
ਭਗਵੰਤ ਮਾਨ ਨੇ ਮਿਲਕ ਪ੍ਰਾਸੈਸਿੰਗ ਅਤੇ ਬਟਰ ਪਲਾਂਟ ਦਾ ਕੀਤਾ ਉਦਘਾਟਨ
ਲੁਧਿਆਣਾ, 19 ਅਕਤੂਬਰ (ਸਰਬਜੀਤ ਸਿੰਘ ਪਨੇਸਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਸੂਬਾ ਸਰਕਾਰ ਰਾਜ ਦੀ ਮੋਹਰੀ ਸਹਿਕਾਰੀ ਸੰਸਥਾ ਮਿਲਕਫ਼ੈੱਡ ਦੀ ਦਿੱਲੀ ਨੂੰ ਹੁੰਦੀ ਦੁੱਧ ਦੀ ਸਪਲਾਈ ਨੂੰ ਮÏਜੂਦਾ 30 ਹਜ਼ਾਰ ਲੀਟਰ ਤੋਂ ਵਧਾ ਕੇ ਦੋ ਲੱਖ ਲੀਟਰ ਕਰਨ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ ਤਾਕਿ ਪੰਜਾਬ ਦੇ ਕਿਸਾਨਾਂ/ਦੁੱਧ ਉਤਪਾਦਕਾਂ ਨੂੰ ਵੱਡਾ ਲਾਭ ਮਿਲੇ¢
ਇਥੇ ਵੇਰਕਾ ਪਲਾਂਟ ਵਿਚ ਨਵੇਂ ਬਣੇ ਮਿਲਕ ਪ੍ਰਾਸੈਸਿੰਗ ਅਤੇ ਬਟਰ ਪਲਾਂਟ ਦਾ ਉਦਘਾਟਨ ਕਰਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ ਜਿਸ ਦਾ ਉਦੇਸ਼ ਕਿਸਾਨਾਂ ਨੂੰ ਖੇਤੀ ਸੰਕਟ ਵਿਚੋਂ ਕੱਢਣ ਲਈ ਉਨ੍ਹਾਂ ਦੀ ਆਮਦਨ ਵਿਚ ਵਾਧਾ ਕਰਨਾ ਹੈ¢
ਮੁੱਖ ਮੰਤਰੀ ਨੇ ਆਖਿਆ ਕਿ ਨÏਜਵਾਨਾਂ ਵਿਚ ਡੇਅਰੀ ਧੰਦੇ ਨੂੰ ਹੁਲਾਰਾ ਦੇਣ ਲਈ ਕਿਸਾਨ ਪੱਖੀ ਸਕੀਮਾਂ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਆਰਥਕ ਤÏਰ 'ਤੇ ਆਤਮ ਨਿਰਭਰ ਬਣਾਇਆ ਜਾ ਸਕੇ¢ ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਉਤਪਾਦਾਂ ਜਿਵੇਂ ਘਿਉ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ ਕਰੀਮ, ਮਠਿਆਈਆਂ ਅਤੇ ਹੋਰ ਉਤਪਾਦਾਂ ਨੇ ਪਹਿਲਾਂ ਹੀ ਦੇਸ਼ ਵਿਆਪੀ ਬਾਜ਼ਾਰ ਵਿਚ ਅਪਣਾ ਵਖਰਾ ਸਥਾਨ ਬਣਾਇਆ ਹੈ ਜਿਸ ਨੂੰ ਠੋਸ ਯਤਨਾਂ ਨਾਲ ਹੋਰ ਵਿਸ਼ਾਲ ਕੀਤਾ ਜਾ ਸਕਦਾ ਹੈ¢ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਤਿ ਆਧੁਨਿਕ ਪ੍ਰਾਜੈਕਟ ਕਿਸਾਨਾਂ ਲਈ ਦੀਵਾਲੀ ਦਾ ਤੋਹਫ਼ਾ ਹੈ ਕਿਉਂਕਿ 105 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਇਸ ਪਲਾਂਟ ਦੀ ਦੁੱਧ ਦੀ ਪ੍ਰੋਸੈਸਿੰਗ ਸਮਰੱਥਾ ਰੋਜ਼ਾਨਾ ਨੌਂ ਲੱਖ ਲੀਟਰ ਅਤੇ ਮੱਖਣ ਦੀ ਸਮਰੱਥਾ 10 ਮੀਟਰਕ ਟਨ ਦੀ ਹੈ¢ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦਾ ਸੱਦਾ ਦਿਤਾ ਕਿਉਂਕਿ ਇਸ ਨਾਲ ਵਾਤਾਵਰਣ ਪ੍ਰਦੂਸ਼ਣ ਹੋਣ ਕਰ ਕੇ ਮਨੁੱਖੀ ਜੀਵਨ ਲਈ ਗੰਭੀਰ ਖ਼ਤਰਾ ਪੈਦਾ ਹੁੰਦਾ ਹੈ¢ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੇ ਖ਼ਤਰੇ ਨਾਲ ਨਜਿੱਠਣ ਲਈ ਸੰਗਰੂਰ ਵਿਚ 20 ਏਕੜ ਰਕਬੇ ਵਿਚ 230 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦਾ ਸੱਭ ਤੋਂ ਵੱਡਾ ਬਾਇਉ ਐਨਰਜੀ ਪਲਾਂਟ ਲਾਇਆ ਗਿਆ ਹੈ¢
ਇਸ ਮÏਕੇ ਚੇਅਰਮੈਨ ਮਿਲਕਫ਼ੈੱਡ ਨਰਿੰਦਰ ਸਿੰਘ ਸ਼ੇਰਗਿੱਲ, ਵਿਧਾਇਕਾ ਸਰਵਜੀਤ ਕÏਰ ਮਾਣੂੰਕੇ, ਗੁਰਪ੍ਰੀਤ ਬੱਸੀ ਗੋਗੀ, ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਹਾਕਮ ਸਿੰਘ ਠੇਕੇਦਾਰ, ਮਨਵਿੰਦਰ ਸਿੰਘ ਗਿਆਸਪੁਰਾ, ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ, ਰਜਿੰਦਰਪਾਲ ਕÏਰ ਛੀਨਾ, ਡਾ. ਅਮਨਦੀਪ ਅਰੋੜਾ ਅਤੇ ਰੁਪਿੰਦਰ ਸਿੰਘ ਹੈਪੀ, ਚੇਅਰਮੈਨ ਮਾਰਕਫੈੱਡ ਅਮਨਦੀਪ ਸਿੰਘ ਮੋਹੀ ਆਦਿ ਮÏਜੂਦ ਸਨ¢
L48_Sarbjit Singh_19_01