ਢਡਰੀਆਂਵਾਲੇ ਸਿੱਖੀ ਪ੍ਰਚਾਰ ਦੀ ਆੜ ਹੇਠ ਸ਼ਰਧਾ ਨੂੰ ਸੱਟ ਨਾ ਮਾਰਨ: ਬੀਬੀ ਜਗੀਰ ਕੌਰ
Published : Oct 20, 2021, 12:47 am IST
Updated : Oct 20, 2021, 12:47 am IST
SHARE ARTICLE
image
image

ਢਡਰੀਆਂਵਾਲੇ ਸਿੱਖੀ ਪ੍ਰਚਾਰ ਦੀ ਆੜ ਹੇਠ ਸ਼ਰਧਾ ਨੂੰ ਸੱਟ ਨਾ ਮਾਰਨ: ਬੀਬੀ ਜਗੀਰ ਕੌਰ

ਢਡਰੀਆਂਵਾਲੇ ਵਲੋਂ ਸ੍ਰੀ ਦਰਬਾਰ ਸਾਹਿਬ ਬਾਰੇ ਕੀਤੀ ਗਈ ਟਿਪਣੀ ਬਾਰੇ ਨਿੰਦਾ ਮਤਾ ਪਾਸ

ਅੰਮ੍ਰਿਤਸਰ, 19 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੱਜ ਹੋਈ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਦੌਰਾਨ ਕਰੀਬ 1500 ਕਮਰਿਆਂ ਵਾਲੀ ਇਕ ਹੋਰ ਆਧੁਨਿਕ ਸਰਾਂ ਦੇ ਨਿਰਮਾਣ ਨੂੰ ਪ੍ਰਵਾਨਗੀ ਦਿਤੀ ਗਈ ਹੈ। ਇਹ ਸਰਾਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਤੇ ਘਿਉ ਮੰਡੀ ਚੌਕ ਨਜ਼ਦੀਕ ਹੰਸਲੀ ਵਾਲੀ ਥਾਂ ’ਤੇ ਉਸਾਰੀ ਜਾਵੇਗੀ। 
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਰਾਂ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ, ਜਿਸ ਦਾ ਨਿਰਮਾਣ ਕਾਰਜ 1 ਨਵੰਬਰ ਤੋਂ ਸ਼ੁਰੂ ਹੋਵੇਗਾ। ਇਸ ਪੰਜ ਮੰਜ਼ਲਾ ਸਰਾਂ ਦੇ ਧਰਾਤਲ ਹਿੱਸੇ ’ਤੇ ਵਾਹਨ ਪਾਰਕਿੰਗ ਬਣਾਈ ਜਾਵੇਗੀ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਸੰਗਤ ਵਲੋਂ ਚੜ੍ਹਾਈਆਂ ਜਾਂਦੀਆਂ ਰਸਦਾਂ ਲਈ ਸਟੋਰ ਵੀ ਤਿਆਰ ਕੀਤਾ ਜਾਵੇਗਾ. ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਨੇ ਪ੍ਰਚਾਰਕ ਭਾਈ ਰਣਜੀਤ ਸਿੰਘ ਢਡਰੀਆਂ ਵਾਲਿਆਂ ਵਲੋਂ ਅਧਿਆਤਮਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਗਈ ਬੇਤੁਕੀ ਟਿਪਣੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਕਿਸੇ ਵੀ ਪ੍ਰਚਾਰਕ ਨੂੰ ਇਹ ਹੱਕ ਨਹੀਂ ਹੈ ਕਿ ਉਹ ਸਿੱਖ ਕੌਮ ਦੇ ਇਤਿਹਾਸਕ ਅਸਥਾਨਾਂ ਬਾਰੇ ਮੰਦਾ ਬੋਲੇ। ਢਡਰੀਆਂਵਾਲੇ ਵਲੋਂ ਸਿੰਘੂ ਬਾਰਡਰ ਦੀ ਘਟਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜੋੜ ਕੇ ਸੰਗਤ ਦੀਆਂ ਭਾਵਨਾਵਾਂ ਨੂੰ ਢਾਹ ਲਗਾਈ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਸਾਂਝਾ ਅਸਥਾਨ ਹੈ, ਜਿਥੇ ਹਰ ਧਰਮ ਦੇ ਲੋਕ ਸ਼ਰਧਾ ਨਾਲ ਪੁੱਜਦੇ ਹਨ। ਸੰਗਤਾਂ ਵਿਚ ਇਸ ਪਾਵਨ ਅਸਥਾਨ ਪ੍ਰਤੀ ਡਰ ਪੈਦਾ ਕਰਨਾ ਚੰਗੀ ਗੱਲ ਨਹੀਂ। ਭਾਈ ਰਣਜੀਤ ਸਿੰਘ ਸਿੱਖੀ ਪ੍ਰਚਾਰ ਦੀ ਆੜ ਹੇਠ ਸ਼ਰਧਾ ਨੂੰ ਸੱਟ ਨਾ ਮਾਰਨ ਅਤੇ ਪਾਵਨ ਅਸਥਾਨਾਂ ਦੇ ਇਤਿਹਾਸਕ ਮਹੱਤਵ ਨੂੰ ਵੀ ਅੱਖੋ-ਉਹਲੇ ਨਾ ਕਰਨ। 
ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਵਲੋਂ ਕਮੇਟੀ ਦੇ ਮੁਲਾਜ਼ਮਾਂ ਨੂੰ ਮਿਲਦੇ ਮਹਿੰਗਾਈ ਭੱਤੇ ਵਿਚ 3 ਫ਼ੀ ਸਦੀ ਵਾਧੇ ਨੂੰ ਪ੍ਰਵਾਨਗੀ ਦਿਤੀ ਗਈ। ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ 3 ਫ਼ੀ ਸਦੀ ਵਾਧੇ ਦੇ ਨਾਲ-ਨਾਲ 20 ਹਜ਼ਾਰ ਰੁਪਏ ਤਕ ਦੀ ਤਨਖ਼ਾਹ ਵਾਲੇ ਮੁਲਾਜ਼ਮਾਂ ਨੂੰ 1000 ਰੁਪਏ, 20 ਤੋਂ 40 ਹਜ਼ਾਰ ਤਕ ਦੀ ਤਨਖ਼ਾਹ ’ਤੇ 500 ਰੁਪਏ ਵਿਸ਼ੇਸ਼ ਭੱਤਾ ਵੀ ਦਿਤਾ ਗਿਆ ਹੈ। ਭਾਵੇਂ ਕੋਰੋਨਾ ਕਾਰਨ ਵਿੱਤੀ ਸੰਕਟ ਬਣਿਆ ਰਿਹਾ, ਪਰ ਫਿਰ ਵੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਿਰੰਤਰ ਜਾਰੀ ਰੱਖੀਆਂ ਗਈਆਂ। ਅੰਤਿ੍ਰੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੇਵਾ ਸਿੰਘ ਸੇਖਵਾਂ, ਪਾਕਿਸਤਾਨ ’ਚ ਮਾਰੇ ਗਏ ਹਕੀਮ ਸਤਨਾਮ ਸਿੰਘ, ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ, ਜੰਮੂ ਕਸ਼ਮੀਰ ’ਚ ਕਤਲ ਕੀਤੇ ਗਏ ਪਿ੍ਰੰਸੀਪਲ ਬੀਬੀ ਸੁਪਿੰਦਰ ਕੌਰ ਅਤੇ ਲਖੀਮਪੁਰ ਘਟਨਾ ਦੇ ਮਿ੍ਰਤਕ ਕਿਸਾਨਾਂ ਨੂੰ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰ ਕੇ ਸ਼ਰਧਾਜਲੀ ਭੇਟ ਕੀਤੀ।


 

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement