
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪਣੀ ਨਵੀਂ ਪਾਰਟੀ ਬਣਾਉਣਗੇ। ਇਸ ਦੀ ਪੁਸ਼ਟੀ ਉਹਨਾਂ ਨੇ ਇਕ ਅੰਗਰੇਜ਼ੀ ਵੈਬ ਚੈਨਲ ਨਾਲ ਹੋਈ ਇੰਟਰਵਿਊ ਵਿਚ ਕੀਤੀ ਹੈ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪਣੀ ਨਵੀਂ ਪਾਰਟੀ ਬਣਾਉਣਗੇ। ਇਸ ਦੀ ਪੁਸ਼ਟੀ ਉਹਨਾਂ ਨੇ ਇਕ ਅੰਗਰੇਜ਼ੀ ਵੈਬ ਚੈਨਲ ਨਾਲ ਹੋਈ ਇੰਟਰਵਿਊ ਵਿਚ ਕੀਤੀ ਹੈ। ਇਸ ਤੋਂ ਬਾਅਦ ਉਹਨਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਉਹਨਾਂ ਦੇ ਹਵਾਲੇ ਤੋਂ ਟਵੀਟ ਕਰਦਿਆਂ ਕਿਹਾ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ ਜਦੋਂ ਤੱਕ ਉਹ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਭਵਿੱਖ ਸੁਰੱਖਿਅਤ ਨਹੀਂ ਕਰ ਲੈਂਦੇ।
ਹੋਰ ਪੜ੍ਹੋ: ਨਿਊ ਮੈਕਸੀਕੋ ਵਿਚ ਭਾਰਤੀ ਰੈਸਤਰਾਂ ’ਤੇ ਹੋਏ ਹਮਲੇ ਦਾ ਮਾਮਲਾ, ਹੁਣ FBI ਵਲੋਂ ਕੀਤੀ ਜਾਵੇਗੀ ਜਾਂਚ
ਉਹਨਾਂ ਲਿਖਿਆ, ‘ਪੰਜਾਬ ਦੇ ਭਵਿੱਖ ਦੀ ਲੜਾਈ ਜਾਰੀ ਹੈ। ਜਲਦ ਹੀ ਪੰਜਾਬ ਅਤੇ ਉਸ ਦੇ ਲੋਕਾਂ ਦੇ ਹਿੱਤਾਂ ਦੀ ਸੇਵਾ ਕਰਨ ਲਈ ਅਪਣੀ ਪਾਰਟੀ ਦਾ ਐਲਾਨ ਕਰਾਂਗਾ। ਇਹਨਾਂ ਲੋਕਾਂ ਵਿਚ ਸਾਡੇ ਕਿਸਾਨ ਵੀ ਸ਼ਾਮਲ ਹਨ ਜੋ ਕਰੀਬ ਇਕ ਸਾਲ ਤੋਂ ਅਪਣੀ ਹੋਂਦ ਲਈ ਲੜ ਰਹੇ ਹਨ’।
ਹੋਰ ਪੜ੍ਹੋ: ਲਖੀਮਪੁਰ ਖੇੜੀ ਮਾਮਲੇ ’ਤੇ ਅੱਜ ਸੁਣਵਾਈ ਕਰੇਗੀ ਸੁਪਰੀਮ ਕੋਰਟ
ਇਕ ਹੋਰ ਟਵੀਟ ਵਿਚ ਉਹਨਾਂ ਲਿਖਿਆ, ‘ਜੇ ਕਿਸਾਨਾਂ ਦੇ ਹਿੱਤ ਵਿਚ ਕਿਸਾਨ ਅੰਦੋਲਨ ਦਾ ਹੱਲ ਹੋ ਜਾਂਦਾ ਹੈ ਤਾਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨਾਲ ਸੀਟਾਂ ਦੇ ਸਮਝੌਤੇ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਕਾਲੀ ਦਲ ਤੋਂ ਵੱਖ ਹੋਏ ਆਗੂਆਂ ਸਮੇਤ ਸਮਾਨ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਗਠਜੋੜ ਦਾ ਵੀ ਐਲ਼ਾਨ ਕਰਾਂਗਾ’।
ਸਾਬਕਾ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਮੈਂ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗਾ ਜਦੋਂ ਤੱਕ ਮੈਂ ਆਪਣੇ ਲੋਕਾਂ ਅਤੇ ਆਪਣੇ ਸੂਬੇ ਦਾ ਭਵਿੱਖ ਸੁਰੱਖਿਅਤ ਨਹੀਂ ਕਰ ਲੈਂਦਾ। ਪੰਜਾਬ ਨੂੰ ਸਿਆਸੀ ਸਥਿਰਤਾ ਅਤੇ ਅੰਦਰੂਨੀ ਅਤੇ ਬਾਹਰੀ ਖਤਰਿਆਂ ਤੋਂ ਸੁਰੱਖਿਆ ਦੀ ਲੋੜ ਹੈ। ਉਹਨਾਂ ਕਿਹਾ ਕਿ ਮੈਂ ਆਪਣੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਸੂਬੇ ਦੀ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੈਨੂੰ ਜੋ ਵੀ ਕਰਨਾ ਪਿਆ ਉਹ ਕਰਾਂਗਾ।