ਮੁੱਖ ਮੰਤਰੀ ਨੇ ਪੰਜਾਬ ਅਤੇ ਨਾਈਜੀਰੀਆ ਦਰਮਿਆਨ ਮਜਬੂਤ ਸਬੰਧਾਂ ਉਤੇ ਦਿੱਤਾ ਜੋਰ
Published : Oct 20, 2022, 9:58 pm IST
Updated : Oct 20, 2022, 9:59 pm IST
SHARE ARTICLE
CM Bhagwant Mann
CM Bhagwant Mann

ਨਾਈਜੀਰੀਆ ਦੇ ਹਾਈ ਕਮਿਸਨਰ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਦੀ ਵਚਨਬੱਧਤਾ ਦੁਹਰਾਈ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਮਜਬੂਤ ਸਹਿਯੋਗ ਉਤੇ ਜੋਰ ਦਿੱਤਾ। ਮੁੱਖ ਮੰਤਰੀ ਨੇ ਭਾਰਤ ਵਿੱਚ ਨਾਈਜੀਰੀਆ ਦੇ ਹਾਈ ਕਮਿਸਨਰ ਅਹਿਮਦ ਸੁਲੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦੋਵਾਂ ਲਈ ਦੁਵੱਲੇ ਲਾਭ ਦੀ ਵੱਡੀ ਸੰਭਾਵਨਾ ਹੈ। ਉਨਾਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਸਬੰਧਾਂ ਨੂੰ ਮਜਬੂਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੋਵੇਂ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖ ਸਕਣ। ਭਗਵੰਤ ਮਾਨ ਨੇ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਨੂੰ ਆਪਸੀ ਸਹਿਯੋਗ ਦੇ ਨਵੇਂ ਦਿਸਹੱਦੇ ਸਿਰਜਣ ਲਈ ਹੋਰ ਸੰਭਾਵਨਾਵਾਂ ਦਾ ਪਤਾ ਲਗਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਉਨਾਂ ਦਾ ਇਕੋ-ਇਕ ਏਜੰਡਾ ਖੇਤੀ ਲਾਗਤਾਂ ਨੂੰ ਘਟਾ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣਾ ਹੈ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਹਿਲਾਂ ਹੀ ਸਖਤ ਉਪਰਾਲੇ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਖੇਤੀ ਦੀਆਂ ਲਗਾਤਾਰ ਵਧ ਰਹੀਆਂ ਲਾਗਤਾਂ ਨੂੰ ਘਟਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਸੰਕਟ ਵਿੱਚੋਂ ਕੱਢਿਆ ਜਾ ਸਕੇ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਸੰਦਾਂ ਦੀ ਦਰਾਮਦ-ਬਰਾਮਦ ਦੇ ਖੇਤਰ ਵਿੱਚ ਆਪਸੀ ਸਹਿਯੋਗ ਵਧਾਉਣ ਲਈ ਯਤਨ ਕੀਤੇ ਜਾਣਗੇ। ਉਨਾਂ ਨੇ ਇਹ ਵੀ ਕਿਹਾ ਕਿ ਫਸਲਾਂ ਅਤੇ ਖਾਦਾਂ ‘ਤੇ ਆਧਾਰਤ ਵਪਾਰ ਵਧਾਉਣ ਦੀ ਸੰਭਾਵਨਾ ਵੀ ਤਲਾਸੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦੇ ਆਪਸੀ ਸਹਿਯੋਗ ਰਾਹੀਂ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣਾ ਸਮੇਂ ਦੀ ਲੋੜ ਹੈ।   

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement