ਕਰੀਬ ਦੋ ਸਾਲਾਂ ਬਾਅਦ ਬਹਿਬਲ ਕਲਾਂ ਗੋਲੀਕਾਂਡ ਮਾਮਲੇ 
Published : Oct 20, 2021, 7:17 am IST
Updated : Oct 20, 2021, 7:17 am IST
SHARE ARTICLE
image
image

ਕਰੀਬ ਦੋ ਸਾਲਾਂ ਬਾਅਦ ਬਹਿਬਲ ਕਲਾਂ ਗੋਲੀਕਾਂਡ ਮਾਮਲੇ 

ਫ਼ਰੀਦਕੋਟ, 19 ਅਕਤੂਬਰ (ਗੁਰਿੰਦਰ ਸਿੰਘ/ਗੁਰਪ੍ਰੀਤ ਚੌਹਾਨ, ਸੁਖਜਿੰਦਰ) : ਬਹਿਬਲ ਕਲਾਂ ਗੋਲੀਕਾਂਡ ਵਿਚ ਕਰੀਬ 2 ਸਾਲਾਂ ਦੇ ਲੰਮੇ ਵਕਫ਼ੇ ਮਗਰੋਂ ਅੱਜ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਸੁਣਵਾਈ ਸ਼ੁਰੂ ਹੋ ਗਈ ਹੈ | ਇਸ ਮਾਮਲੇ ਦੀ ਸੁਣਵਾਈ ਕਰ ਰਹੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਪੁਲਿਸ ਅਧਿਕਾਰੀਆਂ ਦੀ ਉਸ ਅਰਜ਼ੀ ਦਾ ਨਿਪਟਾਰਾ ਕਰ ਦਿਤਾ, ਜਿਸ ਵਿਚ ਉਨ੍ਹਾਂ ਨੇ ਐਸਆਈਟੀ ਤੋਂ ਚਲਾਨ ਨਾਲ ਨੱਥੀ ਕੀਤੇ ਗਏ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ ਜਿਸ 'ਤੇ ਸਰਕਾਰੀ ਪੱਖ ਵਲੋਂ ਮੁਲਜ਼ਮਾਂ ਨੂੰ  ਲੋੜੀਂਦੇ ਦਸਤਾਵੇਜ਼ਾਂ ਦੀਆਂ ਨਕਲਾਂ ਤਿਆਰ ਕਰ ਕੇ ਮੁਹਈਆ ਕਰਵਾਈਆਂ ਗਈਆਂ | 
ਪੰਜਾਬ ਸਰਕਾਰ ਨੇ ਇਨ੍ਹਾਂ ਮਾਮਲਿਆਂ ਦੀ ਪ੍ਰਭਾਵਸ਼ਾਲੀ ਸੁਣਵਾਈ ਲਈ 1 ਅਕਤੂਬਰ ਨੂੰ  ਸੀਨੀਅਰ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਨੂੰ  ਸਪੈਸ਼ਲ ਪਬਲਿਕ ਪ੍ਰਾਸੀਕਿਉਟਰ ਨਿਯੁਕਤ ਕੀਤਾ ਸੀ, ਜੋ ਅੱਜ ਅਦਾਲਤ ਵਿਚ ਸੁਣਵਾਈ ਦੌਰਾਨ ਖ਼ੁਦ ਹਾਜ਼ਰ ਸਨ | ਅੱਜ ਅਦਾਲਤ ਵਿਚ ਕਰੀਬ ਚਾਰ ਘੰਟੇ ਚਲੀ ਸੁਣਵਾਈ ਦੌਰਾਨ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ਵਿਚ ਪੇਸ਼ ਨਹੀਂ ਹੋਏ ਜਿਸ 'ਤੇ ਅਦਾਲਤ ਨੇ ਹਾਜ਼ਰੀ ਤੋਂ ਛੋਟ ਦੇ ਦਿਤੀ ਜਦਕਿ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਬਾਜਾਖਾਨਾ ਦੇ ਤਤਕਾਲੀ ਐਸ.ਐਚ.ਓ. ਅਮਰਜੀਤ ਸਿੰਘ ਕੁਲਾਰ, ਐਸ.ਪੀ. ਬਿਕਰਮਜੀਤ ਸਿੰਘ, ਕਾਰੋਬਾਰੀ ਪੰਕਜ ਕੁਮਾਰ ਅਤੇ ਸੁਹੇਲ ਸਿੰਘ ਬਰਾੜ, ਅਦਾਲਤ 'ਚ ਹਾਜ਼ਰ ਸਨ | ਬਚਾਅਪੱਖ ਦੇ ਵਕੀਲਾਂ ਨੇ ਸਰਕਾਰੀ ਵਕੀਲ ਆਰ.ਐਸ. ਬੈਂਸ ਦੇ ਸੁਣਵਾਈ ਦੌਰਾਨ ਪੇਸ਼ ਹੋਣ 'ਤੇ ਅਦਾਲਤ 'ਚ ਇਤਰਾਜ਼ ਪ੍ਰਗਟਾਇਆ ਜਦਕਿ ਐਡਵੋਕੇਟ ਬੈਂਸ ਨੇ ਆਖਿਆ ਕਿ ਸੁਣਵਾਈ ਦੀ ਇਜਾਜ਼ਤ ਦੇਣ ਸਬੰਧੀ ਅਦਾਲਤ ਕੋਲ ਪੂਰੇ ਅਧਿਕਾਰ ਹਨ | 
ਕੱੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਰ ਐਸ ਬੈਂਸ ਨੇ ਆਖਿਆ ਕਿ ਅਦਾਲਤ 'ਚ ਬਚਾਅ ਪੱਖ ਵਲੋਂ ਅਰਜ਼ੀ ਦਾਇਰ ਕਰ ਕੇ ਚਲਾਨ ਦੀਆਂ ਕੱੁਝ ਕਾਪੀਆਂ ਦੀ ਮੰਗ ਕੀਤੀ ਗਈ ਸੀ ਜਿਸ 'ਤੇ ਅਦਾਲਤ ਨੇ ਉਨ੍ਹਾਂ ਨੂੰ  ਕਾਪੀਆਂ ਮੁਹਈਆ ਕਰਵਾਈਆਂ | ਉਨ੍ਹਾਂ ਆਖਿਆ ਕਿ ਮੁਲਜ਼ਮ ਅਪਣਾ ਰਸੂਖ ਵਰਤ ਕੇ ਅਜਿਹੀਆਂ ਅਰਜ਼ੀਆਂ ਲਾ ਕੇ ਕੇਸ ਨੂੰ  ਲਮਕਾਉਣਾ ਚਾਹੁੰਦੇ ਹਨ, ਕਿਉਂਕਿ ਹੁਣ ਤਕ ਉਕਤ ਮਾਮਲੇ 'ਚ 42 ਸੁਣਵਾਈਆਂ ਹੋਣ ਦੇ ਬਾਵਜੂਦ ਵੀ ਅਜੇ ਤਕ ਦੋਸ਼ ਤਹਿ ਨਹੀਂ ਹੋ ਸਕੇ | ਅੱਜ ਉਨ੍ਹਾਂ ਦੇ ਆਉਣ ਦਾ ਮਕਸਦ ਸਿਰਫ਼ ਇਹੋ ਸੀ ਕਿ ਉਕਤ ਮਾਮਲੇ ਦੀ ਸੁਣਵਾਈ 'ਚ ਤੇਜ਼ੀ ਲਿਆਉਣ ਸਬੰਧੀ ਅਦਾਲਤ ਨੂੰ  ਬੇਨਤੀ ਕੀਤੀ ਜਾਵੇੇ | ਉਨ੍ਹਾਂ ਦਸਿਆ ਕਿ ਉਹ ਸਿਟੀ ਥਾਣਾ ਕੋਟਕਪੂਰਾ ਅਤੇ ਥਾਣਾ ਬਾਜਾਖਾਨਾ ਵਿਖੇ ਦਰਜ ਦੋ ਦੋ ਕੇਸਾਂ ਦੀ ਪੈਰਵਾਈ ਲਈ ਆਏ ਹਨ | ਉਕਤ ਕੇਸ ਦੀ ਅਗਲੀ ਸੁਣਵਾਈ 29 ਅਕਤੂਬਰ ਨੂੰ  ਹੋਵੇਗੀ |
ਫੋਟੋ :- ਕੇ.ਕੇ.ਪੀ.-ਗੁਰਿੰਦਰ-19-7ਜੀ

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement