ਸੁਖਜਿੰਦਰ ਰੰਧਾਵਾ ਦਾ ਬਿਆਨ, ‘ਪੰਜਾਬ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਗੱਦਾਰੀ ਤੋਂ ਖਤਰਾ’
Published : Oct 20, 2021, 12:32 pm IST
Updated : Oct 20, 2021, 12:37 pm IST
SHARE ARTICLE
Sukhjinder Randhawa Press Conference
Sukhjinder Randhawa Press Conference

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੀ ਪ੍ਰੈੱਸ ਕਾਨਫਰੰਸ ਜ਼ਰੀਏ ਕੈਪਟਨ ਅਮਰਿੰਦਰ ਸਿੰਘ ਨੂੰ ਤਿੱਖੇ ਸਵਾਲ ਕੀਤੇ।

ਚੰਡੀਗੜ੍ਹ:  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਸਾਬਕਾ ਮੁੱਖ ਮੰਤਰੀ ਦੇ ਇਸ ਫੈਸਲੇ ਨੂੰ ਲੈ ਕੇ ਵੱਖ-ਵੱਖ ਆਗੂ ਪ੍ਰਤੀਕਿਰਿਆ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੀ ਪ੍ਰੈੱਸ ਕਾਨਫਰੰਸ ਜ਼ਰੀਏ ਕੈਪਟਨ ਅਮਰਿੰਦਰ ਸਿੰਘ ਨੂੰ ਤਿੱਖੇ ਸਵਾਲ ਕੀਤੇ।

Sukhjinder Randhawa Press ConferenceSukhjinder Randhawa Press Conference

ਹੋਰ ਪੜ੍ਹੋ: ਅਨਿਲ ਜੋਸ਼ੀ ਦੇ ਮਾਨਸਾ ਪਹੁੰਚਣ ਤੋਂ ਪਹਿਲਾਂ ਹੀ ਕਿਸਾਨ ਜਥੇਵਾਂਦੀਆਂ ਵਲੋਂ ਡਟਵਾਂ ਵਿਰੋਧ

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਪਿੱਠ ’ਤੇ ਛੁਰਾ ਮਾਰਿਆ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਉਣ ਦੀ ਗੱਲ ਕਹੀ, ਇਸ ਤੋਂ ਸਾਨੂੰ ਦੁੱਖ ਹੋਇਆ ਹੈ। ਜਿਸ ਵਿਅਕਤੀ ਨੂੰ ਕਾਂਗਰਸ ਨੇ ਅਹੁਦੇ ਅਤੇ ਮਾਣ ਦਿੱਤਾ ਉਸ ਨੇ ਪਾਰਟੀ ਦੀ ਪਿੱਠ ’ਤੇ ਛੁਰਾ ਮਾਰਿਆ ਹੈ।

Captain Amarinder SinghCaptain Amarinder Singh

ਹੋਰ ਪੜ੍ਹੋ: ਲੁੱਟ ਦੀ ਨੀਅਤ ਨਾਲ ਆਏ ਲੁਟੇਰਿਆਂ ਦਾ ਸੁਨਿਆਰੇ ਨੇ ਬਹਾਦੁਰੀ ਨਾਲ ਕੀਤਾ ਸਾਹਮਣਾ


ਰੰਧਾਵਾ ਨੇ ਕਿਹਾ ਕਿ ਜਦੋਂ ਬਾਦਲਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਬੇਇੱਜ਼ਤ ਕਰਕੇ ਬਾਹਰ ਕੱਢਿਆ ਸੀ ਤਾਂ ਬੀਬੀ ਰਾਜਿੰਦਰ ਕੌਰ ਭੱਠਲ ਉਹਨਾਂ ਨੂੰ ਕਾਂਗਰਸ ਵਿਚ ਲੈ ਕੇ ਆਏ ਪਰ ਅੱਜ ਕੈਪਟਨ ਕਹਿ ਰਹੇ ਨੇ ਕਿ ਕਾਂਗਰਸ ਸਭ ਤੋਂ ਗੰਦੀ ਜਮਾਤ ਹੈ। ਉੱਪ ਮੁੱਖ ਮੰਤਰੀ ਨੇ ਦੱਸਿਆ ਕਿ 1998 ਤੋਂ ਲੈ ਕੇ ਹੁਣ ਤੱਕ ਕੈਪਟਨ 23 ਸਾਲ ਕਾਂਗਰਸ ਵਿਚ ਰਹੇ ਅਤੇ ਇਸ ਦੌਰਾਨ ਕਰੀਬ ਸਾਢੇ 19 ਸਾਲ ਉਹ ਪਾਰਟੀ ਵਿਚ ਅਹੁਦਿਆਂ ’ਤੇ ਰਹੇ।

Sukhjinder Randhawa Press ConferenceSukhjinder Randhawa Press Conference

ਹੋਰ ਪੜ੍ਹੋ: ਦਰਦਨਾਕ ਹਾਦਸਾ: ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਜ਼ਬਰਦਸਤ ਟੱਕਰ, ਦੋ ਲੋਕਾਂ ਦੀ ਹੋਈ ਮੌਤ

ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾਂ ਅਪਣੇ ਲਈ ਅਤੇ ਅਪਣੇ ਪਰਿਵਾਰ ਲਈ ਸੋਚਿਆ, ਉਹਨਾਂ ਨੇ ਕਦੀ ਪੰਜਾਬ ਲਈ ਨਹੀਂ ਸੋਚਿਆ। ਰੰਧਾਵਾ ਨੇ ਕਿਹਾ ਕਿ ਪੰਜਾਬ ਨੂੰ ਨਾ ਪਾਕਿਸਤਾਨ ਤੋਂ ਖਤਰਾ ਹੈ ਤੇ ਨਾ ਹੀ ਚੀਨ ਤੋਂ ਪੰਜਾਬ ਨੂੰ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੀ ਗੱਦਾਰੀ ਤੋਂ ਖਤਰਾ ਹੈ।

Captain Amarinder SinghCaptain Amarinder Singh

ਹੋਰ ਪੜ੍ਹੋ: ਚੱਲਦੇ ਪ੍ਰੋਗਰਾਮ 'ਚ ਸਵਾਲ ਪੁੱਛਣ 'ਤੇ ਭੜਕੇ ਕਾਂਗਰਸੀ ਵਿਧਾਇਕ, ਲੜਕੇ ਨੂੰ ਮਾਰਿਆ ਥੱਪੜ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ’ਤੇ ਸੁਖਜਿੰਦਰ ਰੰਧਾਵਾ ਨੇ ਸਵਾਲ ਕਰਦਿਆਂ ਕਿਹਾ ਕਿ ਉਹਨਾਂ ਨੇ ਸਾਢੇ ਚਾਰ ਸਾਲ ਕਿਸਾਨਾਂ ਲਈ ਕੀ ਕੀਤਾ। ਕੀ ਉਹ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰ ਰਹੇ ਸੀ। ਜਦੋਂ ਉਹ ਪੀਐਮ ਨੂੰ ਮਿਲੇ ਉਹਨਾਂ ਨੇ ਉਦੋਂ ਖੇਤੀ ਕਾਨੂੰਨ ਰੱਦ ਕਿਉਂ ਨਹੀਂ ਕਰਵਾਏ?”

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement