
ਜ਼ਿਲ੍ਹ ਜਲੰਧਰ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ
ਜਲੰਧਰ : ਚੰਗੇ ਸੁਪਨੇ ਲੈ ਕੇ ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਸਾਈਕਲ 'ਤੇ ਫੈਕਟਰੀ ਤੋਂ ਵਾਪਸ ਆ ਰਿਹਾ ਸੀ ਅਤੇ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ ਤੇ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਗੁਰਚਰਨ ਸਿੰਘ (31) ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਗੁਰਚਰਨ ਸਿੰਘ 6 ਮਹੀਨੇ ਪਹਿਲਾਂ ਹੀ ਆਪਣੇ ਸੁਪਨੇ ਲੈ ਕੇ ਅਮਰੀਕਾ ਗਿਆ ਸੀ। ਮ੍ਰਿਤਕ ਪੰਜਾਬ ਦੇ ਮਹਿਤਪੁਰ (ਜਲੰਧਰ) ਦਾ ਰਹਿਣ ਵਾਲਾ ਸੀ।
ਮ੍ਰਿਤਕ ਗੁਰਚਰਨ ਸਿੰਘ ਦੇ ਭਰਾ ਮਨਪ੍ਰੀਤ ਸਿੰਘ ਨੇ ਦਸਿਆ ਕਿ ਉਸ ਦਾ ਭਰਾ ਗ੍ਰੇਡ ਰਿਪਰ ਵਾਸ਼ਸਿੰਗਸ਼ਨ ਸਿਟੀ 'ਚ ਰਹਿੰਦਾ ਸੀ। ਉਸ ਨੂੰ ਹਾਲੇ ਸਿਰਞ ਅਮਰੀਕਾ ਆਏ ਨੂੰ 6 ਮਹੀਨੇ ਹੀ ਹੋਏ ਸਨ। ਮ੍ਰਿਤਕ ਦੇ ਪਰਿਵਾਰ ਨੇ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।