'ਮੁੱਖ ਮੰਤਰੀ ਕੈਂਸਰ ਰਾਹਤ ਫੰਡ ਦਾ ਪੈਸਾ ਕੈਂਸਰ ਪੀੜਤਾਂ ਦੇ ਇਲਾਜ ਲਈ ਤੁਰੰਤ ਜਾਰੀ ਕਰਨ CM ਚੰਨੀ'
Published : Oct 20, 2021, 5:14 pm IST
Updated : Oct 20, 2021, 5:14 pm IST
SHARE ARTICLE
Harpal Cheema
Harpal Cheema

-ਦਾਨੀ ਲੋਕਾਂ ਵੱਲੋਂ ਕੈਂਸਰ ਪੀੜਤਾਂ ਦੇ ਇਲਾਜ ਲਈ ਸੀ.ਐਮ. ਕੈਂਸਰ ਰਿਲੀਫ਼ ਫੰਡ ’ਚ ਦਾਨ ਦਿੱਤਾ ਪੈਸਾ ਪੀੜਤਾਂ ਨਾ ਮਿਲਣ ਦਾ ਲਾਇਆ ਦੋਸ਼

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਕੈਂਸਰ ਰਾਹਤ ਫੰਡ (ਸੀ.ਐਮ ਕੈਂਸਰ ਰਿਲੀਫ਼ ਫੰਡ) ਦਾ ਪੈਸਾ ਕੈਂਸਰ ਪੀੜਤਾਂ ਦੇ ਇਲਾਜ ਲਈ ਤੁਰੰਤ ਜਾਰੀ ਕੀਤਾ ਜਾਵੇ ਅਤੇ ਪੀੜਤਾਂ ਦੇ ਇਲਾਜ ਲਈ ਪੰਜਾਬ ਵਿੱਚ ਸੁਚੱਜੇ ਪ੍ਰਬੰਧ ਕੀਤੇ ਜਾਣ।

 

Punjab CM Charanjit ChanniPunjab CM Charanjit Channi

 

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਹਰਪਾਲ ਸਿੰਘ ਨੇ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂਅ ਜਾਰੀ ਕੀਤੇ ਪੱਤਰ ਬਾਰੇ ਦੱਸਦਿਆਂ ਕਿਹਾ, ‘‘ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਂਸਰ ਰਾਹਤ ਫੰਡ (ਸੀ.ਐਮ ਕੈਂਸਰ ਰਿਲੀਫ਼ ਫੰਡ) ਸਥਾਪਤ ਕੀਤਾ ਗਿਆ ਸੀ, ਪਰ ਲੰਮੇ ਸਮੇਂ ਤੋਂ ਇਸ ਫੰਡ ਵਿੱਚੋਂ ਪੰਜਾਬ ਦੇ ਕੈਂਸਰ ਪੀੜਤਾਂ ਨੂੰ ਕੋਈ ਵੀ ਸਹਾਇਤਾ ਨਹੀਂ ਦਿੱਤੀ ਜਾ ਰਹੀ।

 

 

Harpal Cheema Harpal Cheema

 

ਦੂਜੇ ਪਾਸੇ ਕੈਂਸਰ ਪੀੜਤ ਆਪਣਾ ਇਲਾਜ ਕਰਾਉਣ ਲਈ ਸਰਕਾਰੀ ਸਹਾਇਤਾ ਦੀ ਉਡੀਕ ਕਰਦਿਆਂ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।’’ ਉਨ੍ਹਾਂ ਮੁੱਖ ਮੰਤਰੀ ਨੂੰ ਸੰਬੋਧਨ ਕਰਦਿਆਂ ਲਿਖਿਆ ਕਿ ਪਿੱਛਲੇ ਕੁੱਝ ਸਾਲਾਂ ਤੋਂ ਸਮੁੱਚੇ ਪੰਜਾਬ ਦੇ ਲੋਕ ਕੈਂਸਰ ਜਿਹੀ ਭਿਆਨਕ ਬਿਮਾਰੀ ਨਾਲ ਜੂਝ ਰਹੇ ਹਨ, ਪਰ ਮਾਲਵੇ ਦਾ ਬਹੁਤ ਵੱਡਾ ਹਿੱਸਾ ਬੁਰੀ ਤਰ੍ਹਾਂ ਕੈਂਸਰ ਦੀ ਲਪੇਟ ਵਿੱਚ ਆਇਆ ਹੋਇਆ ਹੈ। 

 

 

Cancer Cancer

 

ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕੈਂਸਰ ਜਿਹੀ ਭਿਆਨਕ ਬਿਮਾਰੀ ਦਾ ਇਲਾਜ ਸਸਤਾ ਨਹੀਂ ਹੈ ਅਤੇ ਲੋਕ ਆਪਣੇ ਪਰਿਵਾਰਕ ਮੈਂਬਰ ਦਾ ਇਲਾਜ ਕਰਾਉਣ ਲਈ ਪੰਜਾਬ ਦੇ ਹਸਪਤਾਲਾਂ ਸਮੇਤ ਰਾਜਸਥਾਨ ਅਤੇ ਦਿੱਲੀ ਦੇ ਹਸਪਤਾਲਾਂ ਵਿੱਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੰਗਾ ਇਲਾਜ ਨਾ ਮਿਲਣ ਕਾਰਨ ਕੈਂਸਰ ਨਾਂਅ ਦੀ ਬਿਮਾਰੀ ਦਾ ਇਲਾਜ ਕਰਾਉਣ ਲਈ ਮਾਲਵਾ ਇਲਾਕੇ ਦੇ ਲੋਕ ਇੱਕ ਰੇਲ ਗੱਡੀ ਰਾਹੀਂ ਰਾਜਸਥਾਨ ਜਾਂਦੇ ਹਨ ਅਤੇ ਉਸ ਰੇਲ ਗੱਡੀ ਨੂੰ ‘ਕੈਂਸਰ ਟਰੇਨ’ ਕਹਿ ਕੇ ਸੱਦਿਆ ਜਾ ਜਾਂਦਾ ਹੈ, ਜੋ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕੀਤੇ ਕੰਮਾਂ ਦੀ ਪੋਲ ਖੋਲ੍ਹਦੀ ਹੈ। 

CM Charanjit Singh ChanniCM Charanjit Singh Channi

 

‘ਆਪ’ ਆਗੂ ਨੇ ਅੱਗੇ ਕਿਹਾ ਕਿ ਕੈਂਸਰ ਦੇ ਇਲਾਜ ’ਤੇ ਬਹੁਤ ਜ਼ਿਆਦਾ ਪੈਸਾ ਖਰਚ ਹੁੰਦਾ ਹੈ। ਕਈ ਪਰਿਵਾਰਾਂ ਨੇ ਆਪਣੇ ਕੈਂਸਰ ਪੀੜਤ ਮੈਂਬਰ ਦੇ ਇਲਾਜ ਲਈ ਜ਼ਮੀਨ- ਜਾਇਦਾਦ ਅਤੇ ਗਹਿਣੇ -ਗੱਟੇ ਤੱਕ ਵੇਚ ਦਿੱਤੇ ਹਨ, ਜਿਸ ਕਾਰਨ ਕੈਂਸਰ ਪੀੜਤ ਵਿਅਕਤੀ ਦੇ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ ਅਤੇ ਬਹੁਤ ਸਾਰੇ ਪਰਿਵਾਰ ਬਿਮਾਰ ਦਾ ਇਲਾਜ ਕਰਾਉਣ ਤੋਂ ਵੀ ਅਸਮਰਥ ਹੋ ਗਏ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਕੈਂਸਰ ਦੇ ਮਰੀਜ ਬੇਜ਼ੀਮਨੇ ਗਰੀਬ ਪਰਿਵਾਰਾਂ ਵਿਚੋਂ ਹਨ, ਜਿਹੜੇ ਇਸ ਭਿਆਨਕ ਬਿਮਾਰੀ ਦਾ ਇਲਾਜ ਕਰਾਉਣ ਦੇ ਸਮਰੱਥ ਹੀ ਨਹੀਂ ਹਨ। 

ਚੀਮਾ ਨੇ ਕਿਹਾ ਪੰਜਾਬ ਦੀ ਨਲਾਇਕੀ ਦਾ ਪੱਖ ਇਹ ਵੀ ਹੈ ਕਿ ਹਰ ਸਾਲ ਮਾਲਵਾ ਖੇਤਰ ਵਿੱਚ ਕਿਸੇ ਨਾ ਕਿਸੇ ਬਿਮਾਰੀ ਜਾਂ ਕੀਟਾਂ ਦੇ ਹਮਲੇ ਨਾਲ ਫ਼ਸਲਾਂ ਬਰਬਾਦ ਹੋ ਜਾਂਦੀਆਂ ਹਨ ਅਤੇੇ ਫ਼ਸਲਾਂ ਦੀ ਇਹ ਬਰਬਾਦੀ ਪੀੜਤ ਪਰਿਵਾਰਾਂ ’ਤੇ ਕਹਿਰ ਬਣ ਕੇ ਟੁੱਟਦੀ ਹੈ। ਫ਼ਸਲਾਂ ਦੀ ਬਰਬਾਦੀ ਦਾ ਮਾੜਾ ਅਸਰ ਕੇਵਲ ਕਿਸਾਨਾਂ ’ਤੇ ਹੀ ਨਹੀਂ ਪੈਂਦਾ,  ਸਗੋਂ ਮਜ਼ਦੂਰ ਵਰਗ ’ਤੇ ਬਹੁਤਾ ਜ਼ਿਆਦਾ ਪ੍ਰਭਾਵ ਪੈਂਦਾ ਹੈ ਕਿਉਂਕਿ ਉਨ੍ਹਾਂ ਦੀ ਆਮਦਨ ਦਾ ਵੱਡਾ ਸਾਧਨ ਫ਼ਸਲਾਂ ਹੀ ਹਨ। ਉਨ੍ਹਾਂ ਦੋਸ਼ ਲਾਇਆ ਕਿ, ‘‘ਪੰਜਾਬ ਦੀ ਕਾਂਗਰਸ ਸਰਕਾਰ ਦੇ ਰਾਜ ਵਿੱਚ ਘਰ- ਘਰ ਰੁਜ਼ਗਾਰ ਅਤੇ ਚੰਗਾ ਤੇ ਸਸਤਾ ਇਲਾਜ ਤਾਂ ਲੋਕਾਂ ਨੂੰ ਕੀ ਮਿਲਣਾ ਸੀ, ਸਗੋਂ ਦਾਨੀ ਲੋਕਾਂ ਵੱਲੋਂ ਕੈਂਸਰ ਪੀੜਤਾਂ ਦੇ ਇਲਾਜ ਲਈ ਸੀ.ਐਮ. ਕੈਂਸਰ ਰਿਲੀਫ਼ ਫੰਡ ’ਚ ਦਾਨ ਦਿੱਤਾ ਪੈਸਾ ਵੀ ਕੈਂਸਰ ਪੀੜਤਾਂ ਨੂੰ ਨਹੀਂ ਮਿਲ ਰਿਹਾ।’’ 

ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕੈਂਸਰ ਪੀੜਤਾਂ ਦੇ ਇਲਾਜ ਲਈ ਸੀ.ਐਮ.ਕੈਂਸਰ ਰਿਲੀਫ਼ ਫੰਡ ਵਿੱਚੋਂ ਪੈਸਾ ਜਾਰੀ ਕੀਤਾ ਜਾਵੇ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਤਰਜ਼ ’ਤੇ ਪੀੜਤਾਂ ਲਈ ਮੁਫ਼ਤ ਅਤੇ ਆਧੁਨਿਕ ਕਿਸਮ ਦੇ ਇਲਾਜ ਦਾ ਵੀ ਪ੍ਰਬੰਧ ਕੀਤਾ ਜਾਵੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement