
ਉਹਨਾਂ ਕਿਹਾ ਕਿ ਜੇਕਰ ਕੈਪਟਨ ਨੇ ਭਾਜਪਾ ਨਾਲ ਰਲ਼ ਕੇ ਇਹੋ ਕਰਨਾ ਸੀ, ਫਿਰ 650 ਕਿਸਾਨਾਂ ਦੀ ਸ਼ਹਾਦਤਾਂ ਦਾ ਜ਼ਿੰਮੇਵਾਰ ਕੌਣ ਹੈ?
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਕਾਂਗਰਸ ਆਗੂਆਂ ਵਲੋਂ ਲਗਾਤਾਰ ਅਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇਸ ਦੇ ਚਲਦਿਆਂ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ ਹੈ।
ਹੋਰ ਪੜ੍ਹੋ: ਸ਼ਹੀਦ ਮਨਦੀਪ ਸਿੰਘ ਦੇ ਨਾਮ 'ਤੇ ਬਣੇਗਾ ਫ਼ੁੱਟਬਾਲ ਸਟੇਡੀਅਮ : ਮੁੱਖ ਮੰਤਰੀ ਚੰਨੀ
ਪਰਗਟ ਸਿੰਘ ਨੇ ਕਿਹਾ ਕਿ ਇਹ ਸਾਹਮਣੇ ਆਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨਵੀਂ ਪਾਰਟੀ ਬਣਾ ਰਹੇ ਹਨ ਪਰ ਮੈਂ ਤਾਂ ਅੱਜ ਤੋਂ ਢਾਈ ਸਾਲ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦਾ ਏਜੰਡਾ ਚਲਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਕੈਪਟਨ ਨੇ ਭਾਜਪਾ ਨਾਲ ਰਲ਼ ਕੇ ਇਹੋ ਕਰਨਾ ਸੀ, ਫਿਰ 650 ਕਿਸਾਨਾਂ ਦੀ ਸ਼ਹਾਦਤਾਂ ਦਾ ਜ਼ਿੰਮੇਵਾਰ ਕੌਣ ਹੈ?
ਹੋਰ ਪੜ੍ਹੋ: ਫਸਲ ਖ਼ਰਾਬ ਹੋਣ 'ਤੇ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ - CM ਕੇਜਰੀਵਾਲ
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਸਾਫ਼ ਹੁੰਦਾ ਹੈ ਕਿ ਇਹ ਅਜਿਹੀਆਂ ਖੇਡਾਂ ਖੇਡ ਕੇ ਪੰਜਾਬ ਅਤੇ ਭਾਰਤ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ। ਪਰਗਟ ਸਿੰਘ ਨੇ ਕਿਹਾ ਕਿ ਜਿਵੇਂ ਕਿਹਾ ਜਾਂਦਾ ਹੈ ਕਿ ਬੱਲੀ ਥੈਲਿਓਂ ਬਾਹਰ ਆ ਗਈ, ਉਸੇ ਤਰ੍ਹਾਂ ਉਹ ਸਾਰੀਆਂ ਗੱਲਾਂ ਸਾਹਮਣੇ ਆ ਰਹੀਆਂ ਨੇ ਜੋ ਉਹਨਾਂ ਨੇ ਢਾਈ ਸਾਲ ਪਹਿਲਾਂ ਕਹੀਆਂ ਸਨ।
ਹੋਰ ਪੜ੍ਹੋ: ਸੁਖਜਿੰਦਰ ਰੰਧਾਵਾ ਦਾ ਬਿਆਨ, ‘ਪੰਜਾਬ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਗੱਦਾਰੀ ਤੋਂ ਖਤਰਾ’
ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਦਾ ਕਿਸੇ ਨੇ ਨੁਕਸਾਨ ਕੀਤਾ ਹੈ ਤਾਂ ਉਹ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਉਹਨਾਂ ਕਿਹਾ ਜਦੋਂ ਮੈਂ ਕਿਹਾ ਸੀ ਕਿ ਕਾਂਗਰਸ ਦੇ ਕੁੜਤੇ ਪਜਾਮੇ ਵਿਚ ਭਾਜਪਾ ਦਾ ਮੁੱਖ ਮੰਤਰੀ ਹੈ ਤਾਂ ਮੇਰੀ ਗੱਲ਼ ਕਿਸੇ ਨੇ ਨਹੀਂ ਮੰਨੀ ਸੀ।
ਹੋਰ ਪੜ੍ਹੋ: ਅਨਿਲ ਜੋਸ਼ੀ ਦੇ ਮਾਨਸਾ ਪਹੁੰਚਣ ਤੋਂ ਪਹਿਲਾਂ ਹੀ ਕਿਸਾਨ ਜਥੇਵਾਂਦੀਆਂ ਵਲੋਂ ਡਟਵਾਂ ਵਿਰੋਧ
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਬਹੁਤ ਵੱਡੇ ਸੰਕਟ ਵਿਚੋਂ ਗੁਜ਼ਰ ਰਿਹਾ ਹੈ, ਇੱਥੇ ਅਜਿਹੀਆਂ ਚਾਲਾਂ ਨਹੀਂ ਚੱਲਣੀਆਂ ਚਾਹੀਦੀਆਂ। ਉਹਨਾਂ ਕਿਹਾ ਕਿ ਪੰਜਾਬ ਵਿਚ ਹੁਣ ਕਾਂਗਰਸ ਦੀ ਸਰਕਾਰ ਹੈ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਲਾਂ ਦੇ ਸਮਰਥਨ ਨਾਲ ਪੰਜਾਬ ਵਿਚ ਭਾਜਪਾ ਦਾ ਏਜੰਡਾ ਲਾਗੂ ਕੀਤਾ ਜਾ ਰਿਹਾ ਸੀ।