ਅੰਮ੍ਰਿਤਸਰ ’ਚ ASI ਦੀ ਰਿਵਾਲਵਰ ’ਚੋਂ ਚੱਲੀ ਗੋਲੀ ਕਾਰਨ ਜ਼ਖ਼ਮੀ ਨੌਜਵਾਨ ਦੀ ਮੌਤ, ਮੁਅੱਤਲ ਕਰਨ ਮਗਰੋਂ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ
Published : Oct 20, 2022, 1:14 pm IST
Updated : Oct 20, 2022, 1:14 pm IST
SHARE ARTICLE
 an injured youth died due to a bullet fired from ASI's revolver
an injured youth died due to a bullet fired from ASI's revolver

ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਹਸਪਤਾਲ ਦੇ ਸਾਹਮਣੇ ਸੜਕ ਜਾਮ ਕਰ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ

 

ਅੰਮ੍ਰਿਤਸਰ: ਰੇਲਵੇ ਸਟੇਸ਼ਨ ਨੇੜੇ ਲਿਬਰਟੀ ਮਾਰਕਿਟ 'ਚ ਏ. ਐੱਸ. ਆਈ. ਹਰਭਜਨ ਸਿੰਘ ਦੀ ਸਰਵਿਸ ਰਿਵਾਲਵਰ ’ਚੋਂ ਚਲੀ ਗੋਲੀ ਕਾਰਨ ਜ਼ਖ਼ਮੀ ਹੋਏ ਨੌਜਵਾਨ ਅੰਕੁਸ਼ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਪੁਲਿਸ ਵਲੋਂ ਕਿਸੇ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਨਾ ਕਰਨ ਦੇ ਰੋਸ ’ਚ ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਹਸਪਤਾਲ ਦੇ ਸਾਹਮਣੇ ਸੜਕ ਜਾਮ ਕਰ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨ ਦੌਰਾਨ ਪੁਲਿਸ ਨੇ ਜਲਦਬਾਜ਼ੀ 'ਚ ਏ.ਐੱਸ.ਆਈ. ਨੂੰ ਮੁਅੱਤਲ ਕਰ ਕੇ ਹਿਰਾਸਤ 'ਚ ਲੈ ਲਿਆ। 

ਬੀਤੇ ਦਿਨ ਏ. ਐੱਸ. ਆਈ. ਹਰਭਜਨ ਸਿੰਘ ਮੋਬਾਇਲ ਖਰੀਦਣ ਲਈ ਇਕ ਦੁਕਾਨ ’ਤੇ ਗਿਆ ਸੀ। ਇਸ ਦੌਰਾਨ ਉਸ ਦੀ ਸਰਵਿਸ ਰਿਵਾਲਵਰ ਤੋਂ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਮੋਬਾਇਲ ਦੀ ਦੁਕਾਨ ’ਤੇ ਕੰਮ ਕਰਨ ਵਾਲਾ ਨੌਜਵਾਨ ਅੰਕੁਸ਼ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। ਖੂਨ ਨਾਲ ਲੱਥਪਥ ਹੋਏ ਅੰਕੁਸ਼ ਨੂੰ ਇਲਾਜ ਲਈ ਸਥਾਨਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ। 

ਸੀ. ਸੀ. ਟੀ. ਵੀ ਫੁਟੇਜ ਵਿਚ ਸਾਫ਼ ਦਿਖਾਈ ਦੇ ਰਿਹਾ ਕਿ ਏ. ਐੱਸ. ਆਈ. ਹਰਭਜਨ ਸਿੰਘ ਨੇ ਆਪਣਾ ਸਰਵਿਸ ਰਿਵਾਲਵਰ ਜਿਵੇਂ ਹੀ ਹੱਥ ਵਿਚ ਫੜਿਆ ਤਾਂ ਗੋਲੀ ਚੱਲ ਪਈ। ਗੋਲੀ ਸਿੱਧੇ ਨੌਜਵਾਨ ਦੀ ਛਾਤੀ ਵਿਚ ਜਾ ਲੱਗੀ। ਇਹ ਦੇਖ ਕੇ ਏ. ਐੱਸ. ਆਈ. ਤੁਰੰਤ ਮੌਕੇ ਤੋਂ ਭੱਜ ਗਿਆ। 

SHARE ARTICLE

ਏਜੰਸੀ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement