਨ੍ਹਾਂ ਵਿਚੋਂ ਇੱਕ ਦੀ ਉਮਰ ਕਰੀਬ 3 ਸਾਲ ਅਤੇ ਦੂਜੇ ਬੇਟੇ ਦੀ ਉਮਰ ਕਰੀਬ 1 ਮਹੀਨੇ ਦੀ ਹੈ। ਉਹ 10 ਸਾਲ ਪਹਿਲਾਂ ਫੌਜ ਵਿਚ ਭਰਤੀ ਹੋਏ ਸਨ।
CM Channi at Shaheed Mandeep Singh's House
ਹੋਰ ਪੜ੍ਹੋ: CBSE ਵੱਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ: ਪਰਗਟ ਸਿੰਘ
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਅੱਤਵਾਦ ਵਿਰੋਧੀ ਮੁਹਿੰਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿਚ ਜੂਨੀਅਰ ਕਮਿਸ਼ਨਡ ਅਫ਼ਸਰ (JCO) ਸਮੇਤ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਸੀ।